14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਜੀ.ਟੀ.ਬੀ.ਆਈ. ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਧਾਰੀਵਾਲ, 13 ਸਤੰਬਰ (ਸਵਰਨ ਸਿੰਘ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ, ਕਲਿਆਣਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਸੁਰਜੀਤ ਸਿੰਘ, ਮੈਨੇਜਿੰਗ ਡਾਇਰੈਕਟਰ ਐਡਵੋਕੇਟ ਪਿ੍ਤਪਾਲ ਸਿੰਘ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਲ-ਮਿਲ ਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਦਾ ਉਚਾਰਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਧਾਰੀਵਾਲ, 13 ਸਤੰਬਰ (ਸਵਰਨ ਸਿੰਘ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ, ਕਲਿਆਣਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਸੁਰਜੀਤ ਸਿੰਘ, ਮੈਨੇਜਿੰਗ ਡਾਇਰੈਕਟਰ ਐਡਵੋਕੇਟ ਪਿ੍ਤਪਾਲ ਸਿੰਘ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਲ-ਮਿਲ ਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਦਾ ਉਚਾਰਨ ਕੀਤਾ। ਚੇਅਰਮੈਨ ਸੁਰਜੀਤ ਸਿੰਘ ਨੇ ਧਾਰਮਿਕ ਅਧਿਆਪਕਾ ਕੁਲਵਿੰਦਰ ਕੌਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਦੀ ਅਣਥੱਕ ਮਿਹਨਤ ਸਦਕਾ ਸਾਡੇ ਸਕੂਲ ਦੇ ਵਿਦਿਆਰਥੀ ਕੀਰਤਨ ਸਿੱਖਣ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਲੈ ਰਹੇ ਹਨ। ਇਸ ਸੰਬੰਧੀ ਪਿ੍ੰਸੀਪਲ ਸੈਮੂਅਲ ਦਾਸ ਨੇ ਦੱਸਿਆ ਕਿ 6ਵੀਂ ਜਮਾਤ ਦੀਆਂ ਵਿਦਿਆਰਥਣਾਂ ਸਰਗੁਣ ਕੌਰ, ਅਵਨੀਤ ਕੌਰ, ਤਰਪਨਪ੍ਰੀਤ ਕੌਰ, ਗੁਰਨੂਰਦੀਪ ਕੌਰ, ਪ੍ਰਭਲੀਨ ਕੌਰ, ਕੋਮਲਪ੍ਰੀਤ ਕੌਰ, ਹਰਖੁਸਜੀਤ ਕੌਰ, ਗੁਰਲੀਨ ਕੌਰ, ਜਾਪਸੂਲੀਨ ਕੌਰ ਤੇ ਵਿਦਿਆਰਥੀ ਹਰਫਤਿਹ ਸਿੰਘ ਵਲੋਂ ਕਥਾ-ਵਿਚਾਰ ਤੇ ਗੁਰਬਾਣੀ ਦਾ ਗਾਇਨ ਕਰਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਨਿਹਾਲ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਸਾਰੇ ਚੋਣ ਵਾਅਦੇ ਨਿਭਾਏ ਗਏ- ਕਲੇਰ ਅਗਲੀ ਖ਼ਬਰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24