14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਅਜੀਤ, ਜਲੰਧਰ ਪਠਾਨਕੋਟ ਟ੍ਰੈਫਿਕ ਪੁਲਿਸ ਨੇ ਬੁਲੇਟ ਮੋਟਰਸਾਈਕਲਾਂ ਦੇ ਮੋਡੀਫਾਈਡ ਸਾਈਲੈਂਸਰ ਕੀਤੇ ਨਸ਼ਟ

ਪਠਾਨਕੋਟ, 14 ਸਤੰਬਰ (ਸੁਮਿਤ)-ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਪਠਾਨਕੋਟ ਟ੍ਰੈਫਿਕ ਪੁਲਿਸ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ । ਇਸੇ ਕੜੀ ਤਹਿਤ ਪੁਲਿਸ ਨੇ ਬੁਲੇਟ ਮੋਟਰਸਾਈਕਲਾਂ ’ਤੇ ਲਗਾਏ ਗਏ ਮੋਡੀਫਾਈਡ ਸਾਈਲੈਂਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਨਸ਼ਟ ਕੀਤਾ ।

Ad Position 21
repet_subhas-goyals [Copy P29]
ਸਨਿਚਰਵਾਰ, 1 ਅਗਸਤ, 2026 15-09-2026
ਪਠਾਨਕੋਟ, 14 ਸਤੰਬਰ (ਸੁਮਿਤ)-ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਪਠਾਨਕੋਟ ਟ੍ਰੈਫਿਕ ਪੁਲਿਸ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ । ਇਸੇ ਕੜੀ ਤਹਿਤ ਪੁਲਿਸ ਨੇ ਬੁਲੇਟ ਮੋਟਰਸਾਈਕਲਾਂ ’ਤੇ ਲਗਾਏ ਗਏ ਮੋਡੀਫਾਈਡ ਸਾਈਲੈਂਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਨਸ਼ਟ ਕੀਤਾ । ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਅਧਿਕਾਰੀ ਐਸ.ਪੀ. ਵਿਕਰਮਜੀਤ ਸਿੰਘ ਤੇ ਟ੍ਰੈਫਿਕ ਪੁਲਿਸ ਇੰਚਾਰਜ ਬ੍ਰਹਮ ਦੱਤ ਨੇ ਦੱਸਿਆ ਕਿ ਕੁਝ ਨੌਜਵਾਨ ਆਪਣੀਆਂ ਬੁਲੇਟ ਮੋਟਰਸਾਈਕਲਾਂ ’ਚ ਅਜਿਹੇ ਮੋਡੀਫਾਈਡ ਸਾਈਲੈਂਸਰ ਲਗਵਾ ਰਹੇ ਹਨ, ਜਿਨ੍ਹਾਂ ਕਾਰਨ ਸੜਕਾਂ ’ਤੇ ਤੇਜ਼ ਆਵਾਜ਼ ਪੈਦਾ ਹੁੰਦੀ ਹੈ ਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਮੋਡੀਫਾਈਡ ਸਾਈਲੈਂਸਰ ਲਗਾ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਟ੍ਰੈਫਿਕ ਪੁਲਿਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ । ਪੁਲਿਸ ਵਲੋਂ ਜ਼ਬਤ ਕੀਤੇ ਗਏ ਮੋਡੀਫਾਈਡ ਸਾਈਲੈਂਸਰਾਂ ਨੂੰ ਨਸ਼ਟ ਕਰ ਦਿੱਤਾ ਗਿਆ ਹੈ । ਬ੍ਰਹਮ ਦੱਤ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ’ਚ ਕੰਪਨੀ ਵਲੋਂ ਨਿਰਧਾਰਿਤ ਸਾਈਲੈਂਸਰ ਹੀ ਵਰਤਣ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ । ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਅੱਗੇ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ । ਟ੍ਰੈਫਿਕ ਪੁਲਿਸ ਦੀ ਇਸ ਕਾਰਵਾਈ ਦਾ ਮੁੱਖ ਮਕਸਦ ਸ਼ਹਿਰ ’ਚ ਧੁਨੀ ਪ੍ਰਦੂਸ਼ਣ ਨੂੰ ਰੋਕਣਾ ਅਤੇ ਆਵਾਜਾਈ ਪ੍ਰਬੰਧ ਨੂੰ ਸੁਚਾਰੂ ਬਣਾਉਣਾ ਹੈ ।
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ 20 ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਕਰਨਗੇ ਪੱਕੇ ਮੋਰਚੇ ਦੀ ਸ਼ੁਰੂਆਤ ਅਗਲੀ ਖ਼ਬਰ ਲਾਇਨਜ਼ ਕਲੱਬ ਸਟਾਰ ਵਲੋਂ ਅਬਰੋਲ ਨਗਰ ਨਵਾਂ ਪੁਲ ਸੈਰਗਾਹ ਸਥਾਨ ’ਤੇ 5 ਸੋਲਰ ਲਾਈਟਾਂ ਸਥਾਪਤ
Ad Position 24