12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਤ ਦਿਵਾਉਣ ਲਈ ਲੋਕ ਇਕਜੁੱਟ ਹੋਣ ਲੱਗੇ- ਨਵਜੋਤ ਫੱਤੂਪੁਰ

ਕੋਟਲੀ ਸੂਰਤ ਮੱਲ੍ਹੀ, 11 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਬਿਹਤਰੀ ਤੇ ਖੁਸ਼ਹਾਲੀ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਇਕਜੁੱਟ ਹੋ ਗਏ ਹਨ ਤੇ ਆ ਰਹੀਆਂ ਵਿਧਾਨ ਸਭਾ ਚੋਣਾ ’ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਨਵਜੋਤ ਸਿੰਘ ਫੱਤੂਪੁਰ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਜਥੇਦਾਰ ਸੁੱਚਾ ਸਿੰਘ ਲੰਗਾਹ ਤੇ ਨਵਜੋਤ ਸਿੰਘ ਫੱਤੂਪੁਰ 12-09-2026
ਕੋਟਲੀ ਸੂਰਤ ਮੱਲ੍ਹੀ, 11 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਬਿਹਤਰੀ ਤੇ ਖੁਸ਼ਹਾਲੀ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਇਕਜੁੱਟ ਹੋ ਗਏ ਹਨ ਤੇ ਆ ਰਹੀਆਂ ਵਿਧਾਨ ਸਭਾ ਚੋਣਾ ’ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਨਵਜੋਤ ਸਿੰਘ ਫੱਤੂਪੁਰ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸ: ਸੁੱਚਾ ਸਿੰਘ ਲੰਗਾਹ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਅੰਦਰ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਤੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ’ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਤੇ ਪੰਜਾਬ ’ਚ ਕਈ ਇਤਿਹਾਸਕ ਯਾਦਗਾਰਾਂ ਸਥਾਪਿਤ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਜਨਤਾ ਨੂੰ ਜੋ ਵੀ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਦਿੱਤੀਆਂ ਹਨ ਉਹ ਵਿਰੋਧੀ ਪਾਰਟੀਆਂ ਸੋਚ ਵੀ ਨਹੀਂ ਸਕਦੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ, ਜਿਸ ਕਰਕੇ ਸੂਬੇ ਦੀ ਜਨਤਾ ਸਰਕਾਰ ਨੂੰ ਚੋਣਾਂ ’ਚ ਸਬਕ ਸਿਖਾਉਣ ਲਈ ਉਤਾਵਲੀ ਹੋਈ ਪਈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆ ਰਹੀਆਂ ਵਿਧਾਨ ਸਭਾ ਚੋਣਾ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗਾ। ਇਸ ਮੌਕੇ ਜਗੀਰ ਮਸੀਹ ਪੱਖੋਕੇ, ਸਵਿੰਦਰ ਸਿੰਘ ਸਿੰਦਰ ਗਵਾਰਾ, ਸੰਮੀ ਰੰਧਾਵਾ, ਚੈਨ ਮਸੀਹ ਨਬੀਨਗਰ, ਭੋਲੀ ਪ੍ਰਧਾਨ ਦੇਹੜ, ਪ੍ਰਿੰਥੀ ਚੰਦ ਅਠਵਾਲ, ਪ੍ਰੇਮ ਮਸੀਹ ਦਬੁਰਜੀ, ਸਾ. ਸਰਪੰਚ ਸਵਿੰਦਰ ਸਿੰਘ ਗਵਾਰਾ ਸਮੇਤ ਪਾਰਟੀ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਦੇ ਕੇ ਮੁਕਰਨ ’ਤੇ ਐਨ.ਐਚ.ਐਮ. ਮੁਲਾਜ਼ਮਾਂ ’ਚ ਵਧਿਆ ਰੋਸ ਅਗਲੀ ਖ਼ਬਰ ਬਲਦੇਵ ਸਿੰੰਘ ਬਾਜਵਾ ਵਲੋਂ ਵਿਆਹ ਪੁਰਬ ’ਤੇ ਸ਼ਹਿਰ ’ਚ ਸਫਾਈ ਮੁਹਿੰਮ ਚਲਾਉਣ ਸੰਬੰਧੀ ਮੀਟਿੰਗ
Ad Position 24