ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕਾਦੀਆਂ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ
ਕਾਦੀਆਂ, 10 ਸਤੰਬਰ (ਹਰਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ-10 ਕਾਦੀਆਂ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਬੱਸ ਰਵਾਨਾ ਕੀਤੀ ਗਈ। ਬੱਸ ਨੂੰ ਵਿਸ਼ੇਸ਼ ਤੌਰ ’ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਸਰਾਸਰ ਬਾਲਾ ਜੀ ਤੇ ਖਾਟੂ ਸ਼ਾਮ ਧਾਮ ਲਈ ਅਰਦਾਸ ਕਰਨ ਉਪਰੰਤ ਰਵਾਨਾ ਕੀਤੀ ਗਈ।
ਕਾਦੀਆਂ, 10 ਸਤੰਬਰ (ਹਰਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ-10 ਕਾਦੀਆਂ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਬੱਸ ਰਵਾਨਾ ਕੀਤੀ ਗਈ। ਬੱਸ ਨੂੰ ਵਿਸ਼ੇਸ਼ ਤੌਰ ’ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਸਰਾਸਰ ਬਾਲਾ ਜੀ ਤੇ ਖਾਟੂ ਸ਼ਾਮ ਧਾਮ ਲਈ ਅਰਦਾਸ ਕਰਨ ਉਪਰੰਤ ਰਵਾਨਾ ਕੀਤੀ ਗਈ। ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਤੀਰਥ ਯਾਤਰਾ ਯੋਜਨਾ ਇਕ ਸ਼ਾਲਾਘਾਯੋਗ ਤੇ ਲੋਕ-ਹਿੱਤਕਾਰੀ ਉਪਰਾਲਾ ਹੈ। ਇਸ ਯੋਜਨਾ ਰਾਹੀਂ ਬਜ਼ੁਰਗਾਂ ਸਮੇਤ ਹੋਰ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਆਰਥਿਕ ਕਾਰਨਾਂ ਕਰਕੇ ਦੂਰ-ਦੁਰਾਡੇ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ, ਸਰਕਾਰ ਦੀ ਇਸ ਯੋਜਨਾ ਤਹਿਤ ਉਨ੍ਹਾਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਮਿਲਣ ਨਾਲ ਵੱਡੀ ਰਾਹਤ ਮਿਲ ਰਹੀ ਹੈ। ਇਸ ਮੌਕੇ ਸਰਬਜੀਤ ਸਿੰਘ ਮਾਹਲ, ਵਾਰਡ ਨੰਬਰ-10 ਕੌਂਸਲਰ ਮੈਡਮ ਪੂਜਾ ਭਗਤ ਸਿਕੰਦਰ, ਸੀਨੀ. ਨੇਤਾ ਕਾਮਰੇਡ ਦਵਿੰਦਰ ਸ਼ਰਮਾ, ਸੂਰਜ ਮਾਹਲ, ਸਾਗਰ ਮਾਹਲ, ਸੀਨੀਅਰ ਆਗੂ ਡਾ. ਰਾਕੇਸ਼ ਕਾਲੀਆ, ਯੂਥ ਪ੍ਰਧਾਨ ਸਰਬਜੀਤ ਮਹਿਤਾ, ਬੰਟੀ ਭੈਣੀਆਂ, ਰਾਜੀਵ ਸੋਨੀ, ਵਾਰਡ ਨੰਬਰ 14 ਦੀ ਕੌਸਲਰ ਪੂਜਾ ਦੇ ਪਤੀ ਲੱਕੀ, ਪਵਨ, ਪ੍ਰਭੂ ਮਹਿਤ ਆਦਿ ਹਾਜ਼ਰ ਸਨ ।