15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕੋਟਲੀ ਸੂਰਤ ਮੱਲ੍ਹੀ ਤੋਂ ਵਾਇਆ ਭਗਵਾਨਪੁਰ-ਦਰਗਾਬਾਦ ਲਿੰਕ ਸੜਕ ਨੂੰ ਚੌੜਾ ਕਰ ਕੇ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ

ਕੋਟਲੀ ਸੂਰਤ ਮੱਲ੍ਹੀ, 15 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਮੰਡੀਕਰਨ ਬੋਰਡ ਵਲੋਂ ਕਸਬਾ ਕੋਟਲੀ ਸੂਰਤ ਮੱਲ੍ਹੀ ਤੋਂ ਵਾਇਆ ਭਗਵਾਨਪੁਰ ਦਰਗਾਬਾਦ ਲਿੰਕ ਸੜਕ ਨੂੰ ਚੋੜਾ ਕਰਕੇ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ। ਇਸ ਸਬੰਧੀ ਪੰਜਾਬ ਮੰਡੀਕਰਨ ਬੋਰਡ ਦੇ ਐਕਸੀਅਨ ਅਸ਼ੋਕ ਕੁਮਾਰ ਤੇ ਐੱਸ.

Ad Position 21
repet_subhas-goyals [Copy P29]
ਬਣ ਰਹੀ ਸੜਕ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦੇ ਹੋਏ ਐੱਸ.ਡੀ.ਓ. ਰਮਨ ਕੁਮਾਰ। ਤਸਵੀਰ : ਕੁਲਦੀਪ ਸਿੰਘ ਨਾਗਰਾ 16-09-2026
ਕੋਟਲੀ ਸੂਰਤ ਮੱਲ੍ਹੀ, 15 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਮੰਡੀਕਰਨ ਬੋਰਡ ਵਲੋਂ ਕਸਬਾ ਕੋਟਲੀ ਸੂਰਤ ਮੱਲ੍ਹੀ ਤੋਂ ਵਾਇਆ ਭਗਵਾਨਪੁਰ ਦਰਗਾਬਾਦ ਲਿੰਕ ਸੜਕ ਨੂੰ ਚੋੜਾ ਕਰਕੇ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ। ਇਸ ਸਬੰਧੀ ਪੰਜਾਬ ਮੰਡੀਕਰਨ ਬੋਰਡ ਦੇ ਐਕਸੀਅਨ ਅਸ਼ੋਕ ਕੁਮਾਰ ਤੇ ਐੱਸ.ਡੀ.ਓ. ਰਮਨ ਨੇ ਦੱਸਿਆ ਕਿ ਕੋਟਲੀ ਸੂਰਤ ਮੱਲ੍ਹੀ ਤੋਂ ਵਾਇਆ ਭਗਵਾਨਪੁਰ, ਰਾਏਚੱਕ, ਦਰਗਾਬਾਦ, ਢੇਸੀਆਂ ਤੇ ਕੁਹਾਲੀ ਲਿੰਕ ਵਾਈਡਨਿੰਗ ਅਤੇ ਅਪਗ੍ਰੇਡੇਸਨ ਸੜਕ 10 ਫੁੱਟ ਤੋਂ 16 ਫੁੱਟ ਚੌੜੀ ਕਰਕੇ ਪੰਜਾਬ ਮੰਡੀਕਰਨ ਬੋਰਡ ਵਲੋਂ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਸੜਕ ਸੁਚੱਜੇ ਢੰਗ ਨਾਲ ਬਣਾਇਆ ਜਾ ਰਿਹਾ ਹੈ ਤੇ ਇਹ ਸੜਕ ਬਨਣ ਨਾਲ ਦਰਜਨਾਂ ਪਿੰਡਾਂ ਦੇ ਆਮ ਰਾਹਗੀਰਾਂ ਨੂੰ ਭਾਰੀ ਰਾਹਤ ਮਿਲੇਗੀ। ਉਕਤ ਅਧਿਕਾਰੀਆਂ ਨੇ ਦੱੱਸਿਆ ਕਿ 9.49 ਕਿਲੋਮੀਟਰ ਇਹ ਸੜਕ ਬਣਾਉਣ ਲਈ ਜੰਗੀ ਪੱਧਰ ’ਤੇ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਤੇ ਅਗਲੇ ਕੁਝ ਦਿਨਾਂ ਦੇ ਅੰਦਰ ਹੀ ਇਹ ਸੜਕ ਬਣ ਕੇ ਤਿਆਰ ਹੋ ਜਾਵੇਗੀ। ਉਨ੍ਹਾਂ ਦੱੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਮੰਡੀਕਰਨ ਬੋਰਡ ਵਲੋਂ ਸੁਚੱਜੇ ਢੰਗ ਨਾਲ ਲਿੰਕ ਸੜਕਾਂ ਬਣਾਈਆਂ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਇਸ ਲਿੰਕ ਸੜਕ ਤੋਂ ਵਾਹਨਾਂ ਤੇ ਸਕੂਲੀ ਬੱਸਾਂ ਦੀ ਬਹੁਤ ਆਵਾਜਾਈ ਸੀ, ਜਿਸ ਕਰਕੇ ਇਲਾਕੇ ਦੇ ਲੋਕਾਂ ਨੂੰ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਸਨ ਤੇ ਇਸ ਸੜਕ ਨੂੰ ਚੌੜਾ ਕਰਕੇ ਬਣਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਦਰਜਨਾਂ ਪਿੰਡਾਂ ਦੇ ਲੋਕਾਂ ਵਲੋਂ ਮੰਗ ਕੀਤੀ ਜਾ ਰਹੀ ਸੀ। ਇਸ ਮੌਕੇ ਐੱਸ.ਡੀ.ਓ. ਰਮਨ, ਜੁੂਨੀ. ਇੰਜੀ. ਜਸਵਿੰਦਰ ਸਰੰਗਲ, ਸਰਪੰਚ ਸੁਰਜੀਤ ਸਿੰਘ ਮਾਹਲ ਸਮੇਤ ਮੋਹਤਬਰ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ਵਿਖੇ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਤਿੱਬੜੀ ਵਿਖੇ ਧਾਰਮਿਕ ਸਮਾਗਮ ’ਚ ਬਾਊ ਮੁਨੱਵਰ ਮਸੀਹ ਨੇ ਕੀਤੀ ਸ਼ਿਰਕਤ
Ad Position 24