12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਦੇਸ਼ ਵਿਆਪੀ ਬੈਂਕ ਹੜਤਾਲ ਦਾ ਗੁਰਦਾਸਪੁਰ ਵਿਚ ਵਿਆਪਕ ਅਸਰ

ਗੁਰਦਾਸਪੁਰ, 11 ਸਤੰਬਰ (ਗੁਰਪ੍ਰਤਾਪ ਸਿੰਘ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਸੱਦੇ ’ਤੇ 5 ਰੋਜ਼ਾ ਕੰਮਕਾਜੀ ਹਫ਼ਤੇ ਸਮੇਤ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਗੁਰਦਾਸਪੁਰ ਸਮੇਤ ਪੂਰੇ ਦੇਸ਼ ’ਚ ਆਲ ਇੰਡੀਆ ਬੈਂਕ ਹੜਤਾਲ ਕੀਤੀ ਗਈ। ਇਸ ਹੜਤਾਲ ਕਾਰਨ ਆਮ ਬੈਂਕਿੰਗ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ, ਜਿਸ ਨਾਲ ਗ੍ਰਾਹਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਗੁਰਦਾਸਪੁਰ, 11 ਸਤੰਬਰ (ਗੁਰਪ੍ਰਤਾਪ ਸਿੰਘ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਸੱਦੇ ’ਤੇ 5 ਰੋਜ਼ਾ ਕੰਮਕਾਜੀ ਹਫ਼ਤੇ ਸਮੇਤ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਗੁਰਦਾਸਪੁਰ ਸਮੇਤ ਪੂਰੇ ਦੇਸ਼ ’ਚ ਆਲ ਇੰਡੀਆ ਬੈਂਕ ਹੜਤਾਲ ਕੀਤੀ ਗਈ। ਇਸ ਹੜਤਾਲ ਕਾਰਨ ਆਮ ਬੈਂਕਿੰਗ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ, ਜਿਸ ਨਾਲ ਗ੍ਰਾਹਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਆਗੂਆਂ ਨੇ ਹੜਤਾਲ ਨੂੰ ਸਫ਼ਲ ਦੱਸਦਿਆਂ ਕਿਹਾ ਕਿ ਵਾਰ-ਵਾਰ ਦਿੱਤੇ ਭਰੋਸਿਆਂ ਤੇ ਸਮਝੌਤਿਆਂ ਦੇ ਬਾਵਜੂਦ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਬੈਂਕ ਮੁਲਾਜ਼ਮਾਂ ਨੂੰ ਮਜਬੂਰਨ ਹੜਤਾਲ ਦਾ ਰਸਤਾ ਅਖ਼ਤਿਆਰ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਮਾਰਚ 2024 ’ਚ ਇੰਡੀਅਨ ਬੈਂਕਸ ਐਸੋਸੀਏਸ਼ਨ ਨਾਲ ਸਮਝੌਤਾ ਹੋਇਆ ਸੀ, ਜਿਸ ਅਧੀਨ ਯੂਨੀਅਨਾਂ ਨੇ ਬਾਕੀ ਸਨਿਚਰਵਾਰ ਨੂੰ ਛੁੱਟੀ ਦੇ ਬਦਲੇ ਹਰੇਕ ਕੰਮਕਾਜੀ ਦਿਨ ’ਚ 40 ਮਿੰਟ ਵਾਧੂ ਕੰਮ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਹਾਲਾਂਕਿ ਢਾਈ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਜਦੋਂ ਕੇਂਦਰ ਸਰਕਾਰ ਦੇ ਦਫ਼ਤਰ, ਆਈ.ਟੀ.ਆਈ, ਅਦਾਲਤਾਂ, ਆਮਦਨ ਕਰ ਵਿਭਾਗ, ਸ਼ੇਅਰ ਬਾਜ਼ਾਰ, ਭਾਰਤੀ ਰਿਜ਼ਰਵ ਬੈਂਕ ਤੇ ਐੱਲ.ਆਈ.ਸੀ ਵਰਗੀਆਂ ਸੰਸਥਾਵਾਂ ਵਿਚ 5 ਦਿਨਾਂ ਦਾ ਕੰਮਕਾਜੀ ਹਫ਼ਤਾ ਲਾਗੂ ਹੈ ਤਾਂ ਬੈਂਕਾਂ ਵਿਚ ਇਹ ਪ੍ਰਣਾਲੀ ਕਿਉਂ ਨਹੀਂ ਅਪਣਾਈ ਜਾ ਰਹੀ। ਉਨ੍ਹਾਂ ਸਪੱਸ਼ਟ ਕੀਤਾ ਕਿ ਬੈਂਕ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਸਮਰਥਨ ’ਚ ਇਕ ਦਿਨ ਦੀ ਤਨਖਾਹ ਕਟਵਾ ਕੇ ਵਿੱਤੀ ਤਿਆਗ ਦਿੱਤਾ ਹੈ ਜੋ ਉਨ੍ਹਾਂ ਦੇ ਰੋਸ ਨੂੰ ਦਰਸਾਉਂਦਾ ਹੈ। ਹੜਤਾਲ ਦੌਰਾਨ ਰੀਜਨਲ ਸੈਕਟਰੀ ਰਾਕੇਸ਼ ਕੁਮਾਰ (ਐਸ.ਬੀ.ਆਈ), ਮਨਪ੍ਰੀਤ ਸਿੰਘ (ਕੈਨਰਾ ਬੈਂਕ), ਗੁਲਜ਼ਾਰ ਸਿੰਘ (ਪੀ.ਐਨ.ਬੀ) ਸਮੇਤ ਕਈ ਮੁਲਾਜ਼ਮ ਤੇ ਯੂਨੀਅਨ ਆਗੂ ਹਾਜ਼ਰ ਸਨ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਨਿਕਲਿਆ ਤਾਂ 28, 29 ਤੇ 30 ਸਤੰਬਰ ਨੂੰ ਦੇਸ਼ ਵਿਆਪੀ ਅਤੇ 26 ਅਕਤੂਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਦਾਖਲਿਆਂ ਦੀ ਆਖਰੀ ਮਿਤੀ 14 ਸਤੰਬਰ ਤੱਕ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਪਾਹੜਾ ਨੇ ਬਾਟਾ ਚੌਕ ਤੋਂ ਨਗਰ ਕੌਂਸਲ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ
Ad Position 24