ਪੈਂਡਿੰਗ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਲਈ ਰੰਧਾਵਾ ਵਲੋਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼
ਪਠਾਨਕੋਟ, 16 ਸਤੰਬਰ (ਸੰਧੂ)-ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪਠਾਨਕੋਟ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਵਿਚ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ, ਵਿਧਾਇਕ ਸੁਜਾਨਪੁਰ ਨਰੇਸ਼ ਪੁਰੀ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਆਈ.
ਪਠਾਨਕੋਟ, 16 ਸਤੰਬਰ (ਸੰਧੂ)-ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪਠਾਨਕੋਟ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਵਿਚ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ, ਵਿਧਾਇਕ ਸੁਜਾਨਪੁਰ ਨਰੇਸ਼ ਪੁਰੀ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਆਈ. ਏ. ਐਸ. ਗੁਰਲੀਨ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਅਰਸ਼ਦੀਪ ਸਿੰਘ, ਐਸ.ਡੀ.ਐਮ. ਪਠਾਨਕੋਟ ਮਨਦੀਪ ਸਿੰਘ ਮਾਨ, ਐਸ. ਡੀ. ਐਮ. ਧਾਰਕਲਾਂ ਸ਼ੰਕਰ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ । ਮੀਟਿੰਗ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ: ਪੱਲਵੀ ਵਲੋਂ ਸੰਸਦ ਮੈਂਬਰ ਰੰਧਾਵਾ ਦਾ ਸਵਾਗਤ ਕੀਤਾ ਗਿਆ । ਸੰਸਦ ਮੈਂਬਰ ਰੰਧਾਵਾ ਨੇ ਕਿਹਾ ਕਿ ਸਮੀਖਿਆ ਦੌਰਾਨ ਸਾਹਮਣੇ ਆਇਆ ਹੈ ਕਿ ਜ਼ਿਲ੍ਹੇ ਵਿਚ ਕਈ ਵਿਕਾਸ ਕਾਰਜ ਲੰਮੇ ਸਮੇਂ ਤੋਂ ਪੈਂਡਿੰਗ ਹਨ, ਇਨ੍ਹਾਂ ਕੰਮਾਂ ਵਿਚ ਤੇਜ਼ੀ ਲਿਆ ਕੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਯੋਜਨਾਵਾਂ ਦਾ ਲਾਭ ਮਿਲ ਸਕੇ । ਉਨ੍ਹਾਂ ਵਿਕਾਸ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਲੋਕਾਂ ਵਲੋਂ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ । ਉਨ੍ਹਾਂ ਅਧਿਕਾਰੀਆਂ ਨੂੰ ਹਰੇਕ ਵਿਕਾਸ ਕਾਰਜ ਲਈ ਪ੍ਰਾਪਤ ਕੁੱਲ ਫੰਡ, ਖਰਚ ਕੀਤੀ ਰਕਮ ਅਤੇ ਬਾਕੀ ਰਹਿੰਦੇ ਫੰਡਾਂ ਸਬੰਧੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ । ਰੰਧਾਵਾ ਨੇ ਦੱਸਿਆ ਕਿ ਅੱਜ ਵਿਚਾਰੇ ਗਏ ਮਸਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜਲਦ ਹੀ ਮੁੜ ਰਿਵਿਊ ਮੀਟਿੰਗ ਕੀਤੀ ਜਾਵੇਗੀ ।