10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਚੰਡੀਗੜ੍ਹ ’ਚ ਪੰਜਾਬ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਤਾਰਾਗੜ੍ਹ, 9 ਸਤੰਬਰ (ਸੋਹਨ ਲਾਲ)-ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ’ਚ ਪੰਜਾਬ ਕਾਂਗਰਸ ਵਲੋਂ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ । ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਪਠਾਨਕੋਟ ਜ਼ਿਲ੍ਹੇ ਤੋਂ ਵੀ ਕਾਂਗਰਸ ਵਰਕਰਾਂ ਨੇ ਸ਼ਮੂਲੀਅਤ ਕੀਤੀ ।

Ad Position 21
repet_subhas-goyals [Copy P29]
ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਸਤੀਸ਼ ਜੱਟ ਪੰਮਾ ਤੇ ਸਾਥੀ ਕਾਂਗਰਸੀ ਵਰਕਰ। ਅਜੀਤ ਤਸਵੀਰ 10-09-2026
ਤਾਰਾਗੜ੍ਹ, 9 ਸਤੰਬਰ (ਸੋਹਨ ਲਾਲ)-ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ’ਚ ਪੰਜਾਬ ਕਾਂਗਰਸ ਵਲੋਂ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ । ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਪਠਾਨਕੋਟ ਜ਼ਿਲ੍ਹੇ ਤੋਂ ਵੀ ਕਾਂਗਰਸ ਵਰਕਰਾਂ ਨੇ ਸ਼ਮੂਲੀਅਤ ਕੀਤੀ । ਜ਼ਿਲ੍ਹਾ ’ਚ ਐਸ.ਸੀ. ਵਿੰਗ ਦੇ ਚੇਅਰਮੈਨ ਸਤੀਸ਼ ਕੁਮਾਰ ਜੱਟ ਪੰਮਾ ਨੇ ਆਪਣੇ ਸਾਥੀਆਂ ਸਮੇਤ ਪ੍ਰਦਰਸ਼ਨ ਵਿਚ ਹਿੱਸਾ ਲਿਆ । ਸਤੀਸ਼ ਕੁਮਾਰ ਜੱਟ ਪੰਮਾ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਨੇ ਮਹਿੰਗਾਈ, ਬੇਰੁਜ਼ਗਾਰੀ, ਸੂਬੇ ’ਤੇ ਵੱਧ ਰਹੇ ਕਰਜ਼ੇ ਅਤੇ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਆਪਣਾ ਵਿਰੋਧ ਦਰਜ ਕਰਵਾਇਆ । ਇਸ ਮੌਕੇ ਵਾਈਸ ਚੇਅਰਮੈਨ ਰਾਜ ਕੁਮਾਰ ਸਿਹੋੜਾ, ਕੁਲਜੀਤ ਸੈਣੀ ਓ.ਬੀ.ਸੀ. ਵਾਈਸ ਪ੍ਰਧਾਨ ਪੰਜਾਬ, ਜਵਾਹਰ ਬਾਲ ਮੰਚ ਹਲਕਾ ਇੰਚਾਰਜ ਬੰਟੀ ਠਾਕੁਰ, ਸਤੀਸ਼ ਸਰਨਾ, ਅਭੀ ਬਲਸੂਆ, ਜੱਟ ਖੋਖਰ ਕੋਟਲੀ, ਕਰਤਾਰ ਕਲੇਸਰ, ਕਵੀ ਰਾਜ ਪੰਜੋਰ, ਬਿੰਦੂ ਸਰੋਤਾ, ਸਾਬੀ, ਬੁੱਲਾ ਪ੍ਰਧਾਨ, ਦੀਪੂ ਸਿਹੋੜਾ, ਸਾਹਿਲ ਅਤੇ ਬਿੱਲੂ ਚੌਧਰੀ ਸ਼ਾਮਿਲ ਸਨ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨਾਗਾ ਵਿਚ ਰੇਬੀਜ਼ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਪ੍ਰੈਜੈਂਟੇਸ਼ਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸੂਬਾ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਜਿੱਤੀ
Ad Position 24