15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਟਾਲਾ ਵਿਖੇ ਖੂਨਦਾਨ ਕੈਂਪ ਲਗਾਇਆ

ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਸੇਵਾਦਾਰ ਜਥੇ. ਬਲਦੇਵ ਸਿੰਘ ਸੰਧੂ ਦੀ ਅਗਵਾਈ ਹੇਠ 918ਵਾਂ ਮਹਾਨ ਖੂਨਦਾਨ ਕੈਂਪ ਅਕਾਲੀ ਆਗੂ ਸ਼ਮਸ਼ੇਰ ਸਿੰਘ ਚੀਮਾ ਤੇ ਸਾਥੀਆਂ ਦੇ ਪੂਰਨ ਸਹਿਯੋਗ ਨਾਲ ਬਾਈਪਾਸ ਚੌਕ ਗੁਰਦਾਸਪੁਰ ਰੋਡ ਬਟਾਲਾ ਵਿਖੇ ਲਗਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਸੇਵਾਦਾਰ ਜਥੇ. ਬਲਦੇਵ ਸਿੰਘ ਸੰਧੂ ਦੀ ਅਗਵਾਈ ਹੇਠ 918ਵਾਂ ਮਹਾਨ ਖੂਨਦਾਨ ਕੈਂਪ ਅਕਾਲੀ ਆਗੂ ਸ਼ਮਸ਼ੇਰ ਸਿੰਘ ਚੀਮਾ ਤੇ ਸਾਥੀਆਂ ਦੇ ਪੂਰਨ ਸਹਿਯੋਗ ਨਾਲ ਬਾਈਪਾਸ ਚੌਕ ਗੁਰਦਾਸਪੁਰ ਰੋਡ ਬਟਾਲਾ ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਐਡਵੋਕੇਟ ਲੋਕਦੀਪ ਸਿੰਘ ਘੁੰਮਣ ਨੇ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ, ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਸੰਨੀ ਲੋਧੀਨੰਗਲ, ਜਸਮਨਜੋਤ ਸਿੰਘ ਵਾਲੀਆ, ਬਲਦੇਵ ਸਿੰਘ ਸ਼ਾਹਪੁਰ, ਕੁਲਬੀਰ ਸਿੰਘ ਰਿਆੜ, ਸਰਵਨ ਸਿੰਘ ਤੱਤਲਾ, ਕਰਨ ਸੋਹਲ, ਬਾਬਾ ਸਾਵਣ ਸਿੰਘ, ਗੁਰਜੀਤ ਸਿੰਘ ਬਿਜਲੀਵਾਲ ਆਦਿ ਨੇ ਲਗਾਏ ਕੈਂਪ ਦੀ ਸ਼ਲਾਘਾ ਕੀਤੀ ਅਤੇ ਖੂਨਦਾਨ ਕਰਨ ਵਾਲੇ ਯੋਧਿਆਂ ਨੂੰ ਸਰਟੀਫੀਕੇਟ ਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਜਥੇ. ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਹਾਰਟ ਵਰਗੀਆਂ ਵੱਡੀਆਂ ਬਿਮਾਰੀਆਂ ਤੋਂ ਬਚਣ ਲਈ ਹਰ 3 ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਸ਼ਮਸ਼ੇਰ ਸਿੰਘ ਚੀਮਾ ਨੇ ਖੂਨਦਾਨ ਕੈਂਪ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ਼ ਤੌਰ ’ ਤੇ ਖੂਨਦਾਨੀਆਂ ਤੇ ਆਏ ਪਤਵੰਦੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕੀ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਹਰਵਿੰਦਰ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਨਿੱਕਾ, ਹਰਪਾਲ ਸਿੰਘ, ਸੁਬਾ ਸਿੰਘ, ਹਰਜੀਤ ਸਿੰਘ ਹਰਸੀਆਂ, ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ ਹੋਠੀ, ਹਰਵਿੰਦਰ ਸਿੰਘ ਜੱਫਰਵਾਲ, ਹਰਪਿੰਦਰ ਸਿੰਘ, ਲਾਡੀ ਜੱਸਲ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਵਲੋਂ ਕਰਵਾਇਆ ਬਾਲ ਗੁਰਮਤਿ ਸਮਾਗਮ ਅਗਲੀ ਖ਼ਬਰ ਕੋਟਲੀ ਸੂਰਤ ਮੱਲ੍ਹੀ ਤੋਂ ਵਾਇਆ ਭਗਵਾਨਪੁਰ-ਦਰਗਾਬਾਦ ਲਿੰਕ ਸੜਕ ਨੂੰ ਚੌੜਾ ਕਰ ਕੇ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ
Ad Position 24