11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕਤੂਰਿਆਂ ਨੂੰ ਬੇਰਹਿਮੀ ਨਾਲ ਮਾਰਨ ਦੇ ਦੋਸ਼ ’ਚ ਵਿਅਕਤੀ ਖ਼ਿਲਾਫ ਮਾਮਲਾ ਦਰਜ

ਪਠਾਨਕੋਟ, 9 ਸਤੰਬਰ (ਵਿਨੋਦ)-ਬੇਜ਼ਬਾਨ ਕਤੂਰਿਆਂ ਨੂੰ ਬੇਰਹਿਮੀ ਨਾਲ ਮਾਰਨ ਦੇ ਦੋਸ਼ ’ਚ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ । ਗੱਲ ਦੱਸਣਯੋਗ ਹੈ ਕਿ ਤਿੰਨ ਦਿਨ ਪਹਿਲਾਂ ਇਕ ਵੀਡੀਓ ਵਾਇਰਲ ਹੋ ਰਹੀ ਸੀ, ਜਿਸ ’ਚ ਇਕ ਵਿਅਕਤੀ ਵਲੋਂ ਕੁੱਤੇ ਦੇ ਛੋਟੇ-ਛੋਟੇ ਬੱਚਿਆਂ ਨੂੰ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਕਈ ਸਮਾਜ ਸੇਵੀ ਸੰਸਥਾਵਾਂ ਵਲੋਂ ਕਤੂਰਿਆਂ ਨੂੰ ਬੇਰਹਿਮੀ ਨਾਲ ਕੁੱਟਣ ਵਾਲੇ ਵਿਅਕਤੀ ਦੇ ਖ਼ਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਸੀ ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਪਠਾਨਕੋਟ, 9 ਸਤੰਬਰ (ਵਿਨੋਦ)-ਬੇਜ਼ਬਾਨ ਕਤੂਰਿਆਂ ਨੂੰ ਬੇਰਹਿਮੀ ਨਾਲ ਮਾਰਨ ਦੇ ਦੋਸ਼ ’ਚ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ । ਗੱਲ ਦੱਸਣਯੋਗ ਹੈ ਕਿ ਤਿੰਨ ਦਿਨ ਪਹਿਲਾਂ ਇਕ ਵੀਡੀਓ ਵਾਇਰਲ ਹੋ ਰਹੀ ਸੀ, ਜਿਸ ’ਚ ਇਕ ਵਿਅਕਤੀ ਵਲੋਂ ਕੁੱਤੇ ਦੇ ਛੋਟੇ-ਛੋਟੇ ਬੱਚਿਆਂ ਨੂੰ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਕਈ ਸਮਾਜ ਸੇਵੀ ਸੰਸਥਾਵਾਂ ਵਲੋਂ ਕਤੂਰਿਆਂ ਨੂੰ ਬੇਰਹਿਮੀ ਨਾਲ ਕੁੱਟਣ ਵਾਲੇ ਵਿਅਕਤੀ ਦੇ ਖ਼ਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਸੀ । ਰਚਨਾ ਤ੍ਰੇਹਨ ਪਤਨੀ ਅਨੀਰੁਧ ਤ੍ਰੇਹਨ ਵਾਸੀ ਪਟੇਲ ਚੌਕ ਪਠਾਨਕੋਟ ਵਲੋਂ ਥਾਣਾ ਡਵੀਜ਼ਨ ਨੰਬਰ-2 ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਬੇਜ਼ੁਬਾਨ ਕਤੂਰਿਆਂ ਨੂੰ ਇਕ ਵਿਅਕਤੀ ਵਲੋਂ ਬੇਰਹਿਮੀ ਨਾਲ ਮਾਰਿਆ ਜਾ ਰਿਹਾ ਹੈ । ਜਿਸ ਦੇ ਬਾਅਦ ਪੁਲਿਸ ਨੇ ਜਾਂਚ ਕਰਦੇ ਹੋਏ ਦੋਸ਼ੀ ਐਂਚਲ ਸਿੰਘ ਪੁੱਤਰ ਪੂਰਨ ਸਿੰਘ ਪ੍ਰੇਮ ਨਗਰ, ਦੌਲਤਪੁਰ ਪਠਾਨਕੋਟ ਦੇ ਖ਼ਿਲਾਫ ਐਨੀਮਲ ਕਰੂਰਤਾ ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਚਿੱਟੇ ਸਮੇਤ ਪਤੀ ਪਤਨੀ ਕਾਬੂ ਅਗਲੀ ਖ਼ਬਰ ਬੱਚਿਆਂ ਦੇ ਰਹਿਣ ਵਾਲੇ ਪੀ.ਜੀ. ਦੀ ਸਮੇਂ-ਸਮੇਂ ’ਤੇ ਚੈਕਿੰਗ ਹੋਣੀ ਚਾਹੀਦੀ- ਸਮਾਜ ਸੇਵੀ
Ad Position 24