12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੁਲਿਸ ਨੇ ਮਹਿਲਾ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਦੋਸ਼ੀ ਕੀਤੇ ਗ੍ਰਿਫਤਾਰ-ਮਾਮਲਾ ਦਰਜ

ਤਾਰਾਗੜ੍ਹ, 11 ਸਤੰਬਰ (ਸੋਹਨ ਲਾਲ)-ਤਾਰਾਗੜ੍ਹ ਪੁਲਿਸ ਨੇ ਇਕ ਮਹਿਲਾ ਦੇ ਕੰਨ ’ਚੋਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਤਾਰਾਗੜ੍ਹ, 11 ਸਤੰਬਰ (ਸੋਹਨ ਲਾਲ)-ਤਾਰਾਗੜ੍ਹ ਪੁਲਿਸ ਨੇ ਇਕ ਮਹਿਲਾ ਦੇ ਕੰਨ ’ਚੋਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਡੀ.ਐਸ.ਪੀ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸੰਯੋਗਿਤਾ ਦੇਵੀ ਪਤਨੀ ਸੁਰਿੰਦਰ ਸਿੰਘ ਵਾਸੀ ਝੇਲਾ ਆਮਦਾ ਸ਼ਕੜਗੜ ਨੇ ਥਾਣਾ ਤਾਰਾਗੜ੍ਹ ਵਿਖੇ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਸੱਸ ਕਮਲੇਸ਼ ਰਾਣੀ ਨਾਲ ਆਪਣੀ ਸਕੂਟਰੀ ਨੰਬਰ ਪੀ.ਬੀ. 06. ਆਰ. 3569 ’ਤੇ ਸਵਾਰ ਹੋ ਕੇ ਆਪਣੇ ਘਰੋਂ ਪਿੰਡ ਝੇਲਾ ਆਮਦਾ ਸ਼ਕੜਗੜ ਤੋਂ ਨਵੋਦਿਆ ਸਕੂਲ ਨਾਜੋਚੱਕ ਆਪਣੇ ਲੜਕੇ ਨੂੰ ਮਿਲਣ ਲਈ ਜਾ ਰਹੇ ਸਨ ਕਿ ਜਦੋਂ ਪਿੰਡ ਸਾਲੋਵਾਲ ਬਦਰੀ ਬਰਦਰਨ ਕਰਿਆਣਾ ਸਟੋਰ ਤੋਂ ਕਰੀਬ 100 ਮੀਟਰ ਪਿੱਛੇ ਸੀ ਤਾਂ ਕਰੀਬ ਦੁਪਹਿਰ 12:30 ਵਜੇ ਪਿੱਛੋਂ ਦੋ ਨੌਜਵਾਨ ਮੋਟਰਸਾਈਕਲ ਮਾਰਕਾ ਸਪਲੈਂਡਰ ਰੰਗ ਕਾਲਾ ’ਤੇ ਸਵਾਰ ਹੋ ਕੇ ਆਏ ਜਿਨ੍ਹਾਂ ਨੇ ਆਪਣਾ ਮੋਟਰਸਾਈਕਲ ਉਨ੍ਹਾਂ ਦੀ ਸਕੂਟਰੀ ਨੇੜੇ ਲਿਆਂਦਾ ਤੇ ਉਸ ਦੀ ਸੱਸ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਮਾਰ ਕੇ ਖੋਹ ਕੇ ਪਰਮਾਨੰਦ ਸਾਈਡ ਫਰਾਰ ਹੋ ਗਏ । ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸੱਸ ਸਕੂਟਰੀ ਤੋਂ ਹੇਠਾਂ ਡਿੱਗ ਗਈ ਤੇ ਉਸ ਦੇ ਸੱਟਾਂ ਲੱਗ ਗਈਆਂ। ਜਿਸ ਨੂੰ ਤਾਰਾਗੜ੍ਹ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ । ਪੁਲਿਸ ਨੇ ਸੰਯੋਗਿਤਾ ਵਲੋਂ ਦਿੱਤੇ ਬਿਆਨਾਂ ਦੇ ਅਧਾਰ ’ਤੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਨ੍ਹਾਂ ਦੀ ਪਹਿਚਾਣ ਭੁਪਿੰਦਰ ਸਿੰਘ ਉਰਫ ਕਾਲੂ ਪੁੱਤਰ ਲਖਵਿੰਦਰ ਸਿੰਘ ਵਾਸੀ ਉਦੀਪੁਰ ਥਾਣਾ ਦੀਨਾਨਗਰ ਅਤੇ ਦੂਜਾ ਦੋਸ਼ੀ ਨੀਰਜ ਉਰਫ ਨੀਰੂ ਪੁੱਤਰ ਅਸ਼ੋਕ ਵਾਸੀ ਅਵਾਂਖਾ ਥਾਣਾ ਦੀਨਾਨਗਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਬਲਾਕ ਘਰੋਟਾ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਮਾਸੂਮ ਬਾਲੜੀ ਨਾਲ ਛੇੜਖਾਨੀ ਕਰਨ ਵਾਲਾ ਨੌਜਵਾਨ ਕਾਬੂ
Ad Position 24