09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਹੀਦ ਬੀਬੀ ਸੁੰਦਰੀ ਦੀ ਭਰਵੀਂ ਮੀਟਿੰਗ

ਗੁਰਦਾਸਪੁਰ, 9 ਸਤੰਬਰ (ਅਸ਼ੋਕ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਹੀਦ ਬੀਬੀ ਸੁੰਦਰੀ ਦੀ ਭਰਵੀਂ ਮੀਟਿੰਗ ਹੋਈ। ਇਸ ਮੌਕੇ ਆਗੂਆਂ ਨੇ 14 ਸਤੰਬਰ ਨੂੰ ਮੰਤਰੀਆਂ ਦੇ ਘਰਾਂ ਦੇ ਘਿਰਾਓ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਗੁਰਦਾਸਪੁਰ, 9 ਸਤੰਬਰ (ਅਸ਼ੋਕ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਹੀਦ ਬੀਬੀ ਸੁੰਦਰੀ ਦੀ ਭਰਵੀਂ ਮੀਟਿੰਗ ਹੋਈ। ਇਸ ਮੌਕੇ ਆਗੂਆਂ ਨੇ 14 ਸਤੰਬਰ ਨੂੰ ਮੰਤਰੀਆਂ ਦੇ ਘਰਾਂ ਦੇ ਘਿਰਾਓ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ੋਨ ਪ੍ਰਧਾਨ ਸੁਖਜਿੰਦਰ ਸਿੰਘ, ਸਕੱਤਰ ਰਣਜੀਤ ਸਿੰਘ ਤੇ ਕਿਸਾਨ ਆਗੂ ਡਾ: ਦਲਜੀਤ ਸਿੰਘ ਨੇ ਕਿਹਾ ਕਿ 14 ਸਤੰਬਰ ਦੇ ਪ੍ਰੋਗਰਾਮ ’ਚ ਵੱਡੀ ਗਿਣਤੀ ’ਚ ਕਿਸਾਨ ਤੇ ਮਜ਼ਦੂਰ ਸ਼ਮੂਲੀਅਤ ਕਰਨਗੇ। ਆਗੂਆਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ। ਜਦੋਂ ਕਿ ਮੁੱਖ ਤੌਰ ’ਤੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਸਮਾਨ ਦੇ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਵਲੋਂ ਭਰਪਾਈ ਕਰਵਾਉਣ ਦਾ ਮੁੱਦਾ ਉਠਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨੁਕਸਾਨ ਦੀ ਭਰਪਾਈ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਸਬੰਧੀ ਢੁਕਵਾਂ ਹੱਲ ਨਹੀਂ ਕੀਤਾ ਜਾਂਦਾ, ਸੰਘਰਸ਼ ਨੂੰ ਜਾਰੀ ਰਹੇਗੀ। ਮੀਟਿੰਗ ਦੌਰਾਨ ਸਮੂਹ ਕਿਸਾਨਾਂ ਤੇ ਮਜ਼ਦੂਰਾਂ ਨੂੰ 14 ਦੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ, ਸੁਖਵਿੰਦਰ ਸਿੰਘ, ਬਲਦੇਵ ਸਿੰਘ ਕੋਟਲੀ, ਕੈਪਟਨ ਪਰਮਜੀਤ ਸਿੰਘ, ਜਗੀਰ ਸਿੰਘ, ਕੈਪਟਨ ਦਿਲਬਾਗ ਸਿੰਘ, ਸਤਨਾਮ ਸਿੰਘ ਰੰਧਾਵਾ, ਮਾਸਟਰ ਸੋਹਣ ਸਿੰਘ, ਗੁਰਬਚਨ ਸਿੰਘ ਲਾਡੀ, ਬੀਬੀ ਜਸਵੀਰ ਕੌਰ ਤੇ ਹੋਰ ਕਿਸਾਨ ਵੀਰ ਤੇ ਬੀਬੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਨੇ ਮੋਟੇ ਬਿੱਲ ਭੇਜ ਕੇ ਲੋਕਾਂ ਦੇ ਉਡਾਏ ਫਿਊਜ਼-ਲਾਡੀ ਅਗਲੀ ਖ਼ਬਰ ਹਲਕਾ ਇਚਾਰਜ ਸ਼ਮਸ਼ੇਰ ਸਿੰਘ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸਮੱਸਿਆ ਵੱਲ ਧਿਆਨ ਦੇਣ ਲਈ ਕਿਹਾ
Ad Position 24