11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਰਮਨ ਬਹਿਲ ਨੇ 55 ਪੰਚਾਇਤਾਂ ਨੂੰ 2 ਕਰੋੜ 68 ਲੱਖ 39 ਹਜ਼ਾਰ ਦੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ

ਗੁਰਦਾਸਪੁਰ, 10 ਸਤੰਬਰ (ਅਸ਼ੋਕ ਸ਼ਰਮਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਅੱਜ ਸਾਕਾਰ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਤਹਿਤ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਹਲਕਾ ਗੁਰਦਾਸਪੁਰ ਦੀਆਂ 55 ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2 ਕਰੋੜ 68 ਲੱਖ 39 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਗੁਰਦਾਸਪੁਰ, 10 ਸਤੰਬਰ (ਅਸ਼ੋਕ ਸ਼ਰਮਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਅੱਜ ਸਾਕਾਰ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਤਹਿਤ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਹਲਕਾ ਗੁਰਦਾਸਪੁਰ ਦੀਆਂ 55 ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2 ਕਰੋੜ 68 ਲੱਖ 39 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਪਿੰਡਾਂ ’ਚ ਗੰਦੇ ਪਾਣੀ ਦੀ ਨਿਕਾਸੀ, ਐੱਸ.ਸੀ ਭਾਈਚਾਰੇ ਅਤੇ ਇਸਾਈ ਭਾਈਚਾਰੇ ਦੀਆਂ ਧਰਮਸ਼ਾਲਾਵਾਂ, ਗਲੀਆਂ ਵਿਚ ਲਾਈਟਾਂ, ਪੱਕੀਆਂ ਗਲੀਆਂ ਤੇ ਨਾਲੀਆਂ ਸਮੇਤ ਹੋਰ ਲੋੜੀਂਦੇ ਵਿਕਾਸ ਕਾਰਜ ਇਸ ਰਾਸ਼ੀ ਨਾਲ ਕਰਵਾਏ ਜਾ ਸਕਣਗੇ। ਰਮਨ ਬਹਿਲ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਗੁਰਦਾਸਪੁਰ ਹਲਕੇ ਵਿਚ ਵਿਕਾਸ ਦੀ ਦਰ ਨਾ ਰੁਕੀ ਹੈ ਤੇ ਨਾ ਹੀ ਰੁਕੇਗੀ। ਆਉਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਪਿੰਡਾਂ ਦੇ ਲੋਕਾਂ ਦਾ ਜੀਵਨ ਹੋਰ ਸੁਖਾਲਾ ਬਣ ਸਕੇ। ਅੰਤ ਵਿਚ ਰਮਨ ਬਹਿਲ ਨੇ ਹਲਕੇ ਦੇ ਪਿੰਡਾਂ ਲਈ ਰਾਸ਼ੀ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਬੀ.ਡੀ.ਪੀ.ਓ ਦਿਲਬਾਗ ਸਿੰਘ, ਬਲਾਕ ਸੰਮਤੀ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ, ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਚੇਅਰਮੈਨ ਲਖਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਤਿੰਦਰ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜੋਤੀ ਜਾਗ੍ਰਤੀ ਸੰਸਥਾਨ ਵਲੋਂ ਸ੍ਰੀ ਰਾਮ ਕਥਾਮ੍ਰਿਤ ਦਾ ਆਯੋਜਨ 22 ਤੋਂ ਅਗਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ
Ad Position 24