11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਬਟਾਲਾ, 10 ਸਤੰਬਰ (ਸਤਿੰਦਰ ਸਿੰਘ)-ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾ਼ੜੇ ਮੌਕੇ ਪੰਡ ਫੁੱਲਕਿਆਂ ਤੋਂ ਨਗਰ ਕੀਰਤਨ ਸਜਾਇਆ ਗਿਆ। ਸਮਾਜ ਸੇਵੀ ਤੇ ਸਾਬਕਾ ਸਰਪੰਚ ਭਾਈ ਤਰਸੇਮ ਸਿੰਘ, ਜਗੀਰ ਸਿੰਘ, ਲਖਬੀਰ ਸਿੰਘ ਚੌਂਕੀਦਾਰ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਟਾਲਾ, 10 ਸਤੰਬਰ (ਸਤਿੰਦਰ ਸਿੰਘ)-ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾ਼ੜੇ ਮੌਕੇ ਪੰਡ ਫੁੱਲਕਿਆਂ ਤੋਂ ਨਗਰ ਕੀਰਤਨ ਸਜਾਇਆ ਗਿਆ। ਸਮਾਜ ਸੇਵੀ ਤੇ ਸਾਬਕਾ ਸਰਪੰਚ ਭਾਈ ਤਰਸੇਮ ਸਿੰਘ, ਜਗੀਰ ਸਿੰਘ, ਲਖਬੀਰ ਸਿੰਘ ਚੌਂਕੀਦਾਰ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਅਰਦਾਸ ਬਾਬਾ ਤਜਿੰਦਰ ਸਿੰਘ ਨੇ ਕੀਤੀ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਨਗਰ ਕੀਰਤਨ ਪਿੰਡ ਚਾਹਲ ਕਲਾਂ ਦੇ ਮਹਾਨ ਤਪਸਵੀ ਬਾਬਾ ਭਗਤਾ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ ਜਿੱਥੇ ਗੁਰਦੁਆਰਾ ਸਾਹਿਬ ਪ੍ਰਧਾਨ ਭਾਈ ਬਲਜਿੰਦਰ ਸਿੰਘ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ’ਚ ਆਈਆਂ ਹੋਈਆਂ ਸੰਗਤਾਂ ਲਈ ਗੁਰੂ ਕੇ ਲੰਗਰ ਵਰਤਾਏ ਗਏ। ਨਗਰ ਕੀਰਤਨ ਦਾ ਅੱਡਾ ਅੱਚਲ ਸਾਹਿਬ ਵਿਖੇ ਪਹੁੰਚਣ ’ਤੇ ਚਾਹਲ ਖੁਰਦ ਦੇ ਸਰਪੰਚ ਵਰਿੰਦਰ ਸਿੰਘ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਉਪਰੰਤ ਨਗਰ ਅੰਮੋਨੰਗਲ, ਰੰਗੜ ਨੰਗਲ, ਮਹਿਤਾ, ਸਠਿਆਲਾ ਤੋ ਹੁੰਦਾ ਹੋਇਆ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚਿਆ। ਨਗਰ ਕੀਰਤਨ ਵਿੱਚ ਨਿਹੰਗ ਸਿੰਘਾਂ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ ਤੇ ਨਗਰ ਕੀਰਤਨ ਦਾ ਵੱਖ-ਵੱਖ ਅੱਡਿਆਂ ਤੇ ਭਰਵਾਂ ਸਵਾਗਤ ਕੀਤਾ ਗਿਆ। ਸ਼ਾਮ ਨੂੰ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਫੁੱਲਕਿਆਂ ਵਿਖੇ ਹੋਈ। ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ, ਬਾਬਾ ਸਰਵਨ ਸਿੰਘ, ਗੁਰਮੀਤ ਸਿੰਘ ਨੰਬਰਦਾਰ, ਗਰੀਬ ਸਿੰਘ, ਬੀਬੀ ਪਰਮਿੰਦਰ ਕੌਰ ਗ੍ਰੰਥੀ ਗੁਰਦੁਆਰਾ ਬਾਬਾ ਜੀਵਨ ਸਿੰਘ, ਬੀਬੀ ਕਵਲਜੀਤ ਕੌਰ, ਬੀਬੀ ਤਰਸਬੀਰ ਕੌਰ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਇਕਬਾਲ ਸਿੰਘ ਮਾਹਲ ਤੇ ਸਰਬਜੀਤ ਜਾਗੋਵਾਲ ਨੇ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ ਡਾ. ਅੰਬੇਡਕਰ ਦਾ ਅਪਮਾਨ ਕਰਨ ਵਾਲੇ ਸਮਾਜ ਦੇ ਵੱਡੇ ਦੁਸ਼ਮਣ- ਛੋਟੇਪੁਰ
Ad Position 24