ਦਿਵਯ ਜੋਤੀ ਜਾਗ੍ਰਤੀ ਸੰਸਥਾਨ ਵਲੋਂ ਸ੍ਰੀ ਰਾਮ ਕਥਾਮ੍ਰਿਤ ਦਾ ਆਯੋਜਨ 22 ਤੋਂ
ਗੁਰਦਾਸਪੁਰ, 10 ਸਤੰਬਰ (ਪੰਕਜ ਸ਼ਰਮਾ)-ਦਿਵਯ ਜੋਤੀ ਜਾਗ੍ਰਤੀ ਸੰਸਥਾਨ ਵਲੋਂ ਗੁਰਦਾਸਪੁਰ ਵਿਖੇ ਪੰਜ ਰੋਜਾ ਸ਼੍ਰੀ ਰਾਮ ਕਥਾਮ੍ਰਿਤ ਦਾ ਵਿਸ਼ਾਲ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਾਵਨ ਕਥਾ 22 ਸਤੰਬਰ ਤੋਂ 26 ਸਤੰਬਰ ਤੱਕ ਹਰ ਰੋਜ਼ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਵਰਮਾ ਪੈਲੇਸ ਕਾਹਨੂੰਵਾਨ ਰੋਡ ਗੁਰਦਾਸਪੁਰ ਵਿਖੇ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ, ਹਲਕਾ ਇੰਚਾਰਜ ਰਮਨ ਬਹਿਲ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਸੱਦਾ ਪੱਤਰ ਦਿੰਦੇ ਹੋਏ ਸਵਾਮੀ ਰਣਜੀਤਾਨੰਦ। ਤਸਵੀਰਾਂ: ਵਿਸ਼ਾਲ ਮੁੰਨਾ
11-09-2026