11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਕਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅੰਡਰ-19 ਕ੍ਰਿਕਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅੰਡਰ-19 ਕ੍ਰਿਕਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ ’ਚੋਂ ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੀ ਟੀਮ ਨੇ ਸ਼ਾਨਦਾਰ ਖੇਡ, ਮਿਹਨਤ ਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਦਰਜ ਕੀਤੀ। ਸਕੂਲ ਦੇ ਕ੍ਰਿਕਟ ਕੋਚ ਅਲੀ ਤੇ ਸੁਨੀਲ ਕੁਮਾਰ ਦੀ ਅਗਵਾਈ ਤੇ ਮਾਰਗ ਦਰਸ਼ਨ ਹੇਠ ਵਿਦਿਆਰਥੀਆਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਇਸ ਪ੍ਰਦਰਸ਼ਨ ਤੋਂ ਬਾਅਦ ਸਕੂਲ ਦੇ 7 ਹੋਣਹਾਰ ਖਿਡਾਰੀਆਂ ਨਕਸ਼, ਅਭਿਸ਼ੇਕ, ਕਰਨਵ, ਯਾਸਰ, ਮੋਹਿਤ, ਪ੍ਰਿਕਸ਼ਿਤ ਤੇ ਰੁਦਰ ਦੀ ਸਟੇਟ ਪੱਧਰੀ ਕ੍ਰਿਕਟ ਟੀਮ ਲਈ ਚੋਣ ਵੀ ਹੋਈ ਹੈ। ਸਕੂਲ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਨੇ ਜੇਤੂ ਵਿਦਿਆਰਥੀਆਂ, ਕੋਚ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਤੇ ਅਗਵਾਈ ਦੇ ਗੁਣ ਪੈਦਾ ਕਰਦੀਆਂ ਹਨ। ਐਮ.ਡੀ ਮਨਜਿੰਦਰ ਕੌਰ ਨੇ ਚੁਣੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਭਵਿੱਖ ’ਚ ਵੀ ਸਖ਼ਤ ਮਿਹਨਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸਮੱਸਿਆਵਾਂ ਵੱਲ ਜ਼ਿਲ੍ਹਾ ਪ੍ਰਸ਼ਾਸਨ ਨਹੀਂ ਦੇ ਰਿਹਾ ਧਿਆਨ-ਕਾਮਰੇਡ ਸੈਣੀ ਅਗਲੀ ਖ਼ਬਰ ਪੀਰ ਬਾਬਾ ਮੱਲੇ ਸ਼ਾਹ ਦੀ ਯਾਦ ’ਚ ਮੇਲਾ ਅੱਜ
Ad Position 24