10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੋਂ ਭੱਜ ਰਹੀ ਆਮ ਆਦਮੀ ਪਾਰਟੀ ਸਰਕਾਰ-ਅਨੂਮਾ ਆਚਾਰਿਆ

ਪਠਾਨਕੋਟ, 9 ਸਤੰਬਰ (ਸੰਧੂ/ਵਿਨੋਦ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਕੌਮੀ ਬੁਲਾਰਾ ਤੇ ਸੇਵਾ ਮੁਕਤ ਵਿੰਗ ਕਮਾਂਡਰ ਅਨੂਮਾ ਆਚਾਰਿਆ ਨੇ ਅੱਜ ਗਾਂਧੀ ਚੌਕ ਕਾਂਗਰਸ ਭਵਨ ਪਠਾਨਕੋਟ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਜ਼ੋਰਦਾਰ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ । ਉਨ੍ਹਾਂ ਕਿਹਾ ਕਿ 27 ਜੁਲਾਈ ਨੂੰ ਪੰਜਾਬ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ ਸਰਕਾਰ ਲਈ ਇਕ ਵੱਡਾ ਸੰਕੇਤ ਸੀ ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਪਠਾਨਕੋਟ, 9 ਸਤੰਬਰ (ਸੰਧੂ/ਵਿਨੋਦ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਕੌਮੀ ਬੁਲਾਰਾ ਤੇ ਸੇਵਾ ਮੁਕਤ ਵਿੰਗ ਕਮਾਂਡਰ ਅਨੂਮਾ ਆਚਾਰਿਆ ਨੇ ਅੱਜ ਗਾਂਧੀ ਚੌਕ ਕਾਂਗਰਸ ਭਵਨ ਪਠਾਨਕੋਟ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਜ਼ੋਰਦਾਰ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ । ਉਨ੍ਹਾਂ ਕਿਹਾ ਕਿ 27 ਜੁਲਾਈ ਨੂੰ ਪੰਜਾਬ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ ਸਰਕਾਰ ਲਈ ਇਕ ਵੱਡਾ ਸੰਕੇਤ ਸੀ । ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਸਾਲਾਂਬੱਧੀ ਸਰਕਾਰੀ ਵਿਭਾਗਾਂ ਵਿਚ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ, ਉਨ੍ਹਾਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ, ਜੋ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ । ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਮੁਲਾਜ਼ਮਾਂ ਦਾ ਹੱਕ ਹੈ ਤੇ ਕਾਂਗਰਸ ਪਾਰਟੀ ਇਸ ਹੱਕੀ ਮੰਗ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ । ਉਨ੍ਹਾਂ ਦੱਸਿਆ ਕਿ ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਜਿੱਥੇ ਕਾਂਗਰਸ ਦੀਆਂ ਸੂਬਾ ਸਰਕਾਰਾਂ ਹਨ, ਉੱਥੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਗਈ ਹੈ । ਅਨੂਮਾ ਆਚਾਰਿਆ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੰਦਿਆਂ ਐਲਾਨ ਕੀਤਾ ਕਿ 2027 ਵਿਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ’ਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਪਹਿਲ ਦੇ ਆਧਾਰ ’ਤੇ ਬਹਾਲ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਕਾਂਗਰਸ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਿਲ ਕੀਤਾ ਜਾਵੇਗਾ ਅਤੇ ਮੁਲਾਜਮਾਂ ਦੀਆਂ ਲੰਬਿਤ ਮੰਗਾਂ ਦੇ ਹੱਲ ਲਈ ਵੀ ਢੁੱਕਵੇਂ ਕਦਮ ਚੁੱਕੇ ਜਾਣਗੇ । ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੀ ਨੀਤੀ ਸਪੱਸ਼ਟ ਨਹੀਂ ਹੈ ਅਤੇ ਸਰਕਾਰ ਹਰ ਵਰਗ ਨੂੰ ਨਿਰਾਸ਼ ਕਰ ਰਹੀ ਹੈ । ਅਨੂਮਾ ਆਚਾਰਿਆ ਨੇ ਕਿਹਾ ਕਿ ਕਾਂਗਰਸ ਪਾਰਟੀ ਮੁਲਾਜ਼ਮਾਂ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਕਾਂਗਰਸ ਵਲੋਂ ਇਸ ਮੁੱਦੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ । ਇਸ ਤੋਂ ਪਹਿਲਾਂ ਕਾਂਗਰਸ ਭਵਨ ਪੁੱਜਣ ’ਤੇ ਕਾਂਗਰਸੀ ਆਗੂਆਂ ਵਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ, ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ , ਰਾਕੇਸ਼ ਬੱਬਲੀ, ਅਜੇ ਕੁਮਾਰ ਸਾਬਕਾ ਡਿਪਟੀ ਮੇਅਰ, ਜੁਗਿੰਦਰ ਪਹਿਲਵਾਨ, ਰਜਨੀ ਮਿਨਹਾਸ, ਚਰਨਜੀਤ ਹੈਪੀ ਅਤੇ ਗਣੇਸ਼ ਮਹਾਜਨ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਨਮਨ ਮਹਾਜਨ ਦੇ ਯਤਨ ਰੰਗ ਲਿਆਏ ਟਰੱਸਟ ਕਾਲੋਨੀ ਵਿਚ ਕੂੜੇ ਦੇ ਢੇਰਾਂ ਤੋਂ ਮਿਲੀ ਨਿਜਾਤ ਅਗਲੀ ਖ਼ਬਰ ਹਿੰਦੂ ਸਿੱਖ ਏਕਤਾ ਕਲੱਬ ਵਲੋਂ 19 ਨੂੰ ਹੋਣ ਵਾਲੇ ਜਾਗਰਨ ਦੇ ਕਾਰਡ ਦਾ ਵਿਮੋਚਨ
Ad Position 24