ਸਾਬਕਾ ਸਾਂਸਦ ਭੁਪਿੰਦਰ ਸਿੰਘ ਮਾਨ ਦੀ ਅਗਵਾਈ ’ਚ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ
ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਸਾਬਕਾ ਰਾਜ ਸਭਾ ਮੈਂਬਰ ਤੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਹੋਈ। ਇਸ ਮੌਕੇ ਸੀਨੀਅਰ ਕਿਸਾਨ ਆਗੂ ਗੁਣਵੰਤ ਪਾਟਿਲ ਤੇ ਗੁਣੀ ਪ੍ਰਕਾਸ਼ ਨੇ ਵੀ ਸ਼ਮੂਲੀਅਤ ਕੀਤੀ।
ਖ
ਖੂਨਦਾਨ ਕੈਂਪ ਮੌਕੇ ਪ੍ਰਬੰਧਕ, ਮੁੱਖ ਸ਼ਖ਼ਸੀਅਤਾਂ ਤੇ ਖੂੁਨਦਾਨ ਕਰਨ ਵਾਲੇ ਦਾਨੀ ਸੱਜਣ। ਅਜੀਤ ਤਸਵੀਰ
16-09-2026
ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਸਾਬਕਾ ਰਾਜ ਸਭਾ ਮੈਂਬਰ ਤੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਹੋਈ। ਇਸ ਮੌਕੇ ਸੀਨੀਅਰ ਕਿਸਾਨ ਆਗੂ ਗੁਣਵੰਤ ਪਾਟਿਲ ਤੇ ਗੁਣੀ ਪ੍ਰਕਾਸ਼ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸ੍ਰੀ ਪਾਟਿਲ ਨੇ ਦੱਸਿਆ ਕਿ ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਵਫ਼ਦ ਨੇ ਪਿਛਲੇ ਦਿਨੀਂ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵਲੋਂ ਕਰਵਾਈ ਚਰਚਾ ਵਿਚ ਹਿੱਸਾ ਲਿਆ ਸੀ। ਇਸ ਦੌਰਾਨ ਅਧਿਕਾਰੀਆਂ ਨੂੰ ਵਿਸਥਾਰ ਸਹਿਤ ਖੇਤੀਬਾੜੀ ਬਿੱਲਾਂ ਬਾਰੇ ਕਈ ਸੁਝਾਅ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਵਿਸ਼ਵ ਪੱਧਰ ’ਤੇ ਮੁਕਾਬਲੇ ਲਈ ਭਾਰਤੀ ਕਿਸਾਨਾਂ ਨੂੰ ਆਧੁਨਿਕ ਵਿਗਿਆਨ ਤੇ ਤਕਨਾਲੋਜੀ ਅਧਾਰਿਤ ਬੀਜ ਮਿਲਣੇ ਚਾਹੀਦੇ ਹਨ, ਕਿਉਂਕਿ ਖੇਤੀ ਵਿਗਿਆਨ ਬਾਇਓ ਟੈਕਨੋਲੋਜੀ ਤੇ ਜੈਨੇਟਿਕਸ ਵਿਚ ਆਈ ਕ੍ਰਾਂਤੀ ਤਹਿਤ 1966 ਦਾ ਕਾਨੂੰਨ ਅੱਜ ਦੀਆਂ ਲੋੜਾਂ ਨੂੰ ਪੂਰਾ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਨੇ ਨਕਲੀ ਘਟੀਆ ਤੇ ਗਲਤ ਲੇਬਲ ਵਾਲੇ ਬੀਜ ਵੇਚਣ ਵਾਲਿਆਂ ਵਿਰੁੱਧ ਸਖ਼ਤ ਸਜ਼ਾਵਾਂ ਅਤੇ ਫ਼ੌਜਦਾਰੀ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕਿਸਾਨਾਂ ਖੋਜਕਾਰਾਂ, ਬੀਜ ਉਤਪਾਦਕਾਂ ਤੇ ਜਿੰਮੇਵਾਰ ਕੰਪਨੀਆਂ ਵਿਰੁੱਧ ਇਨ੍ਹਾਂ ਵਿਵਸਥਾਵਾਂ ਦੀ ਵਰਤੋਂ ਰੋਕਣ ਲਈ ਸੁਰੱਖਿਆ ਦੇ ਪ੍ਰਬੰਧ ਕਰਨ ਲਈ ਕਿਹਾ। ਇਸ ਮੌਕੇ ਗੁਰਪ੍ਰਤਾਪ ਸਿੰਘ ਮਾਨ, ਸੁਖਵਿੰਦਰ ਸਿੰਘ ਕਾਹਲੋਂ ਸਾ . ਚੇਅਰਮੈਨ ਸ਼ੂਗਰ ਮਿੱਲ ਬਟਾਲਾ, ਬਲਰਾਜ ਸਿੰਘ ਜੈਤੋਸਰਜਾ ਜ਼ਿਲ੍ਹਾ ਜਨਰਲ ਸਕੱਤਰ, ਬਲਦੇਵ ਸ ਿੰਘ ਦਬੁਰਜੀ ਜ਼ਿਲ੍ਹਾ ਮੀਤ ਪ੍ਰਧਾਨ, ਪਰਮਜੀਤ ਸਿੰਘ ਬਾਜਵਾ ਮੈਂਬਰ ਬਲਾਕ ਸੰਮਤੀ ਮੈਂਬਰ ਕਾਦੀਆਂ, ਪਾਲ ਸਿੰਘ ਸ਼ੇਰਪੁਰ, ਗੁਰਮੀਤ ਸਿੰਘ ਕੋਟਲੀ ਫੱਸੀ, ਹਰਬੰਸ ਸਿੰਘ, ਲਖਵਿੰਦਰ ਸਿੰਘ , ਡਾ. ਬਲਵਿੰਦਰ ਸਿੰਘ, ਦਲਬੀਰ ਸਿੰਘ ਜੈਤੋਸਰਜਾ, ਅਜੀਤ ਸਿੰਘ ਘੋਮਾ, ਮਨਜੀਤ ਸਿੰਘ ਬਾਠ, ਸੁਰਿੰਦਰ ਸਿੰਘ ਕਾਹਲੋਂ, ਸ਼ਰਧੂਲ ਸਿੰਘ ਕੋਟਲਾ ਸ਼ਾਹੀਆ, ਅਮਰੀਕ ਸਿੰਘ ਤੇ ਰਣਬੀਰ ਸਿੰਘ ਕੋਟਲਾ ਫੱਸੀ ਆਦਿ ਹਾਜ਼ਰ ਸਨ ।