19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ’ਤੇ ਹੋਇਆ ਹਮਲਾ ਮੰਦਭਾਗਾ- ਵਿਜੇ ਸੋਨੀ

ਕੋਟਲੀ ਸੂਰਤ ਮੱਲ੍ਹੀ, 18 ਸਤੰਬਰ (ਕੁਲਦੀਪ ਸਿੰਘ ਨਾਗਰਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਤੇ ਉਘੇ ਕਾਰੋਬਾਰੀ ਸ੍ਰੀ ਵਿਜੇ ਕੁਮਾਰ ਸੋਨੀ ਨੇ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸ: ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਜਿਸ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ।

Ad Position 21
No active advertisement
ਅਜੀਤ ਡੈਸਕ 19-09-2026
ਕੋਟਲੀ ਸੂਰਤ ਮੱਲ੍ਹੀ, 18 ਸਤੰਬਰ (ਕੁਲਦੀਪ ਸਿੰਘ ਨਾਗਰਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਤੇ ਉਘੇ ਕਾਰੋਬਾਰੀ ਸ੍ਰੀ ਵਿਜੇ ਕੁਮਾਰ ਸੋਨੀ ਨੇ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸ: ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਜਿਸ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ ਨੇ ਪੰਜਾਬ ਦੇ ਲੋਕਾਂ ਨੂੰ ਚਿੰਤਤ ਕੀਤਾ ਹੋਇਆ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੀ ਰੋਕਥਾਮ ਕਰਨ ਵਿਚ ਨਾਕਾਮ ਸਿੱਧ ਹੋਈ ਹੈ, ਜਿਸ ਕਰਕੇ ਅੱਜ ਜਦੋਂ ਭਾਜਪਾ ਆਗੂ ਸ: ਰਵਨੀਤ ਸਿੰਘ ਬਿੱਟੂ ਇਸ ਨਸ਼ਾ ਮੁਕਤ ਮੁਹਿੰਮ ਵਿਚ ਸ਼ਿਰਕਤ ਕਰਨ ਜਾ ਰਹੇ ਸੀ ਤਾਂ ਉਨ੍ਹਾਂ ਦੇ ਕਾਫ਼ਲੇ ’ਤੇ ਹਮਲਾ ਕੀਤਾ ਗਿਆ ਹੈ। ਇਸ ਮੌਕੇ ਮਾਸਟਰ ਨੰਦ ਕਿਸ਼ੋਰ, ਪਵਨ ਕੁਮਾਰ ਦੇਹੜ, ਹਰਬੰਸ ਹਲਵਾਈ, ਬਲਵਿੰਦਰ ਕੁਮਾਰ, ਕੰਵਲਜੀਤ ਸਿੰਘ, ਮਲਕੀਤ ਸਿੰਘ, ਜੋਰਾਵਰ ਸਿੰਘ, ਰਵਿੰਦਰ ਮਸੀਹ ਕੁਹਾਲੀ, ਸੋਨੂੰ ਮਸੀਹ ਰਾਏਚੱਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ ਗ੍ਰੈਂਡਪੇਰੈਂਟਸ ਡੇ ਮਨਾਇਆ ਅਗਲੀ ਖ਼ਬਰ ਸਵੱਛਤਾ ਹੀ ਸੇਵਾ 2026 ਮੁਹਿੰਮ ਬਲਾਕ ਘਰੋਟਾ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਆਗਾਜ਼
Ad Position 24