18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਆਹ ਪੁਰਬ ਮੌਕੇ ਨੌਜਵਾਨ ਨਸ਼ੇ ਛੱਡਣ ਦਾ ਲੈਣ ਪ੍ਰਣ :- ਪਰਮਜੀਤ ਸਿੰਘ ਗਿੱਲ ਗਿੱਲ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਦਿੱਤੀ ਵਧਾਈ

ਬਟਾਲਾ, 17 ਸਤੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸ਼ੁੱਭ ਦਿਹਾੜੇ ’ਤੇ ਸਮੂਹ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਲੱਖ-ਲੱਖ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨ ਇਸ ਪਵਿੱਤਰ ਦਿਹਾੜੇ ’ਤੇ ਨਸ਼ੇ ਛੱਡਣ ਤੇ ਸਮਾਜ ’ਚੋਂ ਨਸ਼ਿਆਂ ਦਾ ਕੋਹੜ ਖ਼ਤਮ ਕਰਨ ਲਈ ਬੀੜਾ ਚੁੱਕਦਿਆਂ ਪ੍ਰਣ ਕਰਨ ਤਾਂ ਜੋ ਗੁਰੂ ਬਾਬੇ ਦੇ ਆਦਰਸ਼ਾਂ ਵਾਲਾ ਸਮਾਜ ਸਿਰਜਣ ਹੋ ਸਕੇ।

Ad Position 21
No active advertisement
ਅਜੀਤ ਡੈਸਕ 18-09-2026
ਬਟਾਲਾ, 17 ਸਤੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸ਼ੁੱਭ ਦਿਹਾੜੇ ’ਤੇ ਸਮੂਹ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਲੱਖ-ਲੱਖ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨ ਇਸ ਪਵਿੱਤਰ ਦਿਹਾੜੇ ’ਤੇ ਨਸ਼ੇ ਛੱਡਣ ਤੇ ਸਮਾਜ ’ਚੋਂ ਨਸ਼ਿਆਂ ਦਾ ਕੋਹੜ ਖ਼ਤਮ ਕਰਨ ਲਈ ਬੀੜਾ ਚੁੱਕਦਿਆਂ ਪ੍ਰਣ ਕਰਨ ਤਾਂ ਜੋ ਗੁਰੂ ਬਾਬੇ ਦੇ ਆਦਰਸ਼ਾਂ ਵਾਲਾ ਸਮਾਜ ਸਿਰਜਣ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਰੂਹਾਨੀ ਤੇ ਗ੍ਰਹਿਸਥੀ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸੰਸਾਰ ਨੂੰ ਇਹ ਦਰਸਾਇਆ ਕਿ ਪ੍ਰਭੂ ਭਗਤੀ ਲਈ ਗ੍ਰਹਿਸਥ ਦਾ ਤਿਆਗ ਕਰਨ ਦੀ ਲੋੜ ਨਹੀਂ। ਸੰਸਾਰਿਕ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਵੀ ਅਕਾਲ ਪੁਰਖ ਨਾਲ ਜੁੜਿਆ ਜਾ ਸਕਦਾ ਹੈ। ਇਸ ਪਵਿੱਤਰ ਦਿਹਾੜੇ ’ਤੇ ਸਾਨੂੰ ਗੁਰੂ ਸਾਹਿਬ ਦੇ ਦੱਸੇ ਤਿੰਨ ਮੁੱਖ ਉਪਦੇਸ਼ਾਂ ’ਨਾਮ ਜਪੋ, ਕਿਰਤ ਕਰੋ, ਵੰਡ ਛਕੋ’ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਸ: ਗਿੱਲ ਨੇ ਕਿਹਾ ਕਿ ਆਓ, ਇਸ ਰੂਹਾਨੀ ਪੁਰਬ ’ਤੇ ਗੁਰੂ ਨਾਨਕ ਦੇਵ ਜੀ ਦੀਆਂ ਅਮੋਲਕ ਸਿੱਖਿਆਵਾਂ ਨੂੰ ਧਾਰਨ ਕਰੀਏ ਅਤੇ ਸਮਾਜ ਵਿਚ ਸ਼ਾਂਤੀ, ਸਰਬੱਤ ਦੇ ਭਲੇ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਦਾ ਪ੍ਰਸਾਰ ਕਰੀਏ।
Ad Position 22
No active advertisement
ਪਿਛਲੀ ਖ਼ਬਰ ਹਰਮਨ ਗੁਰਾਇਆ ਵਲੋਂ ਸੁਲਤਾਨਪੁਰ ਲੋਧੀ ਤੋਂ ਆਏ ਨਗਰ ਕੀਰਤਨ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਵਿਆਹ ਪੁਰਬ ਦੀ ਖੁਸ਼ੀ ’ਚ ਮਹਾਨ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ- ਜਥੇ: ਗੌਰਾ
Ad Position 24