11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

‘ਖੇਡਾਂ ਵਤਨ ਪੰਜਾਬ ਦੀਆਂ’ ਡੀ.ਸੀ. ਤੇ ਹਲਕਾ ਇੰਚਾਰਜਾਂ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ’ਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਗੁਰਦਾਸਪੁਰ, 10 ਸਤੰਬਰ (ਚੱਕਰਾਜਾ/ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਗੁਰਦਾਸਪੁਰ, 10 ਸਤੰਬਰ (ਚੱਕਰਾਜਾ/ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋ ਏ.ਡੀ.ਸੀ (ਜ), ਹਲਕਾ ਇੰਚਾਰਜ ਰਮਨ ਬਹਿਲ, ਹਲਕਾ ਇੰਚਾਰਜ ਸ਼ਮਸੇਰ ਸਿੰਘ, ਹਲਕਾ ਇੰਚਾਰਜ ਸ਼੍ਰੀ ਹਰਗੋਬਿੰਦਪੁਰ ਸਾਹਿਬ ਬਲਵਿੰਦਰ ਸਿੰਘ ਲਾਡੀ, ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਚੇਅਰਮੈਨ ਮੁਖਦੇਵ ਸਿੰਘ ਆਲੋਵਾਲ, ਚਰਨਜੀਤ ਸਿੰਘ, ਸੀਨੀਅਰ ਆਗੂ ਭਾਰਤ ਭੂਸ਼ਣ ਸ਼ਰਮਾ ਅਤੇ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ ਕਰੀਬ 4300 ਖਿਡਾਰੀਆਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ ਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਅਜੇ ਜਾਰੀ ਹੈ। ਇਸ ਮੌਕੇ ਸੀਨੀਅਰ ਆਗੂ ਰਮਨ ਬਹਿਲ, ਸਮਸ਼ੇਰ ਸਿੰਘ, ਬਲਵਿੰਦਰ ਸਿੰਘ ਲਾਡੀ, ਮਨਦੀਪ ਸਿੰਘ ਗਿੱਲ ਸਮੇਤ ਵੱਖ- ਵੱਖ ਆਗੂਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ’ਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ 3-9-2026 ਤੋਂ 15-9-2026 ਤੱਕ ਐਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ) ਤੇ ਵਾਲੀਵਾਲ (ਸ਼ੂਟਿੰਗ) ਕੁੱਲ 7 ਖੇਡਾਂ, ਜ਼ਿਲ੍ਹਾ ਪੱਧਰੀ 20-9-2026 ਤੋਂ 30-9-2026 ਐਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ), ਵਾਲੀਬਾਲ (ਸ਼ੂਟਿੰਗ), ਹੈਂਡਬਾਲ, ਸਾਫਟਬਾਲ, ਜੂਡੋ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰਲਿਫਟਿੰਗ, ਲਾਅਨਟੈਨਿਸ, ਰੈਸਲਿੰਗ , ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟ ਲਿਫਟਿੰਗ, ਚੈੱਸ. ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ (ਕੁੱਲ 28 ਖੇਡਾਂ)। ਇਸੇ ਤਰ੍ਹਾਂ ਰਾਜ ਖੇਡਾਂ 10-10-2026 ਤੋਂ 23-11-2026 ਐਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ). ਵਾਲੀਬਾਲ (ਸ਼ੂਟਿੰਗ), ਹੈਂਡਬਾਲ, ਸਾਫਟਬਾਲ, ਜੂਡੋ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰਲਿਫਟਿੰਗ, ਲਾਅਨਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟ ਲਿਫਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ, ਆਰਚਰੀ, ਜਿਮਨਾਸਟਿਕ, ਰੋਇੰਗ, ਕੈਕਿੰਗ ਕੈਨੋਇੰਗ, ਵੁਸੂ, ਰਗਬੀ, ਸਾਈਕਲਿੰਗ, ਘੋੜਸਵਾਰੀ, ਤਾਇਕਵਾਡੇ, ਬੇਸਬਾਲ ਅਤੇ ਕਰਾਟੇ (ਕੁੱਲ 38 ਖੇਡਾਂ) ਹੋਣਗੀਆਂ। ਖਿਡਾਰੀਆਂ ਸਮੇਤ ਕੋਈ ਵੀ ਚਾਹਵਾਨ ਵਿਅਕਤੀ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਲਈ ਕਿਊ ਆਰ ਕੋਡ ਤੇ ਪੋਰਟਲ ਰਾਹੀਂ https://sports.punjab.gov.in ‘ ਤੇ ਰਜਿਸਟਰੇਸ਼ਨ ਕਰ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਦੀ ਧੀ ਨੇ ਮਹਿਲਾ ਪਾਇਲਟ ਬਣ ਕੇ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਨੂੰ ਲੈ ਕੇ ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਤੇ ਐਡਵੋਕੇਟ ਠਾਕੁਰ ਨਰੇਸ਼ ਸਿੰਘ ਵਿਚਕ...
Ad Position 24