ਸਵੱਛਤਾ ਹੀ ਸੇਵਾ 2026 ਮੁਹਿੰਮ ਬਲਾਕ ਘਰੋਟਾ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਆਗਾਜ਼
ਘਰੋਟਾ, 18 ਸਤੰਬਰ (ਸੰਜੀਵ ਗੁਪਤਾ)-ਸਵੱਛਤਾ ਨੂੰ ਲੋਕ ਲਹਿਰ ਬਣਾਉਣ ਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਆਗਾਜ਼ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਕੀਤਾ ਗਿਆ । ਇਸ ਮੌਕੇ ਉਨ੍ਹਾਂ ਬਲਾਕ ਘਰੋਟਾ ਦੇ ਸਮੂਹ ਸਰਪੰਚਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਲ ਦੀ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ ।
ਘਰੋਟਾ, 18 ਸਤੰਬਰ (ਸੰਜੀਵ ਗੁਪਤਾ)-ਸਵੱਛਤਾ ਨੂੰ ਲੋਕ ਲਹਿਰ ਬਣਾਉਣ ਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਆਗਾਜ਼ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਕੀਤਾ ਗਿਆ । ਇਸ ਮੌਕੇ ਉਨ੍ਹਾਂ ਬਲਾਕ ਘਰੋਟਾ ਦੇ ਸਮੂਹ ਸਰਪੰਚਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਲ ਦੀ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ । ਇਸ ਮੌਕੇ ਡੀ.ਐਸ.ਓ.-ਕਮ-ਕਾਰਜਕਾਰੀ ਇੰਜੀ: ਸੁਖਜੀਤ ਸਿੰਘ ਦੀ ਅਗਵਾਈ ਹੇਠ ਏ.ਡੀ.ਐਸ.ਓ. ਧੀਰਜ ਡੋਗਰਾ ਤੇ ਜ਼ਿਲ੍ਹਾ ਪਠਾਨਕੋਟ ਦੇ ਡੀ.ਡਬਲਯੂ.ਐਸ . ਐਸ. ਦੇ ਸੋਸ਼ਲ ਸਟਾਫ਼ ਵਲੋਂ ਹਾਜ਼ਰ ਇਕੱਠ ਨੂੰ ਮੁਹਿੰਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ‘ਸਵੱਛਤਾ ਹੀ ਸੇਵਾ-2026’ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ 2026 ਤੱਕ ਚਲਾਈ ਜਾਵੇਗੀ । ਇਸ ਮੁਹਿੰਮ ਦਾ ਮੁੱਖ ਉਦੇਸ਼ ਸਫ਼ਾਈ ਅਤੇ ਸੈਨੀਟੇਸ਼ਨ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਫ਼ਾਈ ਕਾਰਜਾਂ ਵਿਚ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਹੈ । ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਗਲੀਆਂ ਦੀ ਸਫ਼ਾਈ ਜਾਂ ਨਾਲੀਆਂ ਦੀ ਸਫ਼ਾਈ ਤੱਕ ਸੀਮਤ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਅਜਿਹੇ ਸੱਭਿਆਚਾਰ ਨੂੰ ਵਿਕਸਿਤ ਕਰਨਾ ਹੈ, ਜਿਸ ਵਿਚ ਸਫ਼ਾਈ ਸਾਡੇ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣੇ । ਮੁਹਿੰਮ ਦੌਰਾਨ ਸਮਾਜ ਦੇ ਹਰ ਵਰਗ ਨੂੰ ਸਫ਼ਾਈ ਕਾਰਜਾਂ ਨਾਲ ਜੋੜਨ ਤੇ ਸਵੱਛਤਾ ਪ੍ਰਤੀ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ।