15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਸ਼ਿਆਂ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਨੇ ਫੜੀ ਰਫ਼ਤਾਰ

ਪਠਾਨਕੋਟ, 15 ਸਤੰਬਰ (ਸੁਮਿਤ)-ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਜਨ-ਜਾਗਰੂਕਤਾ ਮੁਹਿੰਮ ਨੂੰ ਲੈ ਕੇ ਪਠਾਨਕੋਟ ’ਚ ਤਿਆਰੀਆਂ ਨੇ ਰਫ਼ਤਾਰ ਫੜ ਲਈ ਹੈ । ਪਠਾਨਕੋਟ ਦੇ ਵਿਧਾਇਕ ਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਪਠਾਨਕੋਟ, 15 ਸਤੰਬਰ (ਸੁਮਿਤ)-ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਜਨ-ਜਾਗਰੂਕਤਾ ਮੁਹਿੰਮ ਨੂੰ ਲੈ ਕੇ ਪਠਾਨਕੋਟ ’ਚ ਤਿਆਰੀਆਂ ਨੇ ਰਫ਼ਤਾਰ ਫੜ ਲਈ ਹੈ । ਪਠਾਨਕੋਟ ਦੇ ਵਿਧਾਇਕ ਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ । ਇਸ ਦੌਰਾਨ ਵਿਧਾਇਕ ਅਸ਼ਵਨੀ ਸ਼ਰਮਾ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ’ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ । ਜਨ-ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ’ਚ ਵੀ ਨਸ਼ਿਆਂ ਖ਼ਿਲਾਫ਼ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ । ਲੋਕਾਂ ਨੇ ਕਿਹਾ ਕਿ ਹੁਣ ਉਹ ਨਸ਼ਿਆਂ ਖ਼ਿਲਾਫ਼ ਖੁੱਲ੍ਹ ਕੇ ਸਾਹਮਣੇ ਆਉਣ ਲਈ ਤਿਆਰ ਹਨ । ਲੋਕਾਂ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਸਮਾਜ ਵਿਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ । ਇਸ ਮੌਕੇ ਸਾਰਿਆਂ ਨੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ । ਇਸ ਮੌਕੇ ਕਾਰਜਕਾਰੀ ਪ੍ਰਧਾਨ ਸ਼ਮਸ਼ੇਰ ਸਿੰਘ, ਮਹਾਂਮੰਤਰੀ ਸਤੀਸ਼ ਮਹਾਜਨ, ਰਾਜ ਕੁਮਾਰ ਗੁਪਤਾ, ਨਿਪੁੰਨ ਮਹਾਜਨ, ਵਿੰਦਾ ਸੈਣੀ, ਰਿਜੁਲ ਰਸਵਾਨ ਅਤੇ ਆਗੂ ਮੌਜੂਦ ਰਹੇ ।
Ad Position 22
No active advertisement
ਪਿਛਲੀ ਖ਼ਬਰ ਸੈਣੀ ਭਵਨ ਢਾਹੁਣ ਪਹੁੰਚੀ ਨਗਰ ਨਿਗਮ ਦੀ ਟੀਮ, ਲੋਕਾਂ ਨੇ ਕੀਤਾ ਜ਼ੋਰਦਾਰ ਵਿਰੋਧ ਅਗਲੀ ਖ਼ਬਰ ਢਾਕੀ ਰੋਡ ’ਤੇ ਦੇਰ ਰਾਤ ਵੱਡੀ ਚੋਰੀ, ਦੁਕਾਨ ਦਾ ਸ਼ਟਰ ਤੋੜ ਕੇ 3 ਸਿਲੰਡਰ ਲੈ ਕੇ ਫ਼ਰਾਰ ਹੋਏ ਚੋਰ
Ad Position 24