19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕਾਗਜ਼ਾਂ ’ਚ ਸਿੱਖਿਆ ਕ੍ਰਾਂਤੀ, ਜੀਂਦੜ ਦੇ ਸਕੂਲ ’ਚ ਅਧਿਆਪਕਾਂ ਨੂੰ ਤਰਸੇ ਵਿਦਿਆਰਥੀ

ਭੈਣੀ ਮੀਆਂ ਖਾਂ, 18 ਸਤੰਬਰ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਂਦੜ ਵਿਚ ਅਧਿਆਪਕਾਂ ਦੀਆਂ ਅੱਧੇ ਤੋਂ ਵੱਧ ਆਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਅਧਿਆਪਕਾਂ ਦੀ ਭਾਰੀ ਘਾਟ ਨੂੰ ਲੈ ਕੇ ਇਲਾਕਾ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
ਸਮਾਗਮ ਦੌਰਾਨ ਕਾਰਜਕਾਰੀ ਪ੍ਰਿੰ. ਮੀਨਾਕਸ਼ੀ ਦੁੱਗਲ ਤੇ ਪ੍ਰੋਫੈਸਰ ਸਾਹਿਬਾਨ ਤੇ ਵਿਦਿਆਰਥੀ। ਅਜੀਤ ਤਸਵੀਰ 19-09-2026
ਭੈਣੀ ਮੀਆਂ ਖਾਂ, 18 ਸਤੰਬਰ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਂਦੜ ਵਿਚ ਅਧਿਆਪਕਾਂ ਦੀਆਂ ਅੱਧੇ ਤੋਂ ਵੱਧ ਆਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਅਧਿਆਪਕਾਂ ਦੀ ਭਾਰੀ ਘਾਟ ਨੂੰ ਲੈ ਕੇ ਇਲਾਕਾ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਲਾਕੇ ਦੇ ਮੋਹਤਬਰਾਂ ਅਤੇ ਵੱਖ-ਵੱਖ ਪੰਚਾਇਤਾਂ ਵਲੋਂ ਇਹ ਮਾਮਲਾ ਧਿਆਨ ’ਚ ਲਿਆਉਣ ਉਪਰੰਤ ਜਦੋਂ ਸਿੱਖਿਆ ਵਿਭਾਗ ਨਾਲ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਤਾਂ ਪਤਾ ਲੱਗਾ ਕਿ ਸਕੂਲ ਵਿਚ 11ਵੀਂ ਅਤੇ 12ਵੀਂ ਜਮਾਤ ਵਿਚ ਕਰੀਬ 100 ਵਿਦਿਆਰਥੀਆਂ ਦਾ ਦਾਖਲਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਵਿਦਿਆਰਥੀਆਂ ਲਈ ਸਕੂਲ ਵਿਚ ਸਿਰਫ਼ ਇਕ ਅਧਿਆਪਕ ਦੀ ਹਾਜ਼ਰੀ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 6ਵੀਂ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਸਮਾਜਿਕ ਸਿੱਖਿਆ, ਸਾਇੰਸ, ਅੰਗਰੇਜ਼ੀ, ਹਿਸਾਬ, ਡਰਾਇੰਗ ਅਤੇ ਡੀ.ਪੀ. ਸਮੇਤ ਕਈ ਵਿਸ਼ਿਆਂ ਦੀਆਂ ਆਸਾਮੀਆਂ ਖਾਲੀ ਪਈਆਂ ਹਨ। ਅਧਿਆਪਕਾਂ ਦੀ ਘਾਟ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਪੈ ਰਹੇ ਮਾੜੇ ਪ੍ਰਭਾਵ ਨੂੰ ਲੈ ਕੇ ਮਾਪਿਆਂ ਵਿਚ ਵੀ ਚਿੰਤਾ ਪਾਈ ਜਾ ਰਹੀ ਹੈ। ਇਲਾਕਾ ਵਾਸੀਆਂ ਨੇ ਦੁਖੀ ਮਨ ਨਾਲ ਦੱਸਿਆ ਕਿ ਸਕੂਲ ਵਿਚ ਲੋੜੀਂਦੇ ਅਧਿਆਪਕ ਨਾ ਹੋਣ ਕਾਰਨ ਉਹ ਆਪਣੇ ਬੱਚਿਆਂ ਨੂੰ ਦੂਰ-ਦੁਰਾਡੇ ਸਕੂਲਾਂ ਵਿਚ ਭੇਜਣ ਜਾਂ ਮਹਿੰਗੀਆਂ ਫ਼ੀਸਾਂ ਅਦਾ ਕਰਕੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣ ਲਈ ਮਜ਼ਬੂਰ ਹਨ। ਉਨ੍ਹਾਂ ਦੱਸਿਆ ਕਿ ਕੁਝ ਦਹਾਕੇ ਪਹਿਲਾਂ ਇਸ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੁੰਦੀ ਸੀ, ਪਰ ਲਗਾਤਾਰ ਅਧਿਆਪਕਾਂ ਦੀ ਗਿਣਤੀ ਘਟਣ ਕਾਰਨ ਬਹੁਤ ਸਾਰੇ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਹੋਰ ਸਕੂਲਾਂ ਵਿਚ ਦਾਖਲ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ। ਇਲਾਕਾ ਵਾਸੀਆਂ ਵਲੋਂ ਇਸ ਗੰਭੀਰ ਸਮੱਸਿਆ ਸਬੰਧੀ ਸਥਾਨਕ ਸਿਆਸੀ ਆਗੂਆਂ ਨੂੰ ਵੀ ਜਾਣੂ ਕਰਵਾਇਆ ਜਾ ਚੁੱਕਾ ਹੈ। ਇਸ ਦੇ ਬਾਵਜੂਦ ਅਜੇ ਤੱਕ ਸਕੂਲ ਵਿਚ ਅਧਿਆਪਕਾਂ ਦੀ ਘਾਟ ਦੂਰ ਕਰਨ ਲਈ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਕ ਪਾਸੇ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਉਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਪੇਂਡੂ ਖੇਤਰਾਂ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਆਸਾਮੀਆਂ ਖਾਲੀ ਪਈਆਂ ਹਨ। ਇਸ ਸਬੰਧੀ ਸਰਪੰਚ ਜਬਰ ਸਿੰਘ ਜੀਂਦੜ, ਸਰਪੰਚ ਸਤਨਾਮ ਸਿੰਘ ਸੋਨੀ ਫੇਰੋਚੇਚੀ ਅਤੇ ਨੰਬਰਦਾਰ ਸੁਰੇਸ਼ ਸਿੰਘ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਸ.ਸੀ.ਸੈਕੰ. ਸਕੂਲ ਜੀਂਦੜ ਦੀਆਂ ਸਾਰੀਆਂ ਖਾਲੀ ਆਸਾਮੀਆਂ ਨੂੰ ਤੁਰੰਤ ਭਰਿਆ ਜਾਵੇ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੰਮ ਸੁਚੱਜੇ ਢੰਗ ਨਾਲ ਚਲਾਇਆ ਜਾ ਸਕੇ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਹੋਰ ਸਕੂਲਾਂ ਵਿਚ ਭੇਜਣ ਲਈ ਮਜ਼ਬੂਰ ਨਾ ਹੋਣਾ ਪਵੇ। ਇਸ ਸਬੰਧੀ ਜਦੋਂ ਡੀ.ਈ.ਓ. ਰਜੇਸ਼ ਕੁਮਾਰ ਸ਼ਰਮਾ ਗੁਰਦਾਸਪੁਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਸਬੰਧੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੇ ਜਾਣ ਤੋਂ ਬਾਅਦ ਉਹ ਸਕੂਲਾਂ ਵਿਚ ਖਾਲੀ ਪਈਆਂ ਅਧਿਆਪਕਾਂ ਦੀਆਂ ਆਸਾਮੀਆਂ ਭਰੇ ਜਾਣ ਲਈ ਵਚਨਬਦ ਹਨ, ਪਰ ਉਹ ਇਸ ਮਾਮਲੇ ਦੇ ਧਿਆਨ ਵਿਚ ਆਉਣ ਤੋਂ ਬਾਅਦ ਤੁਰੰਤ ਕੋਈ ਕਦਮ ਚੁਕਣ ਤੋਂ ਬੇ-ਬੱਸ ਹਨ।
Ad Position 22
No active advertisement
ਪਿਛਲੀ ਖ਼ਬਰ ਸਵੱਛਤਾ ਹੀ ਸੇਵਾ 2026 ਮੁਹਿੰਮ ਬਲਾਕ ਘਰੋਟਾ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਆਗਾਜ਼ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਸੀਨੀ.ਸੈਕੰ.ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Ad Position 24