10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਮੰਤਰੀ ਦੀ ਕੋਠੀ ਦਾ ਘਿਰਾਓ 11 ਨੂੰ : ਮਾ. ਜੌਹਰ ਸਿੰਘ

ਘੱਲੂਘਾਰਾ ਸਾਹਿਬ, 9 ਸਤੰਬਰ (ਪਰਮ ਮਿਨਹਾਸ)-ਮਾ. ਜੌਹਰ ਸਿੰਘ ਸਾਬਕਾ ਵਿਧਾਇਕ, ਐਡਵੋਕੇਟ ਗੁਰਜੀਤ ਸਿੰਘ ਕੋਟਲੀ ਸੈਣੀਆਂ ਤੇ ਜਸਵਿੰਦਰ ਸਿੰਘ ਕਾਹਨੂੰਵਾਨ ਨੇ ਦੱਸਿਆ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਦਿਸ਼ਾ ਨਿਰਦੇਸ਼ਾਂ ਤਹਿਤ 11 ਸਤੰਬਰ ਨੂੰ ਪੰਜਾਬ ਦੇ ਮੰਤਰੀ ਕਟਾਰੂ ਚੱਕ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਮਾ. ਜੌਹਰ ਸਿੰਘ 10-09-2026
ਘੱਲੂਘਾਰਾ ਸਾਹਿਬ, 9 ਸਤੰਬਰ (ਪਰਮ ਮਿਨਹਾਸ)-ਮਾ. ਜੌਹਰ ਸਿੰਘ ਸਾਬਕਾ ਵਿਧਾਇਕ, ਐਡਵੋਕੇਟ ਗੁਰਜੀਤ ਸਿੰਘ ਕੋਟਲੀ ਸੈਣੀਆਂ ਤੇ ਜਸਵਿੰਦਰ ਸਿੰਘ ਕਾਹਨੂੰਵਾਨ ਨੇ ਦੱਸਿਆ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਦਿਸ਼ਾ ਨਿਰਦੇਸ਼ਾਂ ਤਹਿਤ 11 ਸਤੰਬਰ ਨੂੰ ਪੰਜਾਬ ਦੇ ਮੰਤਰੀ ਕਟਾਰੂ ਚੱਕ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੂਠ ਬੋਲ ਕੇ ਸਰਕਾਰ ਬਣਾਈ ਸੀ। ਅੱਜ ਪੰਜਾਬ ਦੇ ਲੋਕ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਮਾ. ਜੌਹਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਆਪਣੀ ਸ਼ੌਹਰਤ ਬਣਾਉਣ ਕਾਰਨ ਕਰੋੜਾਂ ਰੁਪਏ ਮਸ਼ਹੂਰੀਆਂ ’ਤੇ ਖਰਚ ਕਰ ਰਿਹਾ ਹੈ। ਵਧੀਆ ਰਾਜ ਦੀ ਬਜਾਏ ਡੰਡੇ ਨਾਲ ਰਾਜ ਕੀਤਾ ਜਾ ਰਿਹਾ ਹੈ। ਅੱਜ ਕਿਸਾਨ, ਨੌਜਵਾਨ, ਮੁਲਾਜ਼ਮ ਹਰ ਵਰਗ ਦੁਖੀ ਹੈ। ਪੰਜਾਬ ’ਚ ਨਸ਼ੇ ਪਹਿਲਾਂ ਨਾਲੋਂ ਵੱਧ ਗਏ ਹਨ ਤੇ ਨੌਜਵਾਨਾਂ ਨੂੰ ਕੁੱਟਿਆ ਜਾ ਰਿਹਾ ਹੈ, ਜੋ ਵੀ ਨੌਜਵਾਨ ਹੱਕ ਦੀ ਆਵਾਜ਼ ਚੁੱਕਦਾ ਹੈ, ਉਸ ਨੂੰ ਪੁਲਿਸ ਤੋਂ ਕੁਟਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਰੋਸ ਵਜੋਂ 11 ਸਤੰਬਰ ਨੂੰ ਪੰਜਾਬ ਦੇ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿਚ ਹਲਕੇ ਦੇ ਹਜ਼ਾਰਾਂ ਲੋਕ ਸ਼ਾਮਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਮਲੇਸ਼ੀਆ ਜੂਡੋ ਕਰਾਟੇ ਇੰਟਰਨੈਸ਼ਨਲ ਚੈਂਪੀਅਨਸ਼ਿਪ ’ਚ ਬਟਾਲਾ ਦੇ ਯੁਵਾਨ ਨੇ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੁੱਗਲ ਨੇ ਸਫਾਈ ਸੇਵਕ ਯੂਨੀਅਨ ਆਗੂਆਂ ਨਾਲ ਕੀਤੀ ਮੀਟਿੰਗ
Ad Position 24