ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ’ਚ ਸਫ਼ਾਈ ਮੁਹਿੰਮ ਜਾਰੀ
ਬਟਾਲਾ, 12 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਸਥਾਨਾਂ ਦਾ ਦੌਰਾ ਕਰਦਿਆਂ ਆਪਣੀ ਮੌਜੂਦਗੀ ਵਿੱਚ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ।
ਬਟਾਲਾ, 12 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਸਥਾਨਾਂ ਦਾ ਦੌਰਾ ਕਰਦਿਆਂ ਆਪਣੀ ਮੌਜੂਦਗੀ ਵਿੱਚ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਵੱਛ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਦੁਕਾਨਦਾਰਾਂ ਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਮਾਰਕਿਟ ਨੂੰ ਸਾਫ਼-ਸੁਥਰਾ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ। ਆਪਣੇ ਸ਼ਹਿਰ ਅਤੇ ਇਲਾਕੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਈ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।