15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਵਿਆਹ ਪੁਰਬ ਦੇ ਸੰਬੰਧ ’ਚ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਸੰਗਤਾਂ ਦਾ ਵੱਡਾ ਜਥਾ ਅੱਜ ਦੁਪਹਿਰ 3 ਵਜੇ ਹੋਵੇਗਾ ਰਵਾਨਾ- ਜਥੇਦਾਰ ਗੋਰਾ

ਬਟਾਲਾ, 14 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਬਾਬਾ ਜੀ ਦੇ ਵਿਆਹ ਪੁਰਬ ਦੇ ਸਬੰਧ ’ਚ 15 ਸਤੰਬਰ ਬਾਅਦ ਦੁਪਹਿਰ 3 ਵਜੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਤੋਂ ਅਰਦਾਸ ਕਰਨ ਉਪਰੰਤ ਬੱਸਾਂ ਤੇ ਕਾਰਾਂ ਆਦਿ ਵਾਹਨਾਂ ਰਾਹੀਂ ਸੰਗਤਾਂ ਦਾ ਵੱਡਾ ਜਥਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਾਸਤੇ ਰਵਾਨਾ ਹੋਵੇਗਾ।

Ad Position 21
repet_subhas-goyals [Copy P29]
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਤੇ ਹੋਰ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 15-09-2026
ਬਟਾਲਾ, 14 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਬਾਬਾ ਜੀ ਦੇ ਵਿਆਹ ਪੁਰਬ ਦੇ ਸਬੰਧ ’ਚ 15 ਸਤੰਬਰ ਬਾਅਦ ਦੁਪਹਿਰ 3 ਵਜੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਤੋਂ ਅਰਦਾਸ ਕਰਨ ਉਪਰੰਤ ਬੱਸਾਂ ਤੇ ਕਾਰਾਂ ਆਦਿ ਵਾਹਨਾਂ ਰਾਹੀਂ ਸੰਗਤਾਂ ਦਾ ਵੱਡਾ ਜਥਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਾਸਤੇ ਰਵਾਨਾ ਹੋਵੇਗਾ। ਜਥੇਦਾਰ ਗੋਰਾ ਨੇ ਦੱਸਿਆ ਕਿ ਇਹ ਸੰਗਤਾਂ ਦਾ ਵੱਡਾ ਜਥਾ 16 ਸਤੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਮਹਾਨ ਨਗਰ ਕੀਰਤਨ ਦੇ ਨਾਲ ਬਟਾਲਾ ਵਿਖੇ ਆਉਣਗੇ। ਜਥੇਦਾਰ ਗੋਰਾ ਨੇ ਦੱਸਿਆ ਕਿ ਇਸ ਵਾਰ ਨਗਰ ਕੀਰਤਨ 2 ਦਿਨ ਦਾ ਹੋਵੇਗਾ। ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਹੋ ਕੇ ਢਿੱਲਵਾਂ, ਬਿਆਸ,ਰਈਆ ਮੋੜ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰੇਗਾ। ਉਪਰੰਤ ਅਗਲੇ ਦਿਨ 17 ਸਤੰਬਰ ਦਿਨ ਵੀਰਵਾਰ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਆਰੰਭ ਹੋ ਕੇ ਸ਼ਾਮ ਨੂੰ ਬਟਾਲਾ ਸ਼ਹਿਰ ਵਿਖੇ ਪਹੁੰਚੇਗਾ ਜੋ ਸ਼ਹਿਰ ਦੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਨਗਰ ਕੀਰਤਨ ਸੰਪੂਰਨ ਹੋਵੇਗਾ। ਇਸ ਮੌਕੇ ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ, ਕੁਲਵੰਤ ਸਿੰਘ ਐਮ ਸੀ, ਗੁਰਜੋਤ ਸਿੰਘ ਪਦਮ, ਸਤਿੰਦਰ ਸਿੰਘ ਗਿੱਲ ਮੰਝ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਵਿਕਾਸ ਕਾਰਜਾਂ ਦੇ ਉਦਘਾਟਨ ਲਈ ਅਕਤੂਬਰ ਦੇ ਪਹਿਲੇ ਹਫ਼ਤੇ ਪਿੰਡ ਘਣੀਏ-ਕੇ-ਬਾਂਗਰ ਵਿਖੇ ਆਉਣਗੇ- ਜੋਬਨ ਰੰਧਾਵਾ ਅਗਲੀ ਖ਼ਬਰ ਗੁੱਡਵਿਲ ਸਕੂਲ ’ਚ ਰਾਸ਼ਟਰੀ ਹਿੰਦੀ ਦਿਵਸ ’ਤੇ ਵਿੱਦਿਅਕ ਮੁਕਾਬਲੇ
Ad Position 24