15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦਾਅਵਿਆਂ ਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ

ਪਠਾਨਕੋਟ, 15 ਸਤੰਬਰ (ਸੰਧੂ/ਵਿਨੋਦ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਡਾ: ਪੱਲਵੀ ਨੇ ਦੱਸਿਆ ਕਿ ਐਸ. ਆਈ.

Ad Position 21
repet_subhas-goyals [Copy P29]
ਡਿਪਟੀ ਕਮਿਸ਼ਨਰ ਡਾ: ਪਲਵੀ 16-09-2026
ਪਠਾਨਕੋਟ, 15 ਸਤੰਬਰ (ਸੰਧੂ/ਵਿਨੋਦ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਡਾ: ਪੱਲਵੀ ਨੇ ਦੱਸਿਆ ਕਿ ਐਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਸੁਜਾਨਪੁਰ, ਭੋਆ (ਅ.ਜ.) ਤੇ ਪਠਾਨਕੋਟ ਵਿਚ ਦਾਅਵਿਆਂ ਤੇ ਇਤਰਾਜ਼ਾਂ ਸਬੰਧੀ ਪ੍ਰਾਪਤ ਫਾਰਮਾਂ ਦੀਆਂ ਫਾਰਮ ਨੰਬਰ 9, 1 0, 11, 11 ਏ ਤੇ 11ਬੀ ਦੀਆਂ ਸੂਚੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਸੂਚੀਆਂ ਸਾਂਝੀਆਂ ਕਰਨ ਦਾ ਮਕਸਦ ਵੋਟਰ ਸੂਚੀਆਂ ਦੀ ਤਿਆਰੀ ਤੇ ਸੋਧ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਤਰੁੱਟੀ-ਰਹਿਤ ਬਣਾਉਣਾ ਹੈ । ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ’ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਜ਼ਿਲ੍ਹਾ ਪ੍ਰਸ਼ਾਸਨ ਨੇ ਰਾਜਨੀਤਕ ਪਾਰਟੀਆਂ ਤੇ ਆਮ ਲੋਕਾਂ ਨੂੰ ਐਸ.ਆਈ.ਆਰ.-2026 ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ । ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਹੈਲਪਲਾਈਨ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।
Ad Position 22
No active advertisement
ਪਿਛਲੀ ਖ਼ਬਰ 3 ਦਹਾਕਿਆਂ ਤੋਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰ ਰਹੇ ਹਨ ਰਾਜਿੰਦਰ ਜੋਸ਼ੀ ਅਗਲੀ ਖ਼ਬਰ ਆਟੋ ਰਿਕਸ਼ਾ ਸਵਾਰ ਯਾਤਰੀ ਨਾਲ ਲੁੱਟ-ਖੋਹ ਕਰਨ ਵਾਲਾ ਪੁਲਿਸ ਅੜਿੱਕੇ
Ad Position 24