12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਦੋ ਗੱਡੀਆਂ ’ ਤੇ ਆਏ ਹਮਲਾਵਰਾਂ ਨੇ ਸਾਬਕਾ ਸਰਪੰਚ ਦੇ ਭਰਾ ਦੇ ਘਰ ਕੀਤੀ ਫਾਇਰਿੰਗ

ਗੁਰਦਾਸਪੁਰ, 12 ਸਤੰਬਰ (ਚੱਕਰਾਜਾ)-ਗੁਰਦਾਸਪੁਰ ਦੇ ਨਜ਼ਦੀਕੀ ਨਵਾਂ ਪਿੰਡ ਸਰਦਾਰਾਂ ਵਿਖੇ ਦੇਰ ਰਾਤ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੋ ਗੱਡੀਆਂ ’ਤੇ ਆਏ ਕੁਝ ਵਿਅਕਤੀਆਂ ਵਲੋਂ ਨਵਾਂ ਪਿੰਡ ਸਰਦਾਰਾਂ ਦੇ ਸਾਬਕਾ ਸਰਪੰਚ ਰਜਿੰਦਰ ਸਿੰਘ ਦੇ ਭਰਾ ਕੁਲਵਿੰਦਰ ਸਿੰਘ ਦੇ ਘਰ ’ਤੇ ਫਾਇਰਿੰਗ ਕੀਤੀ ਗਈ ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਗੁਰਦਾਸਪੁਰ, 12 ਸਤੰਬਰ (ਚੱਕਰਾਜਾ)-ਗੁਰਦਾਸਪੁਰ ਦੇ ਨਜ਼ਦੀਕੀ ਨਵਾਂ ਪਿੰਡ ਸਰਦਾਰਾਂ ਵਿਖੇ ਦੇਰ ਰਾਤ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੋ ਗੱਡੀਆਂ ’ਤੇ ਆਏ ਕੁਝ ਵਿਅਕਤੀਆਂ ਵਲੋਂ ਨਵਾਂ ਪਿੰਡ ਸਰਦਾਰਾਂ ਦੇ ਸਾਬਕਾ ਸਰਪੰਚ ਰਜਿੰਦਰ ਸਿੰਘ ਦੇ ਭਰਾ ਕੁਲਵਿੰਦਰ ਸਿੰਘ ਦੇ ਘਰ ’ਤੇ ਫਾਇਰਿੰਗ ਕੀਤੀ ਗਈ । ਦਾਅਵਾ ਕੀਤਾ ਜਾ ਰਿਹਾ ਹੈ ਕਿ ਛੇ ਸੱਤ ਰੋਂਦ ਫਾਇਰ ਕੀਤੇ ਗਏ। ਜਦੋਂ ਪਿੰਡ ਵਾਸੀਆਂ ਨੇ ਹਮਲਾਵਰਾਂ ’ਤੇ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਤਾਂ ਹਮਲਾਵਰ ਮੌਕੇ ਤੋਂ ਦੌੜ ਗਏ । ਘਟਨਾ ਦੀ ਇਕ ਸੀ.ਸੀ.ਟੀ.ਵੀ ਵੀ ਸਾਹਮਣੇ ਆਈ ਹੈ। ਜਿਸ ਵਿਚ ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਦੋ ਗੱਡੀਆਂ ’ਤੇ ਜਾਂਦੇ ਹੋਏ ਦਿਖਾਈ ਦੇ ਰਹੇ ਹਨ । ਹਾਲਾਂਕਿ ਕੁਝ ਪਿੰਡ ਵਾਸੀ ਵੀ ਗੱਡਿਆਂ ਦੇ ਪਿੱਛੇ ਘਰੋਂ ਬਾਹਰ ਨਿਕਲੇ। ਪਰ ਹਮਲਾਵਰਾਂ ਵਿਚੋਂ ਕਿਸੇ ਨੂੰ ਕਾਬੂ ਨਹੀਂ ਕੀਤਾ ਜਾ ਸਕਿਆ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਮਲਾਵਰਾਂ ਵਿਚੋਂ ਕੁਝ ਦੀ ਪਹਿਚਾਣ ਕਰ ਲਈ ਗਈ ਹੈ ਅਤੇ ਉਹ ਨਜ਼ਦੀਕੀ ਪਿੰਡ ਦੇ ਦੱਸੇ ਜਾ ਰਹੇ ਹਨ। ਪਰ ਕੁਲਵਿੰਦਰ ਸਿੰਘ ਅਤੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਅਨੁਸਾਰ ਉਨਾਂ ਦੀ ਇਨ੍ਹਾਂ ਵਿਅਕਤੀਆਂ ਨਾਲ ਕਿਸੇ ਤਰ੍ਹਾਂ ਦੀ ਕੋਈ ਦੁਸ਼ਮਣੀ ਨਹੀਂ ਹੈ । ਦੱਸਿਆ ਗਿਆ ਹੈ ਕਿ ਕੁਝ ਦਿਨ ਤੋਂ ਕੁਲਵਿੰਦਰ ਸਿੰਘ ਨੂੰ ਇੰਟਰਨੈਸ਼ਨਲ ਨੰਬਰਾਂ ਤੋਂ ਧਮਕੀ ਭਰੇ ਫੋਨ ਵੀ ਆ ਰਹੇ ਸਨ ਅਤੇ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਘਟਨਾ ਸਥਾਨ ’ਤੇ ਪਹੁੰਚੀ ਪੁਲਿਸ ਨੇ ਤਿੰਨ ਖੋਲ ਬਰਾਮਦ ਕੀਤੇ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।ਜਦੋਂ ਇਸ ਸਬੰਧੀ ਐਸ.ਐਸ.ਪੀ ਅਦਿੱਤਯ ਨਾਲ ਗੱਲ ਕੀਤੀ ਤਾਂ ਉਨਾਂ ਕਿਹਾ ਕਿ ਮਾਮਲਾ ਪੁਲਿਸ ਦੇ ਧਿਆਨ ਵਿਚ ਆ ਗਿਆ ਹੈ ਅਤੇ ਮਾਮਲਾ ਨਿੱਜੀ ਰੰਜਿਸ਼ ਦਾ ਨਜ਼ਰ ਆ ਰਿਹਾ ਹੈ, ਜਿਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਹੋਇਆ ਮਜ਼ਬੂਤ:-ਹਲਕਾ ਇੰਚਾਰਜ ਨਰੇਸ਼ ਮਹਾਜਨ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ’ਚ ਸਫ਼ਾਈ ਮੁਹਿੰਮ ਜਾਰੀ
Ad Position 24