ਜਸਵੰਤ ਸਿੰਘ ਟਿੱਕਾ ਸ਼੍ਰੋਮਣੀ ਅਕਾਲੀ ਦਲ ਜਰਨਲ ਕੌਂਸਲ ਦੇ ਮੈਂਬਰ ਨਿਯੁਕਤ
ਅੱਚਲ ਸਾਹਿਬ, 13 ਸਤੰਬਰ (ਗੁਰਚਰਨ ਸਿੰਘ)-ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਰਾਜਨਬੀਰ ਸਿੰਘ ਘੁਮਾਣ ਦੀ ਪੁਰਜ਼ੋਰ ਮੰਗ ਅਨੁਸਾਰ ਪਾਰਟੀ ਹਾਈਕਮਾਂਡ ਵਲੋਂ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਟਿੱਕਾ ਨੂੰ ਸ਼੍ਰੋਮਣੀ ਅਕਾਲੀ ਦਲ ਜਰਨਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਸਵੰਤ ਸਿੰਘ ਟਿੱਕਾ ਨੇ ਪਾਰਟੀ ਹਾਈਕਮਾਂਡ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹੋਰ ਮਿਹਨਤ ਕਰਨਗੇ।
ਅਜੀਤ ਡੈਸਕ
14-09-2026