08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੁਲਜ਼ਾਰ ਸਿੰਘ ਮੌਤ ਮਾਮਲੇ ’ਚ ਚੀਮਾ ਦੇ ਅਸਤੀਫ਼ੇ ਦੀ ਮੰਗ

ਪਠਾਨਕੋਟ, 8 ਸਤੰਬਰ (ਸੰਧੂ)-ਨਸ਼ੇ ਦੇ ਮਾਮਲੇ ’ਚ ਗੁਲਜ਼ਾਰ ਸਿੰਘ ਦੀ ਮੌਤ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ । ਭਾਜਪਾ ਦੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਮਾਮਲੇ ਸਬੰਧੀ ਮੀਟਿੰਗ ਕਰਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ ।

Ad Position 21
repet_subhas-goyals [Copy P29]
ਮੀਟਿੰਗ ਦੌਰਾਨ ਗੁਲਜ਼ਾਰ ਸਿੰਘ ਮੌਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਹਾਜ਼ਰ ਭਾਜਪਾ ਵਰਕਰ । ਤਸਵੀਰ : ਸੰਧੂ 09-09-2026
ਪਠਾਨਕੋਟ, 8 ਸਤੰਬਰ (ਸੰਧੂ)-ਨਸ਼ੇ ਦੇ ਮਾਮਲੇ ’ਚ ਗੁਲਜ਼ਾਰ ਸਿੰਘ ਦੀ ਮੌਤ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ । ਭਾਜਪਾ ਦੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਮਾਮਲੇ ਸਬੰਧੀ ਮੀਟਿੰਗ ਕਰਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ । ਅਸ਼ਵਨੀ ਸ਼ਰਮਾ ਨੇ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਦੀ ਮੌਤ ਤੋਂ ਪਹਿਲਾਂ ਸਾਹਮਣੇ ਆਏ ਵੀਡੀਓ ਤੇ ਘਟਨਾਕ੍ਰਮ ਦੇ ਬਾਵਜੂਦ ਐਫ.ਆਈ.ਆਰ. ਵਿਚ ਹਰਪਾਲ ਸਿੰਘ ਚੀਮਾ ਦਾ ਨਾਂਅ ਸ਼ਾਮਿਲ ਨਹੀਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਵਾਸੀ ਗੁਲਜ਼ਾਰ ਸਿੰਘ ਨੇ ਪਿੰਡ ’ਚ ਖੁੱਲ੍ਹੇਆਮ ਵਿਕ ਰਹੇ ਨਸ਼ੇ ’ਤੇ ਰੋਕ ਲਗਾਉਣ ਦੀ ਮੰਗ ਮੰਤਰੀ ਚੀਮਾ ਕੋਲ ਉਠਾਈ ਸੀ । ਇਸ ਤੋਂ ਬਾਅਦ ਕਥਿਤ ਤੌਰ ’ਤੇ ਉਸ ’ਤੇ ਮੰਤਰੀ ਤੋਂ ਮੁਆਫ਼ੀ ਮੰਗਣ ਲਈ ਦਬਾਅ ਬਣਾਇਆ ਗਿਆ ਤੇ ਧਮਕਾਇਆ ਗਿਆ । ਭਾਜਪਾ ਵਿਧਾਇਕ ਨੇ ਦਾਅਵਾ ਕੀਤਾ ਕਿ ਗੁਲਜ਼ਾਰ ਸਿੰਘ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਵਿਚ ਉਹ ਕਥਿਤ ਤੌਰ ’ਤੇ ਆਪਣੀ ਸਥਿਤੀ ਲਈ ਹਰਪਾਲ ਸਿੰਘ ਚੀਮਾ ਨੂੰ ਜ਼ਿੰਮੇਵਾਰ ਦੱਸ ਰਿਹਾ ਹੈ । ਉਨ੍ਹਾਂ ਸਵਾਲ ਕੀਤਾ ਕਿ ਜੇਕਰ ਵੀਡੀਓ ਤੇ ਪੂਰੇ ਘਟਨਾਕ੍ਰਮ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਐਫ.ਆਈ.ਆਰ. ’ਚ ਮੰਤਰੀ ਦਾ ਨਾਮ ਕਿਉਂ ਨਹੀਂ ਹੈ ? ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ । ਅਸ਼ਵਨੀ ਸ਼ਰਮਾ ਨੇ ਗੁਲਜ਼ਾਰ ਸਿੰਘ ਨੂੰ ਇਲਾਜ ਲਈ ਸੰਗਰੂਰ ਤੋਂ ਪਟਿਆਲਾ ਤੇ ਫਿਰ ਲੁਧਿਆਣਾ ਲਿਜਾਣ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਪੰਜਾਬ ਦੀ ਸਿਹਤ ਵਿਵਸਥਾ ’ਤੇ ਵੀ ਸਵਾਲ ਉਠਾਏ । ਉਨ੍ਹਾਂ ਦੋਸ਼ ਲਗਾਇਆ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਵੈਂਟੀਲੇਟਰ ਉਪਲੱਬਧ ਨਾ ਹੋਣ ਕਾਰਨ ਮਰੀਜ਼ ਨੂੰ ਡੀ.ਐਮ.ਸੀ. ਲੁਧਿਆਣਾ ਲਿਜਾਣਾ ਪਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਉਨ੍ਹਾਂ ਪੰਜਾਬ ’ਚ ਨਸ਼ੇ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਨੂੰ ਵੀ ਘੇਰਦਿਆਂ ਕਿਹਾ ਕਿ ਸਰਕਾਰ ਮੰਚਾਂ ਤੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ, ਜਦਕਿ ਜ਼ਮੀਨੀ ਪੱਧਰ ’ਤੇ ਕਈ ਇਲਾਕਿਆਂ ਵਿਚ ਸਮੱਸਿਆ ਗੰਭੀਰ ਬਣੀ ਹੋਈ ਹੈ । ਉਨ੍ਹਾਂ ਨਸ਼ਾ ਤਸਕਰਾਂ ਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਭਾਜਪਾ ਗੁਲਜ਼ਾਰ ਸਿੰਘ ਮਾਮਲੇ ਵਿਚ ਇਨਸਾਫ਼ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ।
Ad Position 22
No active advertisement
ਪਿਛਲੀ ਖ਼ਬਰ ਮੁਰਾਦਪੁਰ ਵਿਚ ਕਾਂਗਰਸ ਨੂੰ ਮਿਲਿਆ ਨੌਜਵਾਨਾਂ ਦਾ ਵੱਡਾ ਸਮਰਥਨ ਅਗਲੀ ਖ਼ਬਰ ਦਿੱਲੀ ਦੇ ਇੰਦਰਾ ਭਵਨ ਵਿਖੇ ਟੀਨਾ ਚੌਧਰੀ ਨੇ ਰਜਿੰਦਰ ਗੌਤਮ ਨਾਲ ਕੀਤੀ ਮੁਲਾਕਾਤ
Ad Position 24