17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੁਫ਼ਤ ਕਾਨੂੰਨੀ ਸਹਾਇਤਾ ਸੰਬੰਧੀ ਸੈਮੀਨਾਰ ਕਰਵਾਇਆ

ਮਾਧੋਪੁਰ, 16 ਸਤੰਬਰ (ਮਹਿਰਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਅਤੇ ਸੀ. ਜੇ.

Ad Position 21
No active advertisement
ਅਜੀਤ ਡੈਸਕ 17-09-2026
ਮਾਧੋਪੁਰ, 16 ਸਤੰਬਰ (ਮਹਿਰਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਅਤੇ ਸੀ. ਜੇ. ਐਮ. ਪ੍ਰਭਜੋਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਨਵਾਂ ਪਿੰਡ ਤੇ ਮਿਰਜ਼ਾਪੁਰ ਵਿਖੇ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਆਯੋਜਿਤ ਕੀਤਾ ਗਿਆ । ਜਿਸ ਵਿਚ ਵਿਸ਼ੇਸ਼ ਤੌਰ ’ਤੇ ਐਡਵੋਕੇਟ ਭਾਰਤ ਭੂਸ਼ਣ ਸ਼ਰਮਾ ਅਤੇ ਪੀ. ਐਲ. ਵੀ. ਵਿਨੋਦ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰਿਆਂ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹਰ ਜ਼ਰੂਰਤਮੰਦ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ। ਜਿਸ ਵਿਚ ਮਜ਼ਦੂਰ, ਮਹਿਲਾਵਾਂ, ਅਪੰਗ ਅਤੇ ਜਿਨ੍ਹਾਂ ਲੋਕਾਂ ਦੀ ਆਮਦਨ 3 ਲੱਖ ਸਲਾਨਾ ਤੋਂ ਘੱਟ ਹੈ, ਉਨ੍ਹਾਂ ਨੂੰ ਮੁਫਤ ਵਿਚ ਕਾਨੂੰਨੀ ਸਹਾਇਤਾ ਮਿਲ ਸਕਦੀ ਹੈ, ਜਿਸ ਵਿਚ ਵਕੀਲ ਦਾ ਖਰਚ ਅਤੇ ਹੋਰ ਖਰਚੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੀਤੀ ਜਾਂਦੇ ਹਨ, ਉਨ੍ਹਾਂ ਦੱਸਿਆ ਕਿ ਕੋਰਟ ਕੰਪਲੈਕਸ ਮਲਿਕਪੁਰ ਵਿਚ ਸਮੇਂ ਸਮੇਂ ’ਤੇ ਨੈਸ਼ਨਲ ਲੋਕ ਅਦਾਲਤ ਲਗਾਈ ਜਾਂਦੀ ਹੈ । ਜਿਸ ਵਿਚ ਅਸੀਂ ਆਪਣਾ ਕੇਸ ਲਗਾ ਕੇ ਸੁਸਤਾ ਅਤੇ ਸਰਲ ਨਿਆਂ ਪ੍ਰਾਪਤ ਕਰ ਸਕਦੇ ਹਾਂ, ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਦੀ ਫਿਰ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ, ਲੋਕ ਅਦਾਲਤ ਦਾ ਫੈਸਲਾ ਆਖਰੀ ਫੈਸਲਾ ਹੁੰਦਾ ਹੈ । ਉਹਨਾਂ ਦੱਸਿਆ ਕਿ ਲੋਕ ਅਦਾਲਤ ਵਿਚ ਪਰਿਵਾਰਕ ਝਗੜੇ, ਦੁਰਘਟਨਾ ਮੁਆਵਜ਼ਾ ਅਤੇ ਛੋਟੇ ਮੋਟੇ ਕ੍ਰਿਮਨਲ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ । ਉਨ੍ਹਾਂ ਦੱਸਿਆ ਕਿ ਬਿਜਲੀ, ਪਾਣੀ ਦੇ ਝਗੜੇ ਸਬੰਧੀ ਕੇਸ ਵੀ ਪਰਮਾਨੈਂਟ ਲੋਕ ਅਦਾਲਤ ਵਿਚ ਲਗਾਏ ਜਾ ਸਕਦੇ ਹਨ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਇਨਸਾਫ਼ ਪ੍ਰਾਪਤ ਕਰੋ ।
Ad Position 22
No active advertisement
ਪਿਛਲੀ ਖ਼ਬਰ ਕਰਿਆਨਾ ਐਸੋਸੀਏਸ਼ਨ ਦੀ ਚੋਣ ਹੋਈ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ
Ad Position 24