19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਵਿਆਹ ਪੁਰਬ ਮੌਕੇ ਪੰਜਾਬ ਪਬਲਿਕ ਸਕੂਲ ਰੰਗੜ ਨੰਗਲ ਵਿਖੇ ਸਮਾਗਮ

ਅੱਚਲ ਸਾਹਿਬ, 18 ਸਤੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਵਿਆਹ ਪੁਰਬ ਮੌਕੇ ਪ੍ਰਿੰਸੀਪਲ ਬਲਜੀਤ ਕੌਰ ਘੁੰਮਣ, ਸਕੂਲ ਡਾਇਰੈਕਟਰ ਐਮ. ਡੀ.

Ad Position 21
No active advertisement
ਅਜੀਤ ਡੈਸਕ 19-09-2026
ਅੱਚਲ ਸਾਹਿਬ, 18 ਸਤੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਵਿਆਹ ਪੁਰਬ ਮੌਕੇ ਪ੍ਰਿੰਸੀਪਲ ਬਲਜੀਤ ਕੌਰ ਘੁੰਮਣ, ਸਕੂਲ ਡਾਇਰੈਕਟਰ ਐਮ.ਡੀ. ਡਾ. ਗਗਨਦੀਪ ਸਿੰਘ ਘੁੰਮਣ, ਮੈਡੀਕਲ ਅਫ਼ਸਰ ਡਾਕਟਰ ਰਾਜਨਬੀਰ ਸਿੰਘ ਘੁੰਮਣ ਦੇ ਯਤਨਾਂ ਸਦਕਾ ਤੇ ਸਕੂਲ ਸਟਾਫ ਦੇ ਸਹਿਯੋਗ ਨਾਲ ਪੰਜਾਬ ਪਬਲਿਕ ਸਕੂਲ ਰੰਗੜ ਨੰਗਲ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ। ਉਪਰੰਤ ਗੁਰੂ ਨਾਨਕ ਦਲ ਮੜੀਆਂਵਾਲ ਵਾਲਿਆਂ ਦੇ ਜਥੇ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਵਲੋਂ ਆਏ ਜਥਿਆਂ ਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਕੀਤਾ ਗਿਆ। ਪ੍ਰਿੰਸੀਪਲ ਬਲਜੀਤ ਕੌਰ, ਡਾਕਟਰ ਗਗਨਦੀਪ ਸਿੰਘ ਘੁੰਮਣ, ਡਾਕਟਰ ਰਾਜਨਬੀਰ ਸਿੰਘ ਘੁੰਮਣ ਤੇ ਸਟਾਫ਼ ਵਲੋਂ ਬੜੇ ਸਤਿਕਾਰ ਸਹਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਣ ਵਾਲੇ ਮਹਾਨ ਨਗਰ ਕੀਰਤਨ ਦਾ ਪੰਜਾਬ ਪਬਲਿਕ ਸਕੂਲ ਰੰਗੜ ਨੰਗਲ ਦੇ ਮੂਹਰੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਇਲਾਕੇ ਦੇ ਪੰਤਵੰਤੇ ਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਕੀਂਮਪੁਰ ਦੇ ਹੈਲਥ ਵੈੱਲਨੈਸ ਸੈਂਟਰ ’ਚ ਡਾਕਟਰ ਤੇ ਸਿਹਤ ਅਮਲੇ ਦੀ ਘਾਟ ਕਾਰਨ ਸਿਹਤ ਸੇਵਾਵਾਂ ’ਚ ਵਿਘਨ ਅਗਲੀ ਖ਼ਬਰ ਐਸ.ਈ.ਬਲਦੇਵ ਸਿੰਘ ਬਾਜਵਾ ਤੇ ਐਡਵੋਕੇਟ ਸੁਖਬੀਰ ਸਿੰਘ ਪੰਨੂਆਂ ਦੀ ਅਗਵਾਈ ’ਚ ਸਫ਼ਾਈ ਦੀ ਸੇਵਾ ਸ਼ੁਰੂ
Ad Position 24