ਆਦਰਸ਼ ਭਾਰਤੀ ਮਹਾਂਵਿਦਿਆਲਯ ਪਠਾਨਕੋਟ ਵਿਚ ਹਿੰਦੀ ਦਿਵਸ ਮਨਾਇਆ
ਪਠਾਨਕੋਟ, 15 ਸਤੰਬਰ (ਸੰਧੂ)-ਆਦਰਸ਼ ਭਾਰਤੀ ਮਹਾਂਵਿਦਿਆਲਯ ਪਠਾਨਕੋਟ ਵਿਚ ਹਿੰਦੀ ਦਿਵਸ ’ਤੇ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿਚ ਹਿੰਦੀ ਵਿਭਾਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ।
ਪਠਾਨਕੋਟ, 15 ਸਤੰਬਰ (ਸੰਧੂ)-ਆਦਰਸ਼ ਭਾਰਤੀ ਮਹਾਂਵਿਦਿਆਲਯ ਪਠਾਨਕੋਟ ਵਿਚ ਹਿੰਦੀ ਦਿਵਸ ’ਤੇ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿਚ ਹਿੰਦੀ ਵਿਭਾਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਇਸ ਮੌਕੇ ਪ੍ਰਿੰਸੀਪਲ ਪ੍ਰੋ: ਕੁਲਦੀਪ ਕੁਮਾਰ ਗੁਪਤਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ, ਜਦਕਿ ਅਰਥਸ਼ਾਸਤਰ ਵਿਭਾਗ ਦੇ ਮੁਖੀ ਡਾ: ਅਨਿਲ ਡੋਗਰਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਹਿੰਦੀ ਵਿਭਾਗ ਦੇ ਮੁਖੀ ਡਾ: ਮਨੂ ਸ਼ਰਮਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ । ਡਾ: ਮਨੂ ਸ਼ਰਮਾ ਨੇ ਕਿਹਾ ਕਿ ਹਿੰਦੀ ਸਿਰਫ਼ ਇਕ ਭਾਸ਼ਾ ਨਹੀਂ, ਸਗੋਂ ਭਾਵਨਾਵਾਂ, ਸੰਵੇਦਨਾ ਅਤੇ ਸੱਭਿਆਚਾਰ ਨਾਲ ਜੋੜਨ ਵਾਲੀ ਆਵਾਜ਼ ਹੈ । ਉਨ੍ਹਾਂ ਦੱਸਿਆ ਕਿ 14 ਸਤੰਬਰ 1949 ਨੂੰ ਸੰਵਿਧਾਨ ਸਭਾ ਵਲੋਂ ਹਿੰਦੀ ਨੂੰ ਸੰਘ ਦੀ ਰਾਜਭਾਸ਼ਾ ਵਜੋਂ ਸਵੀਕਾਰ ਕੀਤਾ ਗਿਆ ਸੀ ਅਤੇ 1953 ਵਿਚ ਪਹਿਲੀ ਵਾਰ ਹਿੰਦੀ ਦਿਵਸ ਮਨਾਇਆ ਗਿਆ । ਇਸ ਮੌਕੇ ਪ੍ਰੋ: ਕੁਲਦੀਪ ਕੁਮਾਰ ਗੁਪਤਾ, ਡਾ: ਅਨਿਲ ਡੋਗਰਾ, ਡਾ: ਮਨੂ ਸ਼ਰਮਾ, ਸੁਮੇਧਾ, ਚਾਂਦਨੀ, ਮਨੀਸ਼ਾ, ਕ੍ਰਿਸ਼, ਕਾਰਤਿਕ, ਯੁਵਰਾਜ, ਰੁਚੀ, ਕਸ਼ਿਸ਼, ਰਾਧਿਕਾ, ਸਾਹਿਲ, ਰੰਜਨ ਅਤੇ ਨਿਖਿਲ ਹਾਜ਼ਰ ਸਨ ।