10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ’ਚ ਇੰਟਰ ਹਾਊਸ ਸਾਇੰਸ ਪ੍ਰਸ਼ਨੋਤਰੀ ਮੁਕਾਬਲੇ

ਕਲਾਨੌਰ, 10 ਸਤੰਬਰ (ਪੁਰੇਵਾਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਮੈਡਮ ਸੁੱਖਜੀਤ ਕੌਰ ਮੱਲ੍ਹੀ, ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਦੀ ਰਹਿਨੁਮਾਈ ਅਤੇ ਸਕੂਲ ਦੇ ਸਾਇੰਸ ਕੋਆਰਡੀਨੇਟਰ ਸਰਬਜੀਤ ਕੌਰ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੀ ਇੰਟਰ ਹਾਊਸ ਸਾਇੰਸ ਪ੍ਰਸ਼ਨਤੋਰੀ ਮੁਕਾਬਲੇ ਕਰਵਾਏ।

Ad Position 21
repet_subhas-goyals [Copy P29]
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਆਯੋਜਿਤ ਇੰਟਰ ਹਾਊਸ ਸਾਇੰਸ ਪ੍ਰਸ਼ਨਤੋਰੀ ਮੁਕਾਬਲੇ ਦੇ ਜੇਤੂ ਬੱਚਿਆਂ ਨਾਲ ਅਧਿਆਪਕ। ਅਜੀਤ ਤਸਵੀਰ 11-09-2026
ਕਲਾਨੌਰ, 10 ਸਤੰਬਰ (ਪੁਰੇਵਾਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਮੈਡਮ ਸੁੱਖਜੀਤ ਕੌਰ ਮੱਲ੍ਹੀ, ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਦੀ ਰਹਿਨੁਮਾਈ ਅਤੇ ਸਕੂਲ ਦੇ ਸਾਇੰਸ ਕੋਆਰਡੀਨੇਟਰ ਸਰਬਜੀਤ ਕੌਰ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੀ ਇੰਟਰ ਹਾਊਸ ਸਾਇੰਸ ਪ੍ਰਸ਼ਨਤੋਰੀ ਮੁਕਾਬਲੇ ਕਰਵਾਏ। ਮੁਕਾਬਲੇ ’ਚ ਚੌਥੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਹਾਊਸਾਂ ਦੀ ਨੁਮਾਇੰਦਗੀ ਕਰਦਿਆਂ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਭੌਂਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ, ਵਾਤਾਵਰਨ, ਪੁਲਾੜ ਵਿਗਿਆਨ, ਤਕਨਾਲੌਜੀ, ਮਨੁੱਖੀ ਸਰੀਰ ਤੇ ਰੋਜ਼ਾਨਾਂ ਜੀਵਨ ’ਚ ਵਿਗਿਆਨ ਦੀ ਵਰਤੋਂ ਨਾਲ ਸਬੰਧਤ ਵੱਖ-ਵੱਖ ਪ੍ਰਸ਼ਨ ਪੁੱਛੇ ਗਏ। ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਪੂਰੇ ਆਤਮ-ਵਿਸ਼ਵਾਸ ਨਾਲ ਭਾਗ ਲਿਆ ਅਤੇ ਮੁਕਾਬਲੇ ਨੂੰ ਬਹੁਤ ਹੀ ਰੋਮਾਂਚਕ ਬਣਾਇਆ। ਸਖ਼ਤ ਮੁਕਾਬਲੇ ਤੋਂ ਬਾਅਦ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਫਤਿਹ ਸਿੰਘ ਹਾਊਸ ਨੇ ਦੂਜਾ ਸਥਾਨ ਅਤੇ ਜੁਝਾਰ ਸਿੰਘ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਇੰਟਰ ਹਾਊਸ ਵਿਗਿਆਨ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਯੋਗ ਭੂਮਿਕਾ ਨਿਭਾਉਣ ਲਈ ਸਾਇੰਸ ਕੋਆਰਡੀਨੇਟਰ ਸਰਬਜੀਤ ਕੌਰ ਦਾ ਧੰਨਵਾਦ ਕੀਤਾ। ਸਕੂਲ ਪ੍ਰਬੰਧਨ ਵਲੋਂ ਵਿਗਿਆਨ ਵਿਭਾਗ ਦੇ ਅਧਿਆਪਕਾਂ ਅਤੇ ਹਾਉਸ ਕੋਆਰਡੀਨੇਟਰਾਂ ਮੈਡਮ ਅਨਮੋਲ, ਮੈਡਮ ਮਨਿੰਦਰ ਕੌਰ, ਮੈਡਮ ਲਵਪ੍ਰੀਤ ਕੌਰ, ਜਗਜੀਤ ਸਿੰਘ, ਮੈਡਮ ਅਮਰਜੀਤ ਕੌਰ, ਮੈਡਮ ਲਵਪ੍ਰੀਤ ਕੌਰ, ਮੈਡਮ ਨਵਜੋਤ, ਮੈਡਮ ਮਨੀਸ਼ਾ, ਮੈਡਮ ਨਵਦੀਪ ਆਦਿ ਦੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਨੀ ਮਹੇਸ਼ ਸੇਵਾ ਸਮਿਤੀ ਘਰੋਟਾ ਵਲੋਂ 23ਵਾਂ ਲੰਗਰ ਹਡਸਰ ਚੰਬਾ ਲਈ ਰਵਾਨਾ ਅਗਲੀ ਖ਼ਬਰ ਐਸ.ਡੀ.ਏ.ਐਮ ਕਾਲਜ ਵਿਖੇ ਨਵੇਂ ਵੋਟਰ ਰਜਿਸਟ੍ਰੇਸ਼ਨ ਤੇ ਵੋਟਰ ਕਾਰਡ ਸੁਧਾਰ ਸਬੰਧੀ ਕੈਂਪ ਲਗਾਇਆ
Ad Position 24