ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲਣ ਲਈ ਸੰਗਤਾਂ ਨੇ ਕੀਤੀ ਸਰਹੱਦ ’ਤੇ ਖਲੋ ਕੇ ਅਰਦਾਸ
ਡੇਰਾ ਬਾਬਾ ਨਾਨਕ, 15 ਸਤੰਬਰ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਵਾਸਤੇ ਵੱਡੀ ਗਿਣਤੀ ’ਚ ਸੰਗਤਾਂ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੀ ਦਰਸ਼ਨ ਸਥਲ ’ਤੇ ਖਲੋ ਕੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਭਾਈ ਸੁਰਿੰਦਰ ਸਿੰਘ ਤਾਲਬਪੁਰਾ ਤੇ ਭਾਈ ਸਰਬਜੀਤ ਸਿੰਘ ਜੰਮੂ ਦੀ ਅਗਵਾਈ ਹੇਠ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਵਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਬਿਨਾਂ ਹੋਰ ਦੇਰੀ ਦੇ ਤੁਰੰਤ ਖੋਲ੍ਹਿਆ ਜਾਵੇ।
ਡ
ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਅਰਦਾਸ ਕਰਦੀ ਸੰਗਤ। ਤਸਵੀਰ : ਹੀਰਾ ਸਿੰਘ ਮਾਂਗਟ
16-09-2026
ਡੇਰਾ ਬਾਬਾ ਨਾਨਕ, 15 ਸਤੰਬਰ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਵਾਸਤੇ ਵੱਡੀ ਗਿਣਤੀ ’ਚ ਸੰਗਤਾਂ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੀ ਦਰਸ਼ਨ ਸਥਲ ’ਤੇ ਖਲੋ ਕੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਭਾਈ ਸੁਰਿੰਦਰ ਸਿੰਘ ਤਾਲਬਪੁਰਾ ਤੇ ਭਾਈ ਸਰਬਜੀਤ ਸਿੰਘ ਜੰਮੂ ਦੀ ਅਗਵਾਈ ਹੇਠ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਵਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਬਿਨਾਂ ਹੋਰ ਦੇਰੀ ਦੇ ਤੁਰੰਤ ਖੋਲ੍ਹਿਆ ਜਾਵੇ। ਸਿੱਖ ਆਗੂ, ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਕੋਈ ਸਿਆਸੀ ਮੁੱਦਾ ਨਹੀਂ, ਸਗੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਤੇ ਗੁਰੂ ਘਰ ਨਾਲ ਜੁੜੀ ਆਸਥਾ ਦਾ ਮਾਮਲਾ ਹੈ। ਇਸ ਲਈ ਇਸ ਨੂੰ ਸਿਆਸੀ ਨਜ਼ਰੀਏ ਨਾਲ ਦੇਖਣ ਦੀ ਬਜਾਏ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਜੇਕਰ ਪੰਜਾਬ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਸੱਚਮੁੱਚ ਕਦਰ ਕੀਤੀ ਜਾਂਦੀ ਹੈ ਤਾਂ ਨਵੰਬਰ ਮਹੀਨੇ ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹ ਕੇ ਸਿੱਖ ਸੰਗਤ ਨੂੰ ਵੱਡਾ ਤੋਹਫ਼ਾ ਦਿੱਤਾ ਜਾਵੇ। ਭਾਈ ਤਾਲਬਪੁਰਾ ਨੇ ਕਿਹਾ ਕਿ ਸੰਗਤ ਸਿਰਫ਼ ਇਹ ਚਾਹੁੰਦੀ ਹੈ ਕਿ ਗੁਰੂ ਘਰ ਤੱਕ ਪਹੁੰਚ ਦਾ ਰਸਤਾ ਖੁੱਲ੍ਹੇ ਤੇ ਸਿੱਖ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰ ਸਕਣ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਭਾਈ ਸਰਬਜੀਤ ਸਿੰਘ ਜੰਮੂ ਨੇ ਕਿਹਾ ਕਿ ਜੇਕਰ ਸਰਕਾਰ ਸਭ ਧਰਮਾਂ ਦੀਆਂ ਭਾਵਨਾਵਾਂ ਦਾ ਬਰਾਬਰ ਸਤਿਕਾਰ ਕਰਦੀ ਹੈ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਦਾ ਫ਼ੈਸਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਿੱਖ ਸੰਗਤ ਵਿਚ ਸਰਕਾਰ ਪ੍ਰਤੀ ਭਰੋਸਾ ਵਧਾਉਣ ’ਚ ਵੀ ਸਹਾਇਕ ਹੋਵੇਗਾ। ਇਸ ਮੌਕੇ ਭਾਈ ਰਜਵੰਤ ਸਿੰਘ ਮਹਿਲਾਂਵਾਲਾ, ਡਾ. ਦਰਸ਼ਨ ਸਿੰਘ ਗੁੱਜਰਪੁਰਾ, ਯੂਥ ਆਗੂ ਮਨਜੋਤ ਸਿੰਘ ਪੁਰੇਵਾਲ, ਡਾ. ਸੁਖਪ੍ਰੀਤ ਸਿੰਘ ਭਲਾ ਪਿੰਡ, ਯੂਥ ਆਗੂ ਸਰਤਾਜਪ੍ਰੀਤ ਸਿੰਘ ਭੰਗੂ, ਹਰਦੀਪ ਸਿੰਘ ਸਰਪੰਚ, ਜਸਪਾਲ ਸਿੰਘ ਪੱਸ਼ੀਆ, ਸੁੱਚਾ ਸਿੰਘ ਜੱਟਾ, ਮੰਗਲ ਸਿੰਘ ਮਾਛੀਵਾਲਾ, ਗੁਰਬੀਰ ਸਿੰਘ ਦੁਧਰਾਏ, ਭਾਈ ਗੁਰਪ੍ਰੀਤ ਸਿੰਘ ਗੱਗੋਮਾਹਲ, ਭਾਈ ਨਰਿੰਦਰ ਸਿੰਘ ਨਾਸਰ, ਭਾਈ ਨਿਰਮਲ ਸਿੰਘ ਕੰਬੋ, ਬਾਬਾ ਸਲਵਿੰਦਰ ਸਿੰਘ, ਭਾਈ ਗੁਰਬਾਲ ਸਿੰਘ ਉਗਰ ਔਲਖ, ਭਾਈ ਮਨਤੇਜ ਸਿੰਘ, ਭਾਈ ਸ਼ਰਨਜੀਤ ਸਿੰਘ, ਫ਼ੌਜੀ ਕੁਲਵਿੰਦਰ ਸਿੰਘ ਰਮਦਾਸ ਆਦਿ ਹਾਜ਼ਰ ਸਨ ।