10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ ਸਕੂਲੀ ਵੈਨਾਂ ’ਤੇ ਆਰ.ਟੀ.ਓ. ਦੀ ਕਾਰਵਾਈ

ਪਠਾਨਕੋਟ, 10 ਸਤੰਬਰ (ਸੰਧੂ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ‘ਸੇਫ ਸਕੂਲ ਵਾਹਨ ਪਾਲਿਸੀ’ ਅਧੀਨ ਆਰ. ਟੀ.

Ad Position 21
repet_subhas-goyals [Copy P29]
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ‘ਸੇਫ ਸਕੂਲ ਵਾਹਨ ਪਾਲਿਸੀ’ ਅਧੀਨ ਅਧਿਕਾਰੀ ਸਕੂਲ ਬੱਸਾਂ ਦੀ ਜਾਂਚ ਕਰਦੇ ਹੋਏ । ਤਸਵੀਰ: ਸੰਧੂ 11-09-2026
ਪਠਾਨਕੋਟ, 10 ਸਤੰਬਰ (ਸੰਧੂ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ‘ਸੇਫ ਸਕੂਲ ਵਾਹਨ ਪਾਲਿਸੀ’ ਅਧੀਨ ਆਰ.ਟੀ.ਓ. ਪਠਾਨਕੋਟ ਸ਼ੰਕਰ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ । ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬਾਹਰ ਤੇ ਪ੍ਰਮੁੱਖ ਮਾਰਗਾਂ ’ਤੇ ਸਕੂਲੀ ਬੱਸਾਂ ਤੇ ਵੈਨਾਂ ਦੀ ਅਚਨਚੇਤ ਜਾਂਚ ਕੀਤੀ ਗਈ । ਚੈਕਿੰਗ ਦੌਰਾਨ ਆਰ.ਟੀ.ਓ. ਸ਼ੰਕਰ ਸ਼ਰਮਾ ਤੇ ਏ.ਟੀ.ਓ. ਸੁਭਾਸ਼ ਚੰਦਰ ਵਲੋਂ ਵਾਹਨਾਂ ਦੇ ਪਰਮਿਟ, ਫਿਟਨੈਸ ਸਰਟੀਫਿਕੇਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ ਤੇ ਡਰਾਈਵਿੰਗ ਲਾਇਸੈਂਸ ਸਮੇਤ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ । ਇਸ ਦੇ ਨਾਲ ਹੀ ਸੀ.ਸੀ.ਟੀ.ਵੀ. ਕੈਮਰੇ, ਸਪੀਡ ਗਵਰਨਰ, ਅੱਗ ਬੁਝਾਊ ਯੰਤਰ, ਫਸਟ ਏਡ ਬਾਕਸ, ਐਮਰਜੈਂਸੀ ਗੇਟ ਤੇ ਵਿਦਿਆਰਥਣਾਂ ਦੀ ਸੁਰੱਖਿਆ ਲਈ ਮਹਿਲਾ ਅਟੈਂਡੈਂਟ ਦੀ ਵਿਵਸਥਾ ਵੀ ਦੇਖੀ ਗਈ । ਜਾਂਚ ਦੌਰਾਨ ਜਿਨ੍ਹਾਂ ਵਾਹਨਾਂ ’ਚ ਨਿਯਮਾਂ ਦੀ ਉਲੰਘਣਾ ਪਾਈ ਗਈ, ਉਨ੍ਹਾਂ ਦੇ ਮੋਟਰ ਵਹੀਕਲ ਐਕਟ ਤਹਿਤ ਚਲਾਨ ਕੀਤੇ ਗਏ । ਆਰ.ਟੀ.ਓ. ਸ਼ੰਕਰ ਸ਼ਰਮਾ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ । ਉਨ੍ਹਾਂ ਸਕੂਲ ਪ੍ਰਬੰਧਕਾਂ ਤੇ ਟਰਾਂਸਪੋਰਟਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀ ਪੂਰੀ ਪਾਲਣਾ ਕਰਨ ਦੀ ਹਦਾਇਤ ਕੀਤੀ । ਉਨ੍ਹਾਂ ਚਿਤਾਵਨੀ ਦਿੱਤੀ ਕਿ ਭਵਿੱਖ ਵਿਚ ਗੰਭੀਰ ਖਾਮੀਆਂ ਜਾਂ ਬਿਨਾਂ ਫਿਟਨੈਸ ਸਰਟੀਫਿਕੇਟ ਦੇ ਚੱਲਦੇ ਸਕੂਲੀ ਵਾਹਨ ਮਿਲਣ ’ਤੇ ਉਨ੍ਹਾਂ ਨੂੰ ਮੌਕੇ ’ਤੇ ਹੀ ਜ਼ਬਤ ਕੀਤਾ ਜਾਵੇਗਾ । ਏ.ਟੀ.ਓ. ਸੁਭਾਸ਼ ਚੰਦਰ ਨੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਨੂੰ ਲਿਜਾਣ ਵਾਲੇ ਵਾਹਨਾਂ ਦੀ ਸੁਰੱਖਿਆ ਵਿਵਸਥਾ ’ਤੇ ਨਜ਼ਰ ਰੱਖਣ ਅਤੇ ਕਿਸੇ ਵੀ ਕਮੀ ਦੀ ਸੂਚਨਾ ਵਿਭਾਗ ਨੂੰ ਦੇਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਇਹ ਚੈਕਿੰਗ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ ।
Ad Position 22
No active advertisement
ਪਿਛਲੀ ਖ਼ਬਰ 17.82 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਸ਼ਿੰਗਾਰਮਾ ਪੁਲ ਦਾ ਮੰਤਰੀ ਲਾਲ ਚੰਦ ਨੇ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਬੇਅਦਬੀ ਦੇ ਦੋਸ਼ੀਆਂ ’ਤੇ ਕਾਰਵਾਈ ਲਈ ਰਾਸ਼ਟਰੀ ਵਾਲਮੀਕਿ ਧਰਮ ਸਮਾਜ ਨੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ
Ad Position 24