ਭੈਣੀ ਮੀਆਂ ਖਾਂ ਤੋਂ ਬੱਸੋਪੁਰ ਡੇਰਿਆਂ ਨੂੰ ਜਾਂਦੀ ਪੱਕੀ ਸੜਕ ਦਾ ਨਿਰਮਾਣ ਸ਼ੁਰੂ
ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਰੱਖਿਆ ਨੀਂਹ ਪੱਥਰ , 29 ਲੱਖ ਦੀ ਲਾਗਤ ਨਾਲ ਬਣੇਗੀ 850 ਮੀਟਰ ਲੰਬੀ ਸੜਕ
ਭੈਣੀ ਮੀਆਂ ਖਾਂ, 12 ਸਤੰਬਰ (ਜਸਬੀਰ ਸਿੰਘ ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਬੇਟ ਖੇਤਰ ਦੇ ਕਸਬਾ ਭੈਣੀ ਮੀਆਂ ਖਾਂ ਤੋਂ ਬੱਸੋਪੁਰ ਡੇਰਿਆਂ ਨੂੰ ਜਾਂਦੀ ਸੜਕ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਆਖਰਕਾਰ ਪੂਰੀ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਇਸ ਪੱਕੀ ਸੜਕ ਦੇ ਨਿਰਮਾਣ ਕਾਰਜ ਦਾ ਰਸਮੀ ਨੀਂਹ ਪੱਥਰ ਰੱਖਿਆ ਗਿਆ।
ਭੈਣੀ ਮੀਆਂ ਖਾਂ, 12 ਸਤੰਬਰ (ਜਸਬੀਰ ਸਿੰਘ ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਬੇਟ ਖੇਤਰ ਦੇ ਕਸਬਾ ਭੈਣੀ ਮੀਆਂ ਖਾਂ ਤੋਂ ਬੱਸੋਪੁਰ ਡੇਰਿਆਂ ਨੂੰ ਜਾਂਦੀ ਸੜਕ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਆਖਰਕਾਰ ਪੂਰੀ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਇਸ ਪੱਕੀ ਸੜਕ ਦੇ ਨਿਰਮਾਣ ਕਾਰਜ ਦਾ ਰਸਮੀ ਨੀਂਹ ਪੱਥਰ ਰੱਖਿਆ ਗਿਆ। ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਅਤੇ ਡੇਰਾ ਵਾਸੀਆਂ ਵਿਚ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਹਲਕਾ ਇੰਚਾਰਜ ਸ: ਮਾਹਲ ਨੇ ਦੱਸਿਆ ਕਿ ਸ਼੍ਰੀ ਗੁਰੂ ਰਾਮਦਾਸ ਜੀ ਦੀ ਅਪਾਰ ਕ੍ਰਿਪਾ ਨਾਲ ਹਲਕੇ ਦੇ ਵਿਕਾਸ ਲਈ ਦਿਨ-ਰਾਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭੈਣੀ ਮੀਆਂ ਖਾਂ ਤੋਂ ਬੱਸੋਪੁਰ ਤੱਕ 850 ਮੀਟਰ ਲੰਬਾ ਰਸਤਾ 29 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦਾ ਲਗਪਗ 50 ਫ਼ੀਸਦੀ ਕੰਮ ਮੁਕੰਮਲ ਵੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਾ ਹੈ ਅਤੇ ਹਲਕਾ ਕਾਦੀਆਂ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਾਹਨੂੰਵਾਨ ਮਾਰਕਿਟ ਕਮੇਟੀ ਦੇ ਚੇਅਰਮੈਨ ਰਾਹੁਲ ਸ਼ਰਮਾ, ਸਾ. ਚੇਅਰਮੈਨ ਠਾਕੁਰ ਬਲਰਾਜ ਸਿੰਘ, ਗੁਰਇਕਬਾਲ ਸਿੰਘ ਕਾਹਲੋਂ, ਚੇਅਰਮੈਨ ਜਸਪਾਲ ਸਿੰਘ ਪੰਧੇਰ, ਇੰਦਰਜੀਤ ਸਿੰਘ ਜਕੜੀਆ, ਸਾ. ਸਰਪੰਚ ਭਗਵੰਤ ਸਿੰਘ ਬਾਜਵਾ ਰਾਜੂਕੇਲਾ, ਸਾ. ਸਰਪੰਚ ਤਰਸੇਮ ਸਿੰਘ ਰਿਆੜ, ਪੰਚ ਸੋਹਣ ਸਿੰਘ, ਸਰਪੰਚ ਗਾਰੂ ਰਾਮ ਭੈਣੀ ਮੀਆਂ ਖਾਂ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।