10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮਿਸ਼ਨ 2027 ਲਈ ਕਾਂਗਰਸ ਨੇ ਤੇਜ਼ ਕੀਤੀ ਜ਼ਮੀਨੀ ਤਿਆਰੀ

ਘਰੋਟਾ, 9 ਸਤੰਬਰ (ਸੰਜੀਵ ਗੁਪਤਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਸੰਗਠਨਾਤਮਿਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ । ਇਸੇ ਕੜੀ ਤਹਿਤ ਬਲਾਕ ਘਰੋਟਾ ਅਧੀਨ ਪੈਂਦੇ ਪਿੰਡ ਵਡਾਲਾ ਵਿਖੇ ਯੂਥ ਕਾਂਗਰਸ ਬਲਾਕ ਪ੍ਰਧਾਨ ਸ਼ੇਖਰ ਕੁਮਾਰ ਦੀ ਅਗਵਾਈ ਹੇਠ ਮੀਟਿੰਗ ਕਰਵਾਈ ਗਈ ।

Ad Position 21
repet_subhas-goyals [Copy P29]
ਪਿੰਡ ਵਡਾਲਾ ’ਚ ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ । ਤਸਵੀਰ: ਸੰਜੀਵ ਗੁਪਤਾ 10-09-2026
ਘਰੋਟਾ, 9 ਸਤੰਬਰ (ਸੰਜੀਵ ਗੁਪਤਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਸੰਗਠਨਾਤਮਿਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ । ਇਸੇ ਕੜੀ ਤਹਿਤ ਬਲਾਕ ਘਰੋਟਾ ਅਧੀਨ ਪੈਂਦੇ ਪਿੰਡ ਵਡਾਲਾ ਵਿਖੇ ਯੂਥ ਕਾਂਗਰਸ ਬਲਾਕ ਪ੍ਰਧਾਨ ਸ਼ੇਖਰ ਕੁਮਾਰ ਦੀ ਅਗਵਾਈ ਹੇਠ ਮੀਟਿੰਗ ਕਰਵਾਈ ਗਈ । ਮੀਟਿੰਗ ’ਚ ਬਲਾਕ ਕਾਂਗਰਸ ਪ੍ਰਧਾਨ ਗੁਰਨਾਮ ਸਿੰਘ ਛੀਨਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ । ਇਸ ਦੌਰਾਨ ਕਾਂਗਰਸੀ ਵਰਕਰਾਂ ਨਾਲ ਮਿਸ਼ਨ 2027 ਨੂੰ ਲੈ ਕੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਆਉਣ ਵਾਲੀ ਰਾਜਨੀਤਿਕ ਰਣਨੀਤੀ ਦੀ ਰੂਪਰੇਖਾ ਤਿਆਰ ਕੀਤੀ ਗਈ । ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਗੁਰਨਾਮ ਸਿੰਘ ਛੀਨਾ ਨੇ ਕਿਹਾ ਕਿ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਤੇ ਉਪਲੱਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਵਰਕਰਾਂ ਨੂੰ ਸੌਂਪੀ ਗਈ ਹੈ । ਉਨ੍ਹਾਂ ਕਿਹਾ ਕਿ ਬਲਾਕ ਘਰੋਟਾ ਦੇ ਹਰੇਕ ਪਿੰਡ ਵਿਚ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਤੇ ਹਰ ਬੂਥ ’ਤੇ ਕਾਂਗਰਸ ਵਰਕਰਾਂ ਨੂੰ ਸਰਗਰਮ ਤੇ ਸੰਗਠਿਤ ਕੀਤਾ ਜਾਵੇਗਾ । ਇਸ ਮੌਕੇ ਜਨਰਲ ਸਕੱਤਰ ਸ਼ੇਖਰ ਸਿੰਘ ਸਲਾਰੀਆ, ਮਨੀਸ਼ ਕੁਮਾਰ ਮੁੰਨਾ ਸਲਾਰੀਆ, ਇੰਜ: ਠਾਕੁਰ, ਰਿੰਕੂ ਕੁਮਾਰ, ਸਰਪੰਚ ਦੀਪੂ, ਤਨਿਸ਼ਕ ਕੁਮਾਰ, ਬਿੰਦੀ ਠਾਕੁਰ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 58 ਲੱਖ ਦੀ ਆਨਲਾਈਨ ਠੱਗੀ ਮਾਰਨ ਵਾਲਾ ਸਾਈਬਰ ਕ੍ਰਾਈਮ ਪੁਲਿਸ ਵਲੋਂ ਗ੍ਰਿਫ਼ਤਾਰ ਅਗਲੀ ਖ਼ਬਰ ਅਧਿਆਪਕ ਸਾਡੇ ਸੱਚੇ ਮਾਰਗ ਦਰਸ਼ਕ ਤੇ ਪ੍ਰੇਰਣਾ ਸਰੋਤ-ਐਸ.ਕੇ. ਪੁੰਜ
Ad Position 24