ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਾ ਵਫ਼ਦ ਚੀਫ਼ ਇੰਜੀਨੀਅਰ ਨੂੰ ਮਿਲਿਆ
ਗੁਰਦਾਸਪੁਰ, 18 ਸਤੰਬਰ (ਅਸ਼ੋਕ ਸ਼ਰਮਾ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਾ ਵਫ਼ਦ ਰੈਸਟ ਹਾਊਸ ਵਿਖੇ ਬਾਰਡਰ ਜ਼ੋਨ ਪ੍ਰਧਾਨ ਜਸਵਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਬਾਰਡਰ ਜ਼ੋਨ ਦੇ ਚੀਫ ਇੰਜੀ. ਸੁਰਿੰਦਰਪਾਲ ਬੈਂਸ ਨੂੰ ਮਿਲਿਆ ਤੇ ਉਨ੍ਹਾਂ ਨਾਲ ਮੁਲਾਜ਼ਮ ਮੰਗਾਂ ਪ੍ਰਤੀ ਕੀਤੀ ਗੱਲਬਾਤ ਕੀਤੀ।
ਗੁਰਦਾਸਪੁਰ, 18 ਸਤੰਬਰ (ਅਸ਼ੋਕ ਸ਼ਰਮਾ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਾ ਵਫ਼ਦ ਰੈਸਟ ਹਾਊਸ ਵਿਖੇ ਬਾਰਡਰ ਜ਼ੋਨ ਪ੍ਰਧਾਨ ਜਸਵਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਬਾਰਡਰ ਜ਼ੋਨ ਦੇ ਚੀਫ ਇੰਜੀ. ਸੁਰਿੰਦਰਪਾਲ ਬੈਂਸ ਨੂੰ ਮਿਲਿਆ ਤੇ ਉਨ੍ਹਾਂ ਨਾਲ ਮੁਲਾਜ਼ਮ ਮੰਗਾਂ ਪ੍ਰਤੀ ਕੀਤੀ ਗੱਲਬਾਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਰਵੇਲ ਸਿੰਘ ਸਹਾਏਪੁਰ ਸੂਬਾ ਪ੍ਰਧਾਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਚੀਫ ਇਜੀ. ਵਲੋਂ ਮੁਲਾਜ਼ਮਾਂ ਨੂੰ ਵਿਸ਼ਵਾਸ ਦਿੱਤਾ ਕਿ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਦਾ ਜਲਦ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਗਿੱਲ, ਸਰਕਲ ਸੁਪਰਡੈਂਟ ਗੁਰਜੀਤ ਸਿੰਘ ਘੁੰਮਣ, ਬਲਵਿੰਦਰ ਸਿੰਘ ਬਾਜਵਾ, ਹਰਵਿੰਦਰ ਸਿੰਘ ਕਲੇਰ, ਦਵਿੰਦਰ ਸਿੰਘ ਵੜੈਂਚ, ਸੁਖਵਿੰਦਰ ਸਿੰਘ ਖ਼ਾਲਸਾ, ਗੁਰਮੁੱਖ ਸਿੰਘ ਦਾਲਮ, ਬਿਕਰਮਜੀਤ ਸਿੰਘ, ਤਰਲੋਕ ਸਿੰਘ, ਬਲਕਾਰ ਸਿੰਘ, ਜਸਵਿੰਦਰ ਸਿੰਘ, ਸਵਿੰਦਰ ਸਿੰਘ ਤੇ ਹਰਦੇਵ ਸਿੰਘ ਦੂਲਾਨੰਗਲ ਆਦਿ ਹਾਜ਼ਰ ਸਨ।