08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਾਰੀਵਾਲ ਦੀ ਮੀਟਿੰਗ

ਧਾਰੀਵਾਲ, 10 ਸਤੰਬਰ (ਜੇਮਸ ਨਾਹਰ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਾਰੀਵਾਲ ਦੀ ਮੀਟਿੰਗ ਪ੍ਰਧਾਨ ਡਾਕਟਰ ਸਤਪਾਲ ਡਡਵਾਂ ਤੇ ਜਗਜੀਵਨ ਆਲੋਵਾਲ ਜਨਰਲ ਸੈਕਟਰੀ ਦੀ ਪ੍ਰਧਾਨਗੀ ਹੇਠ ਖਾਲਸਾ ਜਸ਼ਨ ਪੁਆਇੰਟ ਹਾਲ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਹੋਈ। ਮੀਟਿੰਗ ’ਚ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤੇ ਸੀਨੀਅਰ ਨੇਤਾ ਗੁਰਇਕਬਾਲ ਸਿੰਘ ਮਾਹਲ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 11-09-2026
ਧਾਰੀਵਾਲ, 10 ਸਤੰਬਰ (ਜੇਮਸ ਨਾਹਰ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਾਰੀਵਾਲ ਦੀ ਮੀਟਿੰਗ ਪ੍ਰਧਾਨ ਡਾਕਟਰ ਸਤਪਾਲ ਡਡਵਾਂ ਤੇ ਜਗਜੀਵਨ ਆਲੋਵਾਲ ਜਨਰਲ ਸੈਕਟਰੀ ਦੀ ਪ੍ਰਧਾਨਗੀ ਹੇਠ ਖਾਲਸਾ ਜਸ਼ਨ ਪੁਆਇੰਟ ਹਾਲ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਹੋਈ। ਮੀਟਿੰਗ ’ਚ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤੇ ਸੀਨੀਅਰ ਨੇਤਾ ਗੁਰਇਕਬਾਲ ਸਿੰਘ ਮਾਹਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਸਤਪਾਲ ਡਡਵਾਂ ਨੇ ਸੀਨੀਅਰ ਨੇਤਾ ਮਾਹਲ ਨੂੰ ਡਾਕਟਰਾਂ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਗੁਰਇਕਬਾਲ ਸਿੰਘ ਮਾਹਲ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ’ਤੇ ਮੰਗ ਪੱਤਰ ਦਿੱਤਾ। ਇਸ ਮੌਕੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੂੰ ਡਾਕਟਰਾਂ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਜੀਵਨ ਆਲੋਵਾਲ, ਰਜਿੰਦਰਪਾਲ ਸਿੰਘ, ਬਲਕਾਰ ਸਿੰਘ ਕਲਿਆਣਪੁਰ, ਅਸ਼ਵਨੀ ਜਫਰਵਾਲ, ਬਲਵਿੰਦਰ ਜਫ਼ਰਵਾਲ, ਗੁਰਮੁਖ ਸਿੰਘ, ਰਛਪਾਲ ਸਿੰਘ ਛੋਟੇਪੁਰ, ਡਾ. ਸੰਤੋਖ ਰਾਜ ਭਗਤ, ਡਾ. ਅਵਤਾਰ ਸਿੰਘ ਉਪ ਪ੍ਰਧਾਨ ਪੰਜਾਬ, ਜ਼ਿਲ੍ਹਾ ਸੈਕਟਰੀ ਭੁਪਿੰਦਰ ਸਿੰਘ ਤੁਗਲਵਾਲ, ਡਾ. ਲਖਵਿੰਦਰ ਸਿੰਘ ਔਲਖ, ਡਾ. ਸਰਬਜੀਤ ਸਿੰਘ, ਡਾ. ਹਰਜੀਤ ਸਿੰਘ ਆਲੋਵਾਲ, ਡਾ. ਡਿੰਪਲ, ਡਾ. ਅਜੀਤ ਸਿੰਘ, ਡਾ. ਮਨਜੀਤ ਸਿੰਘ ਹੀਰ, ਡਾ. ਅਜੀਜ ਮਸੀਹ, ਡਾ. ਭੁਪਿੰਦਰ ਸਿੰਘ, ਡਾ. ਸ਼ਾਮ ਲਾਲ, ਡਾ. ਪ੍ਰੇਮ ਲਾਲ, ਡਾ. ਰਜੇਸ਼ ਕੁਮਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ- ਮਨਦੀਪ ਸਿੰਘ ਰੰਗੜ ਨੰਗਲ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਸਮਾਗਮ 13...
Ad Position 24