11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

’ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਦੀ ਰਿਜਨਲ ਖੇਡਾਂ ’ਚ ਸ਼ਿਮਲਾ ਵਿਖੇ ਵੀ ਹੋਈ ਬੱਲੇ-ਬੱਲੇ

ਬਟਾਲਾ, 9 ਸਤੰਬਰ (ਸਤਿੰਦਰ ਸਿੰਘ)-ਇਲਾਕੇ ਦਾ ਇੱਕੋ-ਇਕ ਸਕੂਲ ’ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਜਿਥੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਦੇ ਕੇ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੇ ਹਾਣੀ ਬਣਾ ਰਿਹਾ ਹੈ, ਉਥੇ ਹੋਰ ਖੇਤਰਾਂ ’ਚ ਵੀ ਜ਼ਿਕਰਯੋਗ ਪ੍ਰਾਪਤੀਆਂ ਕਰ ਰਿਹਾ ਹੈ। ਇਸੇ ਕੜੀ ਤਹਿਤ ਪਿਛਲੇ ਦਿਨੀਂ ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਬਟਾਲਾ, 9 ਸਤੰਬਰ (ਸਤਿੰਦਰ ਸਿੰਘ)-ਇਲਾਕੇ ਦਾ ਇੱਕੋ-ਇਕ ਸਕੂਲ ’ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਜਿਥੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਦੇ ਕੇ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੇ ਹਾਣੀ ਬਣਾ ਰਿਹਾ ਹੈ, ਉਥੇ ਹੋਰ ਖੇਤਰਾਂ ’ਚ ਵੀ ਜ਼ਿਕਰਯੋਗ ਪ੍ਰਾਪਤੀਆਂ ਕਰ ਰਿਹਾ ਹੈ। ਇਸੇ ਕੜੀ ਤਹਿਤ ਪਿਛਲੇ ਦਿਨੀਂ ਆਈ.ਸੀ.ਐਸ.ਈ. ਬੋਰਡ ਵਲੋਂ ਬਿਸ਼ਪ ਕਾਟਨ ਸਕੂਲ ਸ਼ਿਮਲਾ ਵਿਖੇ ਖੇਤਰੀ ਪੱਧਰ ’ਤੇ ਮੁੱਕੇਬਾਜ਼ੀ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ’ਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਮੁੱਕੇਬਾਜ਼ਾਂ ਨੇ ਏਨਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਕਿ ਜਿਵੇਂ ਤਮਗਿਆਂ ਦੀ ਝੜੀ ਹੀ ਲਗਾ ਦਿੱਤੀ। ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਬੂਟਾ ਸਿੰਘ ਮੱਲਿਆਂਵਾਲ, ਜੋ ਆਪਣੇ ਸਮੇਂ ਦੇ ਉੱਘੇ ਗੋਲਡ ਮੈਡਲਿਸਟ ਅਥਲੀਟ ਰਹਿ ਚੁੱਕੇ ਹਨ, ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਉਨ੍ਹਾਂ ਦੇ ਸਕੂਲ ਦੇ ਖਿਡਾਰੀਆਂ ਨੇ 9 ਸੋਨੇ, 11 ਚਾਂਦੀ ਤੇ 3 ਕਾਂਸੇ ਦੇ ਤਮਗੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਇਨ੍ਹਾਂ 9 ਖਿਡਾਰੀਆਂ ਨੇ 28 ਸਤੰਬਰ ਨੂੰ ਜੱਬਲਪੁਰ ਵਿਖੇ ਹੋਣ ਜਾ ਰਹੀਆਂ ਨੈਸ਼ਨਲ ਪੱਧਰ ਦੀਆਂ ਖੇਡਾਂ ’ਚ ਥਾਂ ਬਣਾ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਜਿਥੇ ਸ: ਬੂਟਾ ਸਿੰਘ ਮੱਲਿਆਂਵਾਲ ਨੇ ਜੇਤੂ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ, ਉਥੇ ਸਕੂਲ ਪਹੁੰਚਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਇਸ ਖੇਡ ਦੇ ਕੋਚਾਂ ਦਾ ਵੀ ਮਾਣ-ਸਨਮਾਨ ਕੀਤਾ। ਇਸ ਮੌਕੇ ਡਾਇਰੈਕਟਰ ਬਸ਼ਿੰਦਰਪਾਲ ਸਿੰਘ ਸ਼ੈਰੀ ਮੱਲਿਆਂਵਾਲ, ਮਦਰ ਆਫ਼ ਦਾ ਇੰਸਟੀਚਿਊਟ ਮੈਡਮ ਸਤਿੰਦਰਪਾਲ ਕੌਰ, ਉਪ ਚੇਅਰਪਰਸਨ ਡਾ. ਸੰਦੀਪ ਕੌਰ, ਪ੍ਰਿੰਸੀਪਲ ਸ਼ਬੀਨਾ ਸਿੰਘ ਅਤੇ ਮੁੱਕੇਬਾਜ਼ ਕੋਚ ਹਰਪ੍ਰੀਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਵਰਸੋਲਾ ’ਚ ਦੂਜੇ ਦਿਨ ਫਿਰ ਹੋਈ ਚੋਰੀ ਅਗਲੀ ਖ਼ਬਰ ਪਿੰਡ ਸੁਲਤਾਨਪੁਰ ਦੇ ਸ਼ਮਸ਼ਾਨਘਾਟ ਨੂੰ ਜਾਂਦਾ ਰਸਤਾ ਕੰਕਰੀਟ ਨਾਲ ਕੀਤਾ ਪੱਕਾ
Ad Position 24