08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੁਰਾਦਪੁਰ ਵਿਚ ਕਾਂਗਰਸ ਨੂੰ ਮਿਲਿਆ ਨੌਜਵਾਨਾਂ ਦਾ ਵੱਡਾ ਸਮਰਥਨ

ਤਾਰਾਗੜ੍ਹ, 8 ਸਤੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ’ਚ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਦੀਆਂ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ । ਇਸੇ ਕੜੀ ਤਹਿਤ ਹਲਕਾ ਭੋਆ ਅਧੀਨ ਪੈਂਦੇ ਪਿੰਡ ਮੁਰਾਦਪੁਰ ’ਚ ਕਾਂਗਰਸ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਨੌਜਵਾਨ ਆਗੂ ਮਨੀ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ ।

Ad Position 21
repet_subhas-goyals [Copy P29]
ਸਾਬਕਾ ਵਿਧਾਇਕ ਜੋਗਿੰਦਰ ਪਾਲ ਪਾਰਟੀ ’ਚ ਸ਼ਾਮਿਲ ਹੋਏ ਨੌਜਵਾਨਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕਰਦੇ ਹੋਏ। ਤਸਵੀਰ: ਸੋਹਨ ਲਾਲ 09-09-2026
ਤਾਰਾਗੜ੍ਹ, 8 ਸਤੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ’ਚ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਦੀਆਂ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ । ਇਸੇ ਕੜੀ ਤਹਿਤ ਹਲਕਾ ਭੋਆ ਅਧੀਨ ਪੈਂਦੇ ਪਿੰਡ ਮੁਰਾਦਪੁਰ ’ਚ ਕਾਂਗਰਸ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਨੌਜਵਾਨ ਆਗੂ ਮਨੀ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ । ਨੌਜਵਾਨਾਂ ਦੇ ਕਾਂਗਰਸ ਵਿਚ ਸ਼ਾਮਿਲ ਹੋਣ ਨਾਲ ਪਿੰਡ ਮੁਰਾਦਪੁਰ ਵਿਚ ਪਾਰਟੀ ਦੀ ਸਰਗਰਮੀ ਨੂੰ ਲੈ ਕੇ ਸਥਾਨਿਕ ਪੱਧਰ ’ਤੇ ਸਿਆਸੀ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ । ਕਾਂਗਰਸ ’ਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਲੋਂ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ । ਇਸ ਦੌਰਾਨ ਨੌਜਵਾਨਾਂ ਨੇ ਕਾਂਗਰਸ ਦੀ ਵਿਚਾਰਧਾਰਾ ਵਿਚ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ । ਨੌਜਵਾਨਾਂ ਨੇ ਖਾਸ ਤੌਰ ’ਤੇ ਭਰੋਸਾ ਦਿਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ । ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਨੌਜਵਾਨਾਂ ਦਾ ਕਾਂਗਰਸ ਪਰਿਵਾਰ ਵਿਚ ਸਵਾਗਤ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨੌਜਵਾਨਾਂ ਦੀ ਭ ੂਮਿਕਾ ਅਹਿਮ ਰਹਿਣ ਵਾਲੀ ਹੈ । ਪ੍ਰੋਗਰਾਮ ਦੇ ਅੰਤ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਾਂਗਰਸ ਵਿਚ ਸ਼ਾਮਿਲ ਹੋਏ ਸਾਰੇ ਨੌਜਵਾਨਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਪਾਰਟੀ ਸੰਗਠਨ ਲਈ ਪੂਰੀ ਨਿਸ਼ਠਾ ਤੇ ਮਿਹਨਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਗੁਰਨਾਮ ਸਿੰਘ, ਕੌਂਸਲਰ ਦੀਪਕ ਠਾਕੁਰ, ਸੰਜੀਵ ਕੁਮਾਰ, ਛੀਨਾ ਸਰਪੰਚ ਰਾਣਾ ਠਾਕੁਰ, ਨਿਤਿਨ ਕੁਮਾਰ, ਮਾਨਵ ਕੁਮਾਰ, ਪੰਕਜ ਕੁਮਾਰ, ਸਾਹਿਲ ਕੁਮਾਰ, ਵਿਸ਼ਾਲ ਕੁਮਾਰ, ਬਲਜੀਤ ਸਿੰਘ, ਅਮਨ ਕੁਮਾਰ, ਸੋਨੂੰ, ਗੌਰਵ ਕੁਮਾਰ, ਸੌਰਭ ਕੁਮਾਰ, ਨਮਨ ਕੁਮਾਰ, ਰੋਹਿਤ ਕੁਮਾਰ, ਸਾਹਿਲ ਕੁਮਾਰ, ਨਿਤਿਨ ਕੁਮਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਗੁਲਜ਼ਾਰ ਸਿੰਘ ਮੌਤ ਮਾਮਲੇ ’ਚ ਚੀਮਾ ਦੇ ਅਸਤੀਫ਼ੇ ਦੀ ਮੰਗ
Ad Position 24