ਨਸ਼ੇ ਦੇ ਮੁੱਦੇ ’ਤੇ ਭਾਜਪਾ ਦਾ ਹਮਲਾ
ਨਸ਼ਾ ਮੁਕਤ ਪੰਜਾਬ ਦੇ ਦਾਅਵੇ ਖੋਖਲੇ-ਅਸ਼ਵਨੀ ਸ਼ਰਮਾ
ਪਠਾਨਕੋਟ, 9 ਸਤੰਬਰ (ਸੰਧੂ)-ਪੰਜਾਬ ਵਿਚ ਵੱਧ ਰਹੇ ਨਸ਼ੇ ਦੇ ਮਾਮਲਿਆਂ ਨੂੰ ਲੈ ਕੇ ਭਾਜਪਾ ਦੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ । ਪਠਾਨਕੋਟ ਦੇ ਦੌਲਤਪੁਰ ਮੁਹੱਲੇ ਤੋਂ ਸਾਹਮਣੇ ਆਈ ਇਕ ਵੀਡੀਓ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਚਿੰਤਾਜਨਕ ਹੈ ।
ਪ
ਪਠਾਨਕੋਟ ਦੇ ਦੌਲਤਪੁਰ ਮੁਹੱਲੇ ਵਿਚ ਸਾਹਮਣੇ ਆਈ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਅਸ਼ਵਨੀ ਸ਼ਰਮਾ । ਤਸਵੀਰ: ਸੰਧੂ
10-09-2026
ਪਠਾਨਕੋਟ, 9 ਸਤੰਬਰ (ਸੰਧੂ)-ਪੰਜਾਬ ਵਿਚ ਵੱਧ ਰਹੇ ਨਸ਼ੇ ਦੇ ਮਾਮਲਿਆਂ ਨੂੰ ਲੈ ਕੇ ਭਾਜਪਾ ਦੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ । ਪਠਾਨਕੋਟ ਦੇ ਦੌਲਤਪੁਰ ਮੁਹੱਲੇ ਤੋਂ ਸਾਹਮਣੇ ਆਈ ਇਕ ਵੀਡੀਓ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਚਿੰਤਾਜਨਕ ਹੈ । ਉਨ੍ਹਾਂ ਕਿਹਾ ਕਿ ਦੌਲਤਪੁਰ ਮੁਹੱਲੇ ਦੇ ਇਕ ਖਾਲੀ ਪਲਾਟ ’ਚ ਦੋ ਨੌਜਵਾਨ ਨਸ਼ੇ ਦੀ ਹਾਲਤ ਵਿਚ ਮੂਧੇ ਮੂੰਹ ਪਏ ਹੋਏ ਦਿਖਾਈ ਦਿੱਤੇ, ਜੋ ਨਸ਼ੇ ਦੀ ਗੰਭੀਰ ਸਮੱਸਿਆ ਨੂੰ ਦਰਸਾਉਂਦਾ ਹੈ । ਭਾਜਪਾ ਆਗੂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਚਿੱਟੇ ਸਮੇਤ ਹੋਰ ਨਸ਼ਿਆਂ ਦੀ ਸਮੱਸਿਆ ਨੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ । ਕਈ ਪਰਿਵਾਰ ਆਪਣੇ ਪੁੱਤਰਾਂ ਨੂੰ ਨਸ਼ੇ ਕਾਰਨ ਗੁਆ ਚੁੱਕੇ ਹਨ ਅਤੇ ਮਾਵਾਂ-ਭੈਣਾਂ ਦਾ ਦਰਦ ਲਗਾਤਾਰ ਵੱਧ ਰਿਹਾ ਹੈ । ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇਕਰ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ਾ ਆਸਾਨੀ ਨਾਲ ਉਪਲੱਬਧ ਹੋ ਰਿਹਾ ਹੈ, ਤਾਂ ਪੁਲਿਸ ਅਤੇ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ’ਤੇ ਵੀ ਸਵਾਲ ਉੱਠਣਾ ਸੁਭਾਵਿਕ ਹੈ । ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਤੇ ਨਸ਼ੇ ਦੇ ਨੈਟਵਰਕ ਖ਼ਿਲਾਫ਼ ਸਖ਼ਤ ਅਤੇ ਲਗਾਤਾਰ ਕਾਰਵਾਈ ਕਰਨ ਦੀ ਮੰਗ ਕੀਤੀ ।