ਕੰਪਿਊਟਰ ਅਧਿਆਪਕ 20 ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਕਰਨਗੇ ਪੱਕੇ ਮੋਰਚੇ ਦੀ ਸ਼ੁਰੂਆਤ
ਪਠਾਨਕੋਟ, 14 ਸਤੰਬਰ (ਵਿਨੋਦ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ । ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਰਾਕੇਸ਼ ਸੈਣੀ ਤੇ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜਥੇਬੰਦੀ ਵਲੋਂ ਲਏ ਗਏ ਫੈਸਲੇ ਅਨੁਸਾਰ 20 ਸਤੰਬਰ ਤੋਂ ਜ਼ਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ ।
ਪਠਾਨਕੋਟ, 14 ਸਤੰਬਰ (ਵਿਨੋਦ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ । ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਰਾਕੇਸ਼ ਸੈਣੀ ਤੇ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜਥੇਬੰਦੀ ਵਲੋਂ ਲਏ ਗਏ ਫੈਸਲੇ ਅਨੁਸਾਰ 20 ਸਤੰਬਰ ਤੋਂ ਜ਼ਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ । ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਤੇ 2011 ’ਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ ਦੇ ਨਾਂਅ ‘ਤੇ ਗੁੰਮਰਾਹ ਕੀਤਾ ਜਾ ਰਿਹਾ ਹੈ । ਮਾਣਯੋਗ ਹਾਈਕੋਰਟ ’ਚ ਕੰਪਿਊਟਰ ਅਧਿਆਪਕਾਂ ਦੇ ਹੱਕ ’ਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ । ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਾਂ ’ਚ ਬਣੀ ਸਹਿਮਤੀ ਅਨੁਸਾਰ ਪੰਜਵੇਂ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀ.ਏ. ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ । ਕੰਪਿਊਟਰ ਟੀਚਰਜ਼ ਯੂਨੀਅਨ ਪਠਾਨਕੋਟ ਦੇ ਜ਼ਿਲ੍ਹਾ ਆਗੂ ਅਰੁਣ ਕੁਮਾਰ, ਸੁਭਾਸ਼, ਅਮਨ ਜੋਤੀ, ਨਵਨੀਤ ਸ਼ਰਮਾ, ਸਤਵੀਰ, ਪ੍ਰਦੀਪ ਸ਼ਰਮਾ, ਅਮਿਤ, ਰਵੀਨ, ਪ੍ਰਵੀਨ, ਬੂਟਾ ਤੇ ਸੰਜੀਵ ਨੇ ਦੱਸਿਆ ਕਿ ਸੰਗਰੂਰ ਵਿਖੇ 20 ਸਤੰਬਰ ਦੀ ਸੂਬਾ ਪੱਧਰੀ ਰੈਲੀ ’ ਚ ਜ਼ਿਲ੍ਹਾ ਪਠਾਨਕੋਟ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ । ਇਸ ਮੌਕੇ ਜ਼ਿਲ੍ਹਾ ਪਠਾਨਕੋਟ ਦੇ ਵੱਡੀ ਗਿਣਤੀ ’ਚ ਕੰਪਿਊਟਰ ਅਧਿਆਪਕ ਹਾਜ਼ਰ ਸਨ।