11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰਇਕਬਾਲ ਸਿੰਘ ਮਾਹਲ ਤੇ ਸਰਬਜੀਤ ਜਾਗੋਵਾਲ ਨੇ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ

ਕਾਹਨੂੰਵਾਨ, 10 ਸਤੰਬਰ (ਨਿਸ਼ਾਨ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਰਾਜ ਅੰਦਰ ਸਿੱਖਿਆ ਤੇ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਆਂਗਣਵਾੜੀ ਕੇਂਦਰਾਂ ਨੂੰ ਵੀ ਹੋਰ ਮਜ਼ਬੂਤ ਬਣਾਉਣ ਅਤੇ ਬੱਚਿਆਂ ਦੀ ਬਿਹਤਰ ਦੇਖਭਾਲ ਤੇ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਅਤੇ ਸੀਨੀਅਰ ‘ਆਪ’ ਆਗੂ ਸਰਬਜੀਤ ਸਿੰਘ ਜਾਗੋਵਾਲ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਕਸਬਾ ਕਾਹਨੂੰਵਾਨ ਵਿਖੇ 15 ਦੇ ਕਰੀਬ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਕਾਹਨੂੰਵਾਨ, 10 ਸਤੰਬਰ (ਨਿਸ਼ਾਨ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਰਾਜ ਅੰਦਰ ਸਿੱਖਿਆ ਤੇ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਆਂਗਣਵਾੜੀ ਕੇਂਦਰਾਂ ਨੂੰ ਵੀ ਹੋਰ ਮਜ਼ਬੂਤ ਬਣਾਉਣ ਅਤੇ ਬੱਚਿਆਂ ਦੀ ਬਿਹਤਰ ਦੇਖਭਾਲ ਤੇ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਅਤੇ ਸੀਨੀਅਰ ‘ਆਪ’ ਆਗੂ ਸਰਬਜੀਤ ਸਿੰਘ ਜਾਗੋਵਾਲ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਕਸਬਾ ਕਾਹਨੂੰਵਾਨ ਵਿਖੇ 15 ਦੇ ਕਰੀਬ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਕੀਤਾ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਸਮਾਜ ਵਿਚ ਬਹੁਤ ਅਹਿਮ ਭੂਮਿਕਾ ਹੈ, ਕਿਉਂਕਿ ਉਹ ਛੋਟੇ ਬੱਚਿਆਂ ਦੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਨਾਲ ਜੁੜੇ ਮਹੱਤਵਪੂਰਨ ਕਾਰਜ ਨਿਭਾਉਂਦੀਆਂ ਹਨ। ਉਨ੍ਹਾਂ ਨਵ-ਨਿਯੁਕਤ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਪਰਿਵਾਰ ਤੱਕ ਪਹੁੰਚ ਸਕੇ। ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਇਕ ਨਵੀਂ ਸ਼ੁਰੂਆਤ ਹੈ ਤੇ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੀਆਂ। ਇਸ ਮੌਕੇ ਅਵਿੰਦਰ ਸਿੰਘ ਲਾਧੂਪੁਰ, ਜਤਿੰਦਰ ਸਿੰਘ ਸਾਬੀ, ਪੀ.ਏ. ਪ੍ਰੇਮ ਸਿੰਘ ਘੁੰਮਣ, ਮਨਮੋਹਨ ਸਿੰਘ ਗਿੱਲ, ਮਨਪ੍ਰੀਤ ਸਿੰਘ ਐਮ.ਪੀ., ਸੁਖਜਿੰਦਰ ਸਿੰਘ ਸੁਲਤਾਨਪੁਰ ਸੀਡੀਪੀਓ ਦਫ਼ਤਰ ਕਾਹਨੂੰਵਾਨ ਦਾ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭੰਬੋਈ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ
Ad Position 24