ਲੰਮੇ - ਲੰਮੇ ਬਿਜਲੀ ਕੱਟਾਂ ਨੇ ਸਰਕਾਰ ਦੇ ਝੂਠੇ ਦਾਅਵਿਆਂ ਦੀ ਖੋਲ੍ਹੀ ਪੋਲ - ਸਾਹਿਬ ਸਿੰਘ ਮੰਡ
ਬਿਜਲੀ ਕੱਟਾਂ ਦਾ ਸੁਧਾਰ ਨਾ ਹੋਇਆ ਤਾਂ ਵੱਡੀ ਪੱਧਰ ’ ਤੇ ਪ੍ਰਦਰਸ਼ਨ ਕੀਤੇ ਜਾਣਗੇ
ਘੁਮਾਣ, 12 ਸਤੰਬਰ (ਬੰਮਰਾਹ)-ਪੰਜਾਬ ਵਿਚ ਲੰਮੇ-ਲੰਮੇ ਬਿਜਲੀ ਕੱਟਾਂ ਨੇ ਸਰਕਾਰ ਦੇ ਝੂਠੇ ਦਾਅਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ ਨੇ ਕੀਤਾ।
ਘੁਮਾਣ, 12 ਸਤੰਬਰ (ਬੰਮਰਾਹ)-ਪੰਜਾਬ ਵਿਚ ਲੰਮੇ-ਲੰਮੇ ਬਿਜਲੀ ਕੱਟਾਂ ਨੇ ਸਰਕਾਰ ਦੇ ਝੂਠੇ ਦਾਅਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਟੇਜਾਂ ’ਤੇ ਕਿਸਾਨਾਂ ਨੂੰ ਲਗਾਤਾਰ ਦਿਨ ਵੇਲੇ 8 ਘੰਟੇ ਬਿਜਲੀ ਦੇਣ ਦੇ ਬਿਆਨ ਦਿੰਦੇ ਹਨ, ਪਰ ਪਿਛਲੇ ਇਕ ਮਹੀਨੇ ਤੋਂ ਬਿਜਲੀ ਦੀ ਸਪਲਾਈ ਦਾ ਇੰਨਾਂ ਮੰਦਾ ਹਾਲ ਹੋ ਚੁੱਕਾ ਹੈ ਕਿ ਕਿਸਾਨਾਂ ਦੇ ਝੋਨੇ ਸੁੱਕਣੇ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰ ਰੋਜ਼ 5 ਤੋਂ 6 ਘੰਟੇ ਕੱਟ ਕਿਸਾਨਾਂ ਦੀਆਂ ਮੋਟਰਾਂ ਵੀ ਬਿਜਲੀ ਨੂੰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਵਲੋਂ ਲੋਕਾਂ ਨੂੰ ਬਿਜਲੀ ਸਬੰਧੀ ਜਾਣਕਾਰੀ ਦੇਣ ਲਈ ਬਣਾਏ ਗਏ ਵਟਸਅਪ ਗਰੁੱਪਾਂ ਵਿਚ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਪੀ.ਸੀ. ਦੇ ਹੁਕਮਾਂ ਨਾਲ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਮੋਟਰਾਂ ਦੀ ਬਿਜਲੀ ਨੂੰ ਘੱਟ ਲੱਗ ਚੁੱਕਾ ਹੈ ਅਗਲੇ ਹੁਕਮਾਂ ਤੱਕ ਬਿਜਲੀ ਬੰਦ ਰਹੇਗੀ, ਜਦ ਕੁਝ ਸਮੇਂ ਬਾਅਦ ਬਿਜਲੀ ਆ ਜਾਂਦੀ ਹੈ ਤਾਂ ਦੁਬਾਰਾ ਅਜਿਹਾ ਹੀ ਮੈਸਜ ਆਉਂਦਾ ਹੈ। ਉਨ੍ਹਾਂ ਕਿਹਾ ਕਿ 8 ਘੰਟੇ ਦੀ ਬਿਜਾਏ ਕੇਵਲ 1-2 ਘੰਟੇ ਹੀ ਬਿਜਲੀ ਆ ਰਹੀ ਹੈ, ਜਿਸ ਨਾਲ ਝੋਨੇ ਸੁੱਕਣੇ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਹਾਲਾਤ ਰਹੇ ਤਾਂ ਪੰਜਾਬ ਵਿਚ ਝੋਨੇ ਪਾਣੀ ਤੋਂ ਬਿਨਾਂ ਸੁੱਕ ਜਾਣਗੇ, ਜਿਸ ਨਾਲ ਕਿਸਾਨਾਂ ਦਾ ਵਿੱਤੀ ਤੌਰ ’ਤੇ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਇੱਥੇ ਹੀ ਬਸ ਨਹੀਂ ਘਰਾਂ ਨੂੰ ਮਿਲਣ ਵਾਲੀ 24 ਘੰਟੇ ਬਿਜਲੀ ਸਪਲਾਈ ਦਾ ਵੀ ਮੰਦਾ ਹਾਲ ਹੋ ਚੁੱਕਾ ਹੈ। ਜਦੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਕਿਹਾ ਕਿ ਪੀ.ਸੀ. ਦੇ ਹੁਕਮਾਂ ਨਾਲ ਲਾਏ ਗਏ ਕੱਟ ਨੂੰ ਅਸੀਂ ਕੁਝ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਵੱਡੀ ਸਮੱਸਿਆ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਵੱਡੀ ਪੱਧਰ ’ਤੇ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ। 12 ਬੀਟੀਐਲ17 ਸਾਹਿਬ ਸਿੰਘ ਮੰਡ