15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਭਗਵਾਨਪੁਰ ਵਿਖੇ ਬਲਾਕ ਜਨਰਲ ਸਕੱਤਰ ਲਵਲੀ ਦੀ ਅਗਵਾਈ ਹੇਠ 20 ਪਰਿਵਾਰ ਕਾਂਗਰਸ ’ਚ ਸ਼ਾਮਿਲ

ਨਰੋਟ ਜੈਮਲ ਸਿੰਘ, 15 ਸਤੰਬਰ (ਸ਼ਸ਼ੀ ਕੁਮਾਰ)-ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਭਗਵਾਨਪੁਰ ਵਿਖੇ ਕਾਂਗਰਸ ਦੇ ਬਲਾਕ ਜਨਰਲ ਸਕੱਤਰ ਨਵਦੀਪ ਸਿੰਘ ਲਵਲੀ ਦੀ ਅਗਵਾਈ ਹੇਠ ਇਕ ਅਯੋਜਿਤ ਪ੍ਰੋਗਰਾਮ ਵਿਚ 20 ਪਰਿਵਾਰਾਂ ਨੇ ਕਾਂਗਰਸ ਦਾ ਪੱਲਾ ਫੜਿਆ । ਪ੍ਰੋਗਰਾਮ ਦੀ ਅਗਵਾਈ ਕਰਦੇ ਹੋਏ ਕਾਂਗਰਸ ਦੇ ਨੌਜਵਾਨ ਆਗੂ ਲਵਲੀ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਭਗਵਾਨਪੁਰ ਵਿਖੇ ਇਕ ਆਯੋਜਨ ਕੀਤਾ ਗਿਆ ।

Ad Position 21
repet_subhas-goyals [Copy P29]
ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਲੋਕਾਂ ਦੇ ਨਾਲ ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਕਾਂਗਰਸੀ ਆਗੂ ਲਵਲੀ । ਤਸਵੀਰ: ਸ਼ਸ਼ੀ ਕੁਮਾਰ 16-09-2026
ਨਰੋਟ ਜੈਮਲ ਸਿੰਘ, 15 ਸਤੰਬਰ (ਸ਼ਸ਼ੀ ਕੁਮਾਰ)-ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਭਗਵਾਨਪੁਰ ਵਿਖੇ ਕਾਂਗਰਸ ਦੇ ਬਲਾਕ ਜਨਰਲ ਸਕੱਤਰ ਨਵਦੀਪ ਸਿੰਘ ਲਵਲੀ ਦੀ ਅਗਵਾਈ ਹੇਠ ਇਕ ਅਯੋਜਿਤ ਪ੍ਰੋਗਰਾਮ ਵਿਚ 20 ਪਰਿਵਾਰਾਂ ਨੇ ਕਾਂਗਰਸ ਦਾ ਪੱਲਾ ਫੜਿਆ । ਪ੍ਰੋਗਰਾਮ ਦੀ ਅਗਵਾਈ ਕਰਦੇ ਹੋਏ ਕਾਂਗਰਸ ਦੇ ਨੌਜਵਾਨ ਆਗੂ ਲਵਲੀ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਭਗਵਾਨਪੁਰ ਵਿਖੇ ਇਕ ਆਯੋਜਨ ਕੀਤਾ ਗਿਆ । ਜਿਸ ਵਿਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਜਦ ਕਿ ਉਨ੍ਹਾਂ ਨਾਲ ਕਾਂਗਰਸ ਤਾਰਾਗੜ੍ਹ ਬਲਾਕ ਦੇ ਪ੍ਰਧਾਨ ਹਰਸ਼ ਸ਼ਰਮਾ, ਉਪ ਪ੍ਰਧਾਨ ਨੰਬਰਦਾਰ ਯੁਵਰਾਜ ਸਿੰਘ ਡਿੰਪਲ, ਬਲਾਕ ਜਰਨਲ ਸਕੱਤਰ ਤੇ ਸਰਪੰਚ ਸੋਹਨ ਲਾਲ ਨਰਾਇਣਪੁਰ, ਸਰਪੰਚ ਤੇ ਬਲਾਕ ਦੇ ਜਨਰਲ ਸਕੱਤਰ ਦੀਪਕ ਰਾਜ ਮਿੰਟੂ ਬਕਨੌਰ ਅਤੇ ਵੱਖ-ਵੱਖ ਪਿੰਡਾਂ ਤੋਂ ਕਾਂਗਰਸ ਦੇ ਅਹੁਦੇਦਾਰਾਂ ਤੋਂ ਇਲਾਵਾ ਕਾਂਗਰਸ ਦੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ । ਇਸ ਪ੍ਰੋਗਰਾਮ ਵਿਚ 20 ਪਰਿਵਾਰਾਂ ਨੇ ਦੂਜੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਦੇ ਨਿਰਧੜਕ ਆਗੂ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਦੇਖਰੇਖ ਹੇਠ ਕਾਂਗਰਸ ਦਾ ਪੱਲਾ ਫੜਿਆ । ਜਿਸ ’ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਦੇ ਹਾਰ ਪਾ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਕੀਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਇਕ ਅਜਿਹੀ ਪਾਰਟੀ ਹੈ, ਜਿਹੜੀ ਵਰਕਰ ਦੀ ਪਹਿਚਾਣ ਕਰਦੀ ਹੈ, ਉਸ ਦੇ ਦੁੱਖ ਸੁੱਖ ਵਿਚ ਪਹੁੰਚ ਕੇ ਉਸ ਦਾ ਦੁੱਖ ਵੰਡਾਉਂਦੀ ਹੈ ਤੇ ਲੋੜ ਪੈਣ ’ਤੇ ਆਪਣੇ ਵਰਕਰ ਨਾਲ ਖਲੋਂਦੀ ਹੈ । ਇਸ ਮੌਕੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਕੰਮਾਂ ਤੋਂ ਖੁਸ਼ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ, ਉਨ੍ਹਾਂ ਦੱਸਿਆ ਕਿ ਜੋਗਿੰਦਰ ਪਾਲ ਆਪਣੇ ਸਮੇਂ ਦੌਰਾਨ ਬਿਨਾਂ ਭੇਦਭਾਵ ਵਾਲੀ ਰਾਜਨੀਤੀ ਕੀਤੀ ਹੈ । ਜਿਸ ਕਾਰਨ ਹਲਕੇ ਦੇ ਲੋਕ ਉਨ੍ਹਾਂ ਨੂੰ ਆਪਣਾ ਮਸੀਹਾ ਸਮਝਦੇ ਹਨ । ਇਸ ਮੌਕੇ ਇਸ ਪ੍ਰੋਗਰਾਮ ਦੇ ਪ੍ਰਬੰਧਕ ਲਵਲੀ ਨੇ ਲੋਕਾਂ ਨੂੰ ਕਿਹਾ ਕਿ ਉਹ 2017 ਵਿਚ ਹੋਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵੱਧ ਚੜ੍ਹ ਕੇ ਮਦਦ ਕਰਨ ਅਤੇ ਕਾਂਗਰਸ ਦੇ ਨੇਤਾ ਜੋਗਿੰਦਰ ਪਾਲ ਨੂੰ ਵੱਡੀ ਲੀਡ ਨਾਲ ਜਿੱਤਾਉਣ ।
Ad Position 22
No active advertisement
ਪਿਛਲੀ ਖ਼ਬਰ ਮਾਤਾ ਆਸ਼ਾਪੂਰਨੀ ਜੀ ਦੇ 56ਵੇਂ ਸਾਲਾਨਾ ਜਾਗਰਨ ਮੌਕੇ ਲੰਗਰ ਲਗਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ, ਭਾਜਪਾ ਤੇ ਅਕਾਲੀ ਦਲ ਨਾਲ ਸੰਬੰਧਿਤ ਪਰਿਵਾਰ ਕਾਂਗਰਸ ’ਚ ਸ਼ਾਮਿਲ
Ad Position 24