15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਆੜ੍ਹਤੀ ਯੂਨੀਅਨ ਨੇ ਨਵ-ਨਿਯੁਕਤ ਚੇਅਰਮੈਨ ਸਮੀਰ ਸ਼ਾਰਦਾ ਨੂੰ ਕੀਤਾ ਸਨਮਾਨਿਤ

ਪਠਾਨਕੋਟ, 15 ਸਤੰਬਰ (ਸੁਮਿਤ)-ਫਰੂਟ ਐਂਡ ਵੈਜੀਟੇਬਲ ਆੜ੍ਹਤੀ ਯੂਨੀਅਨ ਪਠਾਨਕੋਟ ਵਲੋਂ ਮਾਰਕਿਟ ਕਮੇਟੀ ਪਠਾਨਕੋਟ ਦੇ ਨਵ-ਨਿਯੁਕਤ ਚੇਅਰਮੈਨ ਸਮੀਰ ਸ਼ਾਰਦਾ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ । ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਕੌਂਸਲਰ ਸੁਰਿੰਦਰ ਰਾਹੀ, ਕੌਂਸਲਰ ਕਮਲ ਤੇਜ਼ੀ, ਕੌਂਸਲਰ ਰਾਹੁਲ ਬਰਾੜ ਤੇ ਯੁਵਾ ਆਗੂ ਦੀਪ ਮਹਿਰਾ ਵੀ ਮੌਜੂਦ ਸਨ ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਪਠਾਨਕੋਟ, 15 ਸਤੰਬਰ (ਸੁਮਿਤ)-ਫਰੂਟ ਐਂਡ ਵੈਜੀਟੇਬਲ ਆੜ੍ਹਤੀ ਯੂਨੀਅਨ ਪਠਾਨਕੋਟ ਵਲੋਂ ਮਾਰਕਿਟ ਕਮੇਟੀ ਪਠਾਨਕੋਟ ਦੇ ਨਵ-ਨਿਯੁਕਤ ਚੇਅਰਮੈਨ ਸਮੀਰ ਸ਼ਾਰਦਾ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ । ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਕੌਂਸਲਰ ਸੁਰਿੰਦਰ ਰਾਹੀ, ਕੌਂਸਲਰ ਕਮਲ ਤੇਜ਼ੀ, ਕੌਂਸਲਰ ਰਾਹੁਲ ਬਰਾੜ ਤੇ ਯੁਵਾ ਆਗੂ ਦੀਪ ਮਹਿਰਾ ਵੀ ਮੌਜੂਦ ਸਨ । ਇਸ ਮੌਕੇ ਯੂਨੀਅਨ ਦੇ ਪ੍ਰਧਾਨ ਵਿਕਾਸ ਅਰੋੜਾ ਸੋਨੂੰ ਤੇ ਮੈਂਬਰਾਂ ਨੇ ਨਵ-ਨਿਯੁਕਤ ਚੇਅਰਮੈਨ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਮੰਡੀ ਨਾਲ ਸਬੰਧਿਤ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ । ਇਸ ਦੌਰਾਨ ਆੜ੍ਹਤੀ ਯੂਨੀਅਨ ਦੇ ਮੈਂਬਰਾਂ ਨੇ ਚੇਅਰਮੈਨ ਸਮੀਰ ਸ਼ਾਰਦਾ ਦੇ ਸਾਹਮਣੇ ਮੰਡੀ ਵਿਚ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ । ਯੂਨੀਅਨ ਮੈਂਬਰਾਂ ਨੇ ਦੱਸਿਆ ਕਿ ਮੰਡੀ ’ਚ ਸਭ ਤੋਂ ਵੱਡੀ ਸਮੱਸਿਆ ਸੀਵਰੇਜ ਦੀ ਨਿਕਾਸੀ ਪ੍ਰਣਾਲੀ ਦੀ ਹੈ । ਕਈ ਥਾਵਾਂ ’ਤੇ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਆੜ੍ਹਤੀਆਂ, ਕਿਸਾਨਾਂ ਤੇ ਮੰਡੀ ਵਿਚ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ । ਇਸ ਤੋਂ ਇਲਾਵਾ ਮੰਡੀ ਦੇ ਅੰਦਰ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਵਾਤਾਵਰਨ ਵੀ ਪ੍ਰਭਾਵਿਤ ਹੋ ਰਿਹਾ ਹੈ । ਯੂਨੀਅਨ ਨੇ ਮੰਗ ਕੀਤੀ ਕਿ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਤੇ ਸਫਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਜਲਦ ਤੋਂ ਜਲਦ ਢੁੱਕਵੇਂ ਕਦਮ ਚੁੱਕੇ ਜਾਣ । ਨਵ-ਨਿਯੁਕਤ ਚੇਅਰਮੈਨ ਸਮੀਰ ਸ਼ਾਰਦਾ ਨੇ ਆੜ੍ਹਤੀ ਯੂਨੀਅਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡੀ ਨਾਲ ਸਬੰਧਿਤ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਸੀਵਰੇਜ ਦੇ ਗੰਦੇ ਪਾਣੀ ਅਤੇ ਗੰਦਗੀ ਦੀ ਸਮੱਸਿਆ ਦਾ ਜਲਦ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ । ਇਸ ਮੌਕੇ ਅਸ਼ੋਕ ਮਹਾਜਨ, ਪੰਕਜ ਤੁਲੀ, ਸੁਰੇਸ਼ ਕੁਮਾਰ ਪਿੱਟੂ, ਨਰੇਸ਼ ਕੁਮਾਰ, ਰਵੀ ਕੁਮਾਰ, ਅਜੇ ਸਲਗਾਨੀਆ, ਵਨੀਤ ਮਹਾਜਨ, ਨਾਨਕ ਚੰਦ, ਅਸ਼ੋਕ ਕੁਮਾਰ ਅਤੇ ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਮਿਊਨਟੀ ਹੈਲਥ ਅਫ਼ਸਰਾਂ ਵਲੋਂ ਐਸ.ਐਮ.ਓ. ਨੂੰ ਮੰਗਾਂ ਸੰਬੰਧੀ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਤਾਰਾਗੜ੍ਹ ਦੇ ਨੌਜਵਾਨ ਨੇ 24ਵੀਂ ਏਸ਼ੀਅਨ ਕੈਡਿਟ, ਜੂਨੀਅਰ ਤੇ ਅੰਡਰ 21 ਕਰਾਟੇ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤ...
Ad Position 24