12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੁਲਿਸ ਤੇ ਬੀ.ਐਸ.ਐਫ.ਵਲੋਂ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਇੱਕ ਪਾਕਿਸਤਾਨੀ ਡਰੋਨ, 2 ਵਿਦੇਸ਼ੀ ਪਿਸਤੌਲ ਤੇ ਤਿੰਨ ਮੈਗਜ਼ੀਨ ਬਰਾਮਦ

ਡੇਰਾ ਬਾਬਾ ਨਾਨਕ,11 ਸਤੰਬਰ (ਹੀਰਾ ਸਿੰਘ ਮਾਂਗਟ)-ਪੁਲਿਸ ਜ਼ਿਲਾ ਬਟਾਲਾ ਦੇ ਐਸ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਡੇਰਾ ਬਾਬਾ ਨਾਨਕ,11 ਸਤੰਬਰ (ਹੀਰਾ ਸਿੰਘ ਮਾਂਗਟ)-ਪੁਲਿਸ ਜ਼ਿਲਾ ਬਟਾਲਾ ਦੇ ਐਸ.ਐਸ. ਪੀ ਡਾ.ਮਹਿਤਾਬ ਸਿੰਘ ਨੇ ਦੱਸਿਆ ਕਿ ਅੱਜ ਤਿੰਨ ਥਾਣਿਆਂ ਦੀ ਪੁਲਿਸ ਤੇ ਬੀ.ਐਸ.ਐਫ. ਜਵਾਨਾ ਸਮੇਤ ਸਰਹੱਦੀ ਇਲਾਕੇ ਅੰਦਰ ਵਿਸ਼ੇਸ਼ ਕੈਸੋ ਅਪਰੇਸ਼ਨ ਚਲਾਇਆ ਗਿਆ ਸੀ ਜਿਸ ਦੌਰਾਨ ਇਸ ਸਰਚ ਪਰੇਸ਼ਨ ਦੌਰਾਨ ਸਰਹੱਦੀ ਚੌਂਕੀ ਬਸੰਤਰ ਨੇੜੇ ਖੇਤਾਂ ’ਚੋਂ ਇਕ ਪਾਕਿਸਤਾਨੀ ਡਰੋਨ, 2 ਵਿਦੇਸ਼ੀ ਅਧੂਨੀਕ ਕਿਸਮ ਦੇ ਪਿਸਤੌਲ ਤੇ 3 ਮੈਗਜ਼ੀਨ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਹਥਿਆਰਾਂ ਨੂੰ ਤਸਕਰਾਂ ਵਲੋਂ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਇਆ ਗਿਆ ਸੀ। ਐਸਐਸਪੀ ਡਾਕਟਰ ਮਹਿਤਾਬ ਸਿੰਘ ਅਤੇ ਡੀਐਸਪੀ ਜੋਗਾ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਡਰੋਨ ਅਤੇ ਅਸਲੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਸੋ ਅਪਰੇਸ਼ਨ ਦੌਰਾਨ ਇਲਾਕੇ ਦੇ ਨਸ਼ਾ ਤਸਕਰਾਂ ਦੇ ਘਰਾਂ ਤੇ ਭੈੜੇ ਅੰਸਰਾਂ ਦੇ ਟਿਕਾਣਿਆਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤੇ ਸਰਹੱਦੀ ਇਲਾਕੇ ਅੰਦਰ ਆਉਣ ਵਾਲੇ ਹਰ ਵਿਅਕਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਪੁਲਿਸ ਵਲੋਂ ਬੀਐਸਐਫ ਦੇ ਸਹਿਯੋਗ ਨਾਲ ਰਾਤ ਨੂੰ ਸਰਹੱਦੀ ਇਲਾਕੇ ਅੰਦਰ ਨਾਕਿਆਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਰਹੱਦੀ ਇਲਾਕੇ ਅੰਦਰ ਕਿਸੇ ਵੀ ਭੈੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਸ ਮੌਕੇ ਡੀ.ਐਸ.ਪੀ ਜੋਗਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਤੇ ਬੀ.ਐਸ.ਐਫ. ਤੇ ਜਵਾਨ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰੀ ਗਤਕਾ ਮਕਾਬਲੇ ਲਈ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਦੇ 7 ਖਿਡਾਰੀਆਂ ਦੀ ਚੋਣ ਅਗਲੀ ਖ਼ਬਰ ਰਿਹਾਇਸ਼ੀ ਘਰ ਤੇ ਦੁਕਾਨਾਂ ਅੱਗੇ ਲੱਗੇ ਸਰਕਾਰੀ ਰੁੱਖ ਕਰ ਰਹੇ ਹਨ ਭਾਰੀ ਨੁਕਸਾਨ
Ad Position 24